ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਨਿੰਦਾ ਕਰਦਿਆਂ ਰਾਮ ਰਹੀਮ ਨੇ ਟਵਿਟਰ ''ਤੇ ਲਿਖਿਆ ਇਹ ਸੰਦੇਸ਼

Thursday, Oct 15, 2015 - 09:21 AM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਨਿੰਦਾ ਕਰਦਿਆਂ ਰਾਮ ਰਹੀਮ ਨੇ ਟਵਿਟਰ ''ਤੇ ਲਿਖਿਆ ਇਹ ਸੰਦੇਸ਼


ਚੰਡੀਗੜ੍ਹ,(ਭੁੱਲਰ)- ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਪੰਜਾਬ ਦੇ ਜ਼ਿਲਾ ਫਰੀਦਕੋਟ ਦੇ ਪਿੰਡ ਬਰਗਾੜੀ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸਖਤ ਨਿੰਦਾ ਕੀਤੀ ਹੈ। ਰਾਮ ਰਹੀਮ ਨੇ ਆਪਣੇ ਟਵਿਟਰ ਅਕਾਊਂਟ ''ਤੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਘੋਰ ਪਾਪੀ ਹਨ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬੀਤੇ ਦਿਨੀਂ ਡੇਰਾ ਮੁਖੀ ਵੱਲੋਂ ਵੀ ਬਰਗਾੜੀ ''ਚ ਹੋਈ ਇਸ ਘਟਨਾ ਦੀ ਸਖਤ ਸ਼ਬਦਾਂ ''ਚ ਨਿੰਦਾ ਕੀਤੀ ਤੇ ਦੋਸ਼ੀਆਂ ਨੂੰ ਫੜ ਕੇ ਸਖਤ ਕਾਰਵਾਈ ਦੀ ਮੰਗ ਕੀਤੀ ਸੀ।
ਦੱਸਣਯੋਗ ਹੈ ਕਿ ਫਰੀਦਕੋਟ ਦੇ ਪਿੰਡ ਬਰਗਾੜੀ ''ਚ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਅਦਬੀ ਕੀਤੀ ਗਈ। ਅੰਗਾਂ ਨੂੰ ਫਾੜ ਕੇ ਗਲੀਆਂ ਵਿਚ ਖਿਲਾਰ ਦਿੱਤਾ ਗਿਆ ਸੀ, ਜਿਸ ਕਾਰਨ ਸਿੱਖ ਸੰਗਤਾਂ ''ਚ ਭਾਰੀ ਰੋਸ ਹੈ।


'ਜਗ ਬਾਣੀ' ਦੇ ਪਾਠਕਾਂ ਲਈ ਇਕ ਜ਼ਰੂਰੀ ਸੂਚਨਾ ਹੈ। 'ਜਗ ਬਾਣੀ' ਵਲੋਂ ਐਪ ਨੂੰ ਅਪਡੇਟ ਕਰ ਦਿੱਤਾ ਗਿਆ ਹੈ। ਤੁਸੀਂ ਵੀ ਆਪਣੇ ਫੋਨ ਦੇ ਪਲੇਅ ਸਟੋਰ ਵਿਚ ਜਾ ਕੇ 'ਜਗ ਬਾਣੀ' ਐਪ ਨੂੰ ਅਪਡੇਟ ਕਰਕੇ ਦੁਨੀਆ ਭਰ ਦੀਆਂ ਖਬਰਾਂ ਦਾ ਅਨੰਦ ਮਾਣ ਸਕਦੇ ਹੋ।
author

Tanu

News Editor

Related News