ਗੁਰੂ ਘਰ ਜਾ ਕੇ ਮੰਤਰੀ ਖੁੱਡੀਆਂ ਨੇ ਭਾਰਤ-ਕੈਨੇਡਾ ਤਣਾਅ ਦੀ ਸਮਾਪਤੀ ਲਈ ਕੀਤੀ ਅਰਦਾਸ
Tuesday, Sep 26, 2023 - 01:29 PM (IST)
ਮਾਛੀਵਾੜਾ ਸਾਹਿਬ (ਟੱਕਰ) : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਦਰਸ਼ਨਾਂ ਲਈ ਪੁੱਜੇ। ਇੱਥੇ ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਨਿਵਾਇਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਖੁੱਡੀਆ ਨੇ ਕਿਹਾ ਕਿ ਉਨ੍ਹਾਂ ਵਲੋਂ ਭਾਰਤ-ਕੈਨੇਡਾ 'ਚ ਚੱਲ ਰਹੇ ਤਣਾਅ ਦੀ ਸਮਾਪਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤਾਂ ਜੋ ਦੋਵੇਂ ਦੇਸ਼ਾਂ 'ਚ ਵੱਸਦਾ ਪੰਜਾਬੀ ਭਾਈਚਾਰਾ ਖੁਸ਼ਹਾਲ ਰਹੇ। ਵਿਰੋਧੀ ਸਿਆਸੀ ਧਿਰਾਂ ਵਲੋਂ ਹੜ੍ਹ ਪੀੜਤਾਂ ਦੀ ਸਾਰ ਨਾ ਲਏ ਜਾਣ ’ਤੇ ਕੈਬਨਿਟ ਮੰਤਰੀ ਖੁੱਡੀਆ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਸਰਕਾਰ ਵਲੋਂ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 286 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਗ੍ਰਿਫ਼ਤਾਰੀ ਦੇ ਡਰੋਂ Underground ਹੋਏ ਮਨਪ੍ਰੀਤ ਬਾਦਲ, ਹਵਾਈ ਅੱਡਿਆਂ 'ਤੇ ਕੀਤਾ ਗਿਆ Alert
ਇਸ ਤਹਿਤ ਕਈ ਕਿਸਾਨਾਂ ਨੂੰ ਇਹ ਆਰਥਿਕ ਸਹਾਇਤਾ ਮਿਲ ਵੀ ਗਈ ਹੈ। ਉਨ੍ਹਾਂ ਕਿਹਾ ਕਿ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜੋ ਕਈ ਪ੍ਰੋਜੈਕਟ ਬੰਦ ਹੋ ਚੁੱਕੇ ਹਨ, ਉਨ੍ਹਾਂ ਨੂੰ ਵੀ ਕਿਸਾਨਾਂ ਦੇ ਹਿੱਤਾਂ ਲਈ ਮੁੜ ਚਾਲੂ ਕੀਤਾ ਜਾਵੇਗਾ ਅਤੇ ‘ਆਪ’ ਸਰਕਾਰ ਕਈ ਨਵੇਂ ਪ੍ਰਾਜੈਕਟਾਂ ’ਤੇ ਵੀ ਕੰਮ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਧਰਤੀ ਹੇਠਲਾ ਪਾਣੀ ਬਚਾਉਣ ਲਈ ਕਿਸਾਨਾਂ ਨੂੰ ਝੋਨੇ ਤੇ ਕਣਕ ਦੇ ਫ਼ਸਲੀ ਚੱਕਰ ’ਚੋਂ ਕੱਢਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਉਨ੍ਹਾਂ ਨਾਲ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਸੁਖਵਿੰਦਰ ਸਿੰਘ ਗਿੱਲ, ਠੇਕੇਦਾਰ ਮੋਹਿਤ ਕੁੰਦਰਾ, ਆੜ੍ਹਤੀ ਬਲਵਿੰਦਰ ਸਿੰਘ ਮਾਨ, ਜਗਮੀਤ ਸਿੰਘ ਮੱਕੜ, ਪ੍ਰਵੀਨ ਮੱਕੜ, ਨਗਿੰਦਰ ਮੱਕੜ, ਜਗਤਾਰ ਸਿੰਘ ਜੱਸੋਵਾਲ, ਨਰਿੰਦਰਪਾਲ ਨਿੰਦੀ ਆਦਿ ਵੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8