ਡੇਰਾ ਮੁਖੀ ਰਾਮ ਰਹੀਮ ''ਤੇ ਫੈਸਲੇ ਨੂੰ ਲੈ ਕੇ ਸ੍ਰੀ ਅਕਾਲ ਸਾਹਿਬ ਵਲੋਂ ਸਿੱਖਾਂ ਨੂੰ ਅਪੀਲ!

08/23/2017 7:40:14 PM

ਅੰਮ੍ਰਿਤਸਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ 'ਤੇ 25 ਅਗਸਤ ਨੂੰ ਆਉਣ ਵਾਲੇ ਫੈਸਲੇ ਦੇ ਸੰਬੰਧ ਵਿਚ ਜਗ ਬਾਣੀ ਟੀ. ਵੀ. 'ਤੇ ਇਸ ਸਮੇਂ ਇਕ ਵੱਡੀ ਖਬਰ ਆ ਰਹੀ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਭਾਈਚਾਰੇ ਨੂੰ 25 ਅਗਸਤ ਵਾਲੇ ਦਿਨ ਸੁਚੇਤ ਰਹਿਣ 'ਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੀ ਅਪੀਲ ਕੀਤੀ ਹੈ। ਹਾਲਾਂਕਿ ਫੈਸਲੇ ਦੇ ਸੰਬੰਧ ਵਿਚ ਪੰਜਾਬ ਅਤੇ ਹਰਿਆਣਾ ਹਾਈ ਅਲਰਟ 'ਤੇ ਹਨ ਪਰ ਫਿਰ ਵੀ ਦੋਵੇਂ ਸੂਬਿਆਂ 'ਚ ਸਹਿਮ ਭਰਿਆ ਮਾਹੌਲ ਬਣਿਆ ਹੋਇਆ ਹੈ।
ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਖ ਸੰਗਤਾਂ ਨੂੰ ਕਿਸੇ ਵੀ ਸਥਿਤੀ ਨਾਲ ਨਜਿੱਠਣ ਅਤੇ ਗੁਰੂ ਘਰਾਂ ਦੀ ਸੁਰੱਖਿਆ ਲਈ ਸੁਚੇਤ ਰਹਿਣ ਲਈ ਕਿਹਾ ਹੈ।