ਰਾਮ ਰਹੀਮ ਮੁਆਫੀ ''ਤੇ ਸਾਬਕਾ ਜਥੇਦਾਰ ਦਾ ਸਭ ਤੋਂ ਵੱਡਾ ਖੁਲਾਸਾ (ਵੀਡੀਓ)

06/17/2019 6:51:20 PM

ਫਰੀਦਕੋਟ (ਜਗਤਾਰ ਦੁਸਾਂਝ) : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ 'ਤੇ ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਸਭ ਤੋਂ ਵੱਡਾ ਖੁਲਾਸਾ ਕੀਤਾ ਹੈ। ਇਹ ਖੁਲਾਸਾ ਗਿਆਨੀ ਇਕਬਾਲ ਸਿੰਘ ਵੱਲੋਂ 8 ਮਾਰਚ 2019 ਨੂੰ ਸਿੱਟ ਨੂੰ ਦਿੱਤੇ ਲਿਖਤੀ ਬਿਆਨ 'ਚੋਂ ਹੋਇਆ ਹੈ। ਦਰਅਸਲ ਗਿਆਨੀ ਇਕਬਾਲ ਸਿੰਘ ਨੇ ਸਿੱਟ ਦੇ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਚਿੱਠੀ ਲਿਖੀ ਸੀ, ਜਿਸ ਵਿਚ ਗਿਆਨੀ ਇਕਬਾਲ ਸਿੰਘ ਨੇ ਡੇਰਾ ਮੁਖੀ ਨੂੰ ਮੁਆਫੀ ਦੇਣ ਦੀ ਪੂਰੀ ਘਟਨਾ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਡੇਰਾ ਮੁਖੀ ਨੂੰ ਮੁਆਫੀ ਦੇਣ ਦਾ ਵਿਰੋਧ ਕੀਤਾ ਸੀ। ਨਾਲ ਹੀ ਡੇਰਾ ਮੁਖੀ ਦੇ ਮੁਆਫੀਨਾਮੇ ਵਿਚ ਕਿਤੇ ਵੀ ਮੁਆਫੀ ਸ਼ਬਦ ਦਾ ਜ਼ਿਕਰ ਨਹੀਂ ਕੀਤਾ ਗਿਆ ਸੀ। ਇਹ ਚਿੱਠੀ ਗਿਆਨੀ ਇਕਬਾਲ ਸਿੰਘ ਵਲੋਂ ਸਿੱਟ ਨੂੰ 8 ਮਾਰਚ ਨੂੰ ਲਿਖੀ ਗਈ ਸੀ, ਜੋ ਹੁਣ ਮੀਡੀਆ ਵਿਚ ਆਈ ਹੈ। 

PunjabKesari

ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਉਸ ਸਮੇਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਹਿਣ 'ਤੇ ਡੇਰਾ ਮੁਖੀ ਨੂੰ ਮੁਆਫੀ ਦਿੱਤੀ ਗਈ ਅਤੇ ਮੁਆਫੀਨਾਮੇ 'ਤੇ ਦਸਤਖਤ ਕਰਨ ਲਈ ਉਨ੍ਹਾਂ ਨੂੰ ਧਮਕਾਇਆ ਗਿਆ ਸੀ। ਗਿਆਨੀ ਇਕਬਾਲ ਸਿੰਘ ਨੇ ਇਸ ਪੂਰੇ ਮਾਮਲੇ ਵਿਚ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਦੀ ਭੂਮਿਕਾ ਦਾ ਵੀ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਹੋਰਾਂ 'ਤੇ ਦਬਾਅ ਪਾਇਆ ਗਿਆ। ਉਨ੍ਹਾਂ ਲਿਖਿਆ ਕਿ ਬਾਦਲ ਪਿਓ-ਪੁੱਤ ਖੁਦ ਹੀ ਡੇਰਾ ਮੁਖੀ ਨੂੰ ਮੁਆਫੀ ਦੇਣਾ ਚਾਹੁੰਦੇ ਸਨ।


Gurminder Singh

Content Editor

Related News