ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਲਈ ਇਕ ਮਹੀਨੇ ਦੀ ਤਨਖ਼ਾਹ ਦੇਣ ਦਾ ਕੀਤਾ ਐਲਾਨ

07/17/2023 6:29:09 PM

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਰਾਹਤ ਕਾਰਜਾਂ ਅਤੇ ਹੜ੍ਹ ਪੀੜਤਾਂ ਦੇ ਮੁੜ-ਵਸੇਬੇ ਲਈ ਮੁੱਖ ਮੰਤਰੀ ਰਾਹਤ ਫੰਡ ਵਿਚ ਆਪਣੀ ਇਕ ਮਹੀਨੇ ਦੀ ਤਨਖ਼ਾਹ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਔਖੀ ਘੜੀ ਵਿਚ ਆਪਣੇ ਲੋਕਾਂ ਦੇ ਨਾਲ ਖੜ੍ਹੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਰਾਹਤ ਕਾਰਜਾਂ ਲਈ ਜੰਗੀ ਪੱਧਰ ’ਤੇ ਕੰਮ ਕਰਨ ਦੇ ਨਾਲ-ਨਾਲ ਬੇਸ਼ਕੀਮਤੀ ਮਨੁੱਖੀ ਜਾਨਾਂ ਅਤੇ ਜਾਇਦਾਦਾਂ ਨੂੰ ਬਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਸੂਬਾ ਸਰਕਾਰ ਦੀ ਸਮੁੱਚੀ ਮਸ਼ੀਨਰੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਮੁੜ-ਵਸੇਬੇ  ਲਈ ਦਿਨ-ਰਾਤ ਕੰਮ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਖੁੱਲ੍ਹਣ ਤੋਂ ਬਾਅਦ ਸਿੱਖਿਆ ਵਿਭਾਗ ਵਲੋਂ ਜਾਰੀ ਹੋਇਆ ਸਖ਼ਤ ਫ਼ਰਮਾਨ

ਇਸ ਕੁਦਰਤੀ ਆਫ਼ਤ ਦੌਰਾਨ ਹੜ੍ਹ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਸਾਰਿਆਂ ਨੂੰ ਬਣਦਾ ਯੋਗਦਾਨ ਪਾਉਣ ਦੀ ਅਪੀਲ ਕਰਦਿਆਂ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਉਨ੍ਹਾਂ ਦਾ ਯੋਗਦਾਨ ਬਹੁਤ ਮਦਦਗਾਰ ਸਾਬਤ ਹੋਵੇਗਾ। ਖੇਤੀਬਾੜੀ ਮੰਤਰੀ ਨੇ ਸਕੱਤਰ ਆਮ ਰਾਜ ਪ੍ਰਬੰਧ ਨੂੰ ਪੱਤਰ ਲਿਖ ਕੇ ਹੜ੍ਹ ਰਾਹਤ ਅਤੇ ਮੁੜ-ਵਸੇਬਾ ਕਾਰਜਾਂ ਲਈ ਉਨ੍ਹਾਂ ਦੀ ਇਕ ਮਹੀਨੇ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਤਬਦੀਲ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ : ਹੜ੍ਹਾਂ ਦੇ ਮਾਰੂ ਹਾਲਾਤ ’ਚ ਡਟ ਕੇ ਖੜ੍ਹੇ ਹੋਏ ਸੰਤ ਬਲਬੀਰ ਸਿੰਘ ਸੀਚੇਵਾਲ, ਖੁਦ ਨਿਭਾਅ ਰਹੇ ਮੋਹਰੀ ਭੂਮਿਕਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 

Gurminder Singh

This news is Content Editor Gurminder Singh