ਪੰਜਾਬ ਪਨਬੱਸ ਦੀ ਡਾਇਰੈਕਟਰ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਲ ਹੋਈ
Sunday, Jul 05, 2020 - 09:10 PM (IST)

ਗੁਰਦਾਸਪੁਰ, (ਹਰਮਨ)- ਪੰਜਾਬ ਪਨਬੱਸ ਦੀ ਡਾਇਰੈਕਟਰ ਗੁਰਮੀਤ ਕੌਰ ਵੱਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ ਗਿਆ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਗਿੱਲ ਨੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੀ ਮੌਜੂਦਗੀ ’ਚ ਗੁਰਮੀਤ ਕੌਰ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ। ਗੁਰਮੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਵਿਚ ਸੇਵਾ ਕਰ ਰਿਹਾ ਹੈ ਪਰ ਉਹ ਕਾਂਗਰਸ ਦੀਆਂ ਨੀਤੀਆਂ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਦੱਸਿਆ ਕਿ ਮੋਦੀ ਸਰਕਾਰ ਨੇ ਦੁਨੀਆ ’ਚ ਭਾਰਤ ਦੀ ਵੱਖਰੀ ਪਹਿਚਾਣ ਬਣਾਈ ਹੈ, ਜਿਸ ਕਾਰਣ ਉਨ੍ਹਾਂ ਭਾਜਪਾ ਵਿਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।