ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਗੁਰਮੀਤ ਖੁੱਡੀਆਂ ਦੀ ਜਿੱਤ ਦਾ ਜਾਣੋ ਰਾਜ਼ (ਵੀਡੀਓ)

03/25/2022 8:26:32 PM

ਜਲੰਧਰ (ਵੈੱਬ ਡੈਸਕ) : ‘ਜਗ ਬਾਣੀ’ ਦੇ ਬਹੁਚਰਚਿਤ ਪ੍ਰੋਗਰਾਮ ‘ਨੇਤਾ ਜੀ ਸਤਿ ਸ੍ਰੀ ਅਕਾਲ’ ਵਿਚ ਸਿਆਸਤ ਦੇ ਬਾਬਾ ਬੋਹੜ ਦੇ ਨਾਂ ਨਾਲ ਜਾਣੇ ਜਾਂਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਵਾਲੇ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ‘ਜਗ ਬਾਣੀ’ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨੇ ਜਿਥੇ ਵਿਧਾਇਕ ਖੁੱਡੀਆਂ ਕੋਲੋਂ ਤਿੱਖੇ ਸਵਾਲ ਪੁੱਛੇ, ਉਥੇ ਹੀ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੇ ਉਨ੍ਹਾਂ ਦੇ ਪਰਿਵਾਰ ਦੇ ਅਣਸੁਣੇ ਕਿੱਸੇ ਵੀ ਦਰਸ਼ਕਾਂ ਨਾਲ ਸਾਂਝੇ ਕੀਤੇ।

ਇਹ ਵੀ ਪੜ੍ਹੋ : ‘ਆਪ’ ਦੀ ‘ਸੁਨਾਮੀ’ ਕਾਰਨ ਰਵਾਇਤੀ ਪਾਰਟੀਆਂ ਵਿਚਲਾ ਯੂਥ ਭੰਬਲਭੂਸੇ ’ਚ, ਕਿਵੇਂ ਤੇ ਕਿੱਥੋਂ ਕਰਨ ਨਵੀਂ ਸ਼ੁਰੂਆਤ

ਸਿਆਸਤ ਦੇ ਥੰਮ੍ਹ ਪ੍ਰਕਾਸ਼ ਸਿੰਘ ਬਾਦਲ ਨੂੰ ਹਰਾਉਣ ਬਾਰੇ ਬੋਲਦਿਆਂ ‘ਅਾਪ’ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ ਸਨਮਾਨਯੋਗ ਹਸਤੀ ਹਨ। ਲੋਕਾਂ ਨੇ ਪ੍ਰਕਾਸ਼ ਸਿੰਘ ਬਾਦਲ ਨੂੰ 11 ਵਾਰ ਵਿਧਾਨ ਸਭਾ ’ਚ ਅਤੇ ਇਕ ਵਾਰ ਸੰਸਦ ’ਚ ਵੀ ਭੇਜਿਆ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਲੰਮਾ ਸਮਾਂ ਪੰਜਾਬ ਦਾ ਰਾਜਭਾਗ ਦਿੱਤਾ। ਲੋਕਾਂ ਨੂੰ ਉਨ੍ਹਾਂ ਤੋਂ ਜਿੰਨੀਆਂ ਆਸਾਂ ਤੇ ਉਮੀਦਾਂ ਸਨ, ਉਹ ਪੂਰੀਆਂ ਨਹੀਂ ਹੋ ਸਕੀਆਂ। ਖੁੱਡੀਆਂ ਨੇ ਕਿਹਾ ਕਿ ਹੌਲੀ-ਹੌਲੀ ਪੰਜਾਬ ਵਾਸੀ ਸਾਢੇ ਤਿੰਨ ਲੱਖ ਕਰੋੜ ਦੇ ਕਰਜ਼ੇ ਹੇਠ ਆ ਗਏ, ਜਿਸ ’ਚ ਸਾਢੇ 18 ਸਾਲ ਪ੍ਰਕਾਸ਼ ਸਿੰਘ ਬਾਦਲ ਤੇ 10 ਸਾਲ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਰਹੇ ਹਨ।

ਇਹ ਵੀ ਪੜ੍ਹੋ : PM ਮੋਦੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚਰਖਾ ਤੇ ਸੰਦੂਕ ਨਹੀਂ ਕੀਤਾ ਗਿਫ਼ਟ (ਵੀਡੀਓ)

ਇਨ੍ਹਾਂ ਦੋਵਾਂ ਦੇ ਮੁੱਖ ਮੰਤਰੀ ਕਾਰਜਕਾਲ ਦੌਰਾਨ ਪੰਜਾਬ ਸਿਰ ਇਹ ਕਰਜ਼ਾ ਚੜ੍ਹਿਆ। ਉਨ੍ਹਾਂ ਕਿਹਾ ਕਿ ਲੰਬੀ ਨੂੰ ਬਾਦਲਾਂ ਦਾ ਗੜ੍ਹ ਕਿਹਾ ਜਾਂਦਾ ਸੀ ਪਰ ਮੈਂ ਕਦੀ ਵੀ ਇਸ ਨੂੰ ਉਨ੍ਹਾਂ ਦਾ ਗੜ੍ਹ ਨਹੀਂ ਮੰਨਿਆ ਕਿਉਂਕਿ ਗੜ੍ਹ ਕਿਸੇ ਦਾ ਨਹੀਂ ਹੁੰਦਾ, ਗੜ੍ਹ ਲੋਕਾਂ ਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਮੇਰੀ ਵੀ ਇਕ ਵੋਟ ਹੈ ਤੇ ਪ੍ਰਕਾਸ਼ ਸਿੰਘ ਬਾਦਲ ਦੀ ਵੀ ਇਕ ਵੋਟ ਹੈ, ਬਾਕੀ ਵੋਟਾਂ ਲੋਕਾਂ ਨੇ ਪਾਉਣੀਆਂ ਹਨ ਤੇ ਜੇਤੂ ਬਣਾਉਣਾ ਹੈ। ਗੁਰਮੀਤ ਖੁੱਡੀਆਂ ਨੇ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਤੋਂ ਖੁਦ ਲੰਬੀ ਹਲਕੇ ਤੋਂ ਚੋਣ ਲੜਨ ਲਈ ਟਿਕਟ ਦੀ ਮੰਗ ਕੀਤੀ ਸੀ। ਕੇਜਰੀਵਾਲ ਨੇ ਮੇਰਾ ਉਤਸ਼ਾਹ ਵੀ ਵਧਾਇਆ ਸੀ ਤੇ ਕਿਹਾ ਸੀ ਕਿ ਮੈਂ ਵੀ ਸ਼ੀਲਾ ਦੀਕਸ਼ਿਤ ਖ਼ਿਲਾਫ ਚੋਣ ਲੜਿਆ ਸੀ। ਉਨ੍ਹਾਂ ਮੈਨੂੰ ਹੱਲਾਸ਼ੇਰੀ ਦਿੰਦਿਆਂ ਕਿਹਾ ਸੀ ਕਿ ਤੁਸੀਂ ਉਥੋਂ ਜਿੱਤ ਪ੍ਰਾਪਤ ਕਰੋਗੇ ਤੇ ਮੈਂ ਲੰਬੀ ਤੋਂ ਪ੍ਰਕਾਸ਼ ਸਿੰਘ ਬਾਦਲ ਖ਼ਿਲਾਫ਼ ਜਿੱਤ ਪ੍ਰਾਪਤ ਕੀਤੀ।    
 

 


Manoj

Content Editor

Related News