ਰਾਮ ਰਹੀਮ ਨੂੰ ਹੋਈ ਸਜ਼ਾ 'ਤੇ ਬੋਲੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ (ਵੀਡੀਓ)

Friday, Jan 18, 2019 - 01:12 PM (IST)

ਤਲਵੰਡੀ ਸਾਬੋ (ਮੁਨੀਸ਼)— ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੱਤਰਕਾਰ ਛਤਰਪਤੀ ਹੱਤਿਆਕਾਂਡ ਵਿਚ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਦੇ ਜੱਜ ਜਗਦੀਪ ਸਿੰਘ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਖੁਸ਼ੀ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਮੀਤ ਰਾਮ ਰਹੀਮ ਸਿੱਖਾਂ ਦਾ ਵੱਡਾ ਵਿਰੋਧੀ ਰਿਹਾ ਹੈ ਅਤੇ ਪਿਛਲੇ ਸਮੇਂ ਵਿਚ ਇਹ ਸਿੱਖ ਵਿਰੋਧੀ ਕਾਰਵਾਈਆਂ ਕਰਕੇ ਸਿੱਖਾਂ ਨੂੰ ਉਕਸਾਉਂਦਾ ਰਿਹਾ ਹੈ। ਜੇਕਰ ਕਿਤੇ ਸਿੱਖ ਸੰਗਤਾਂ ਇਨ੍ਹਾਂ ਦਾ ਵਿਰੋਧ ਕਰਦੀਆਂ ਸਨ ਤਾਂ ਇਹ ਉਲਟ ਸਿੱਖਾਂ 'ਤੇ ਮਾਮਲੇ ਦਰਜ ਕਰਵਾਉਂਦਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਬੀਤੇ ਸਮੇਂ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਵਿਚ ਵੀ ਉਸ ਦੇ ਪੈਰੋਕਾਰਾਂ ਦਾ ਨਾਂ ਸਾਹਮਣੇ ਆਇਆ ਹੈ। ਹੁਣ ਉਸ ਨੂੰ ਜੋ ਸਜ਼ਾਵਾਂ ਭੁਗਤਣੀਆਂ ਪੈ ਰਹੀਆਂ ਹਨ, ਉਹ ਸ੍ਰੀ ਗੁਰੁ ਸਾਹਿਬ ਜੀ ਦੀ ਬੇਅਦਬੀ ਦੇ ਕਾਰਨ ਹੀ ਹਨ।


cherry

Content Editor

Related News