ਸਾਬਕਾ MP ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਨੇ ਫੜ੍ਹਿਆ ''ਆਪ'' ਦਾ ਝਾੜੂ

Monday, Jul 26, 2021 - 05:29 PM (IST)

ਸਾਬਕਾ MP ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਨੇ ਫੜ੍ਹਿਆ ''ਆਪ'' ਦਾ ਝਾੜੂ

ਚੰਡੀਗੜ੍ਹ : ਸਾਬਕਾ ਸੰਸਦ ਮੈਂਬਰ ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਮ ਆਦਮੀ ਪਾਰਟੀ ਦਾ ਝਾੜੂ ਫੜ੍ਹ ਲਿਆ ਗਿਆ। ਇੱਥੇ ਰੱਖੀ ਗਈ ਪ੍ਰੈੱਸ ਕਾਨਫਰੰਸ ਦਰਾਨ ਪਾਰਟੀ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਉਪ ਇੰਚਾਰਜ ਰਾਘਵ ਚੱਢਾ ਨੇ ਖੁੱਡੀਆਂ ਨੂੰ ਪਾਰਟੀ ਦੀ ਮੈਂਬਰਸ਼ਿਪ ਦਿਵਾਈ। ਇਸ ਮੌਕੇ ਬੋਲਦਿਆਂ ਰਾਘਵ ਚੱਢਾ ਨੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਅਤੇ ਜ਼ੁਲਮਾਂ ਖ਼ਿਲਾਫ਼ ਗੁਰਮੀਤ ਸਿੰਘ ਖੁੱਡੀਆਂ ਲਗਾਤਾਰ ਆਵਾਜ਼ ਬੁਲੰਦ ਕਰਦੇ ਰਹੇ ਹਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਦਰਦਨਾਕ ਹਾਦਸਾ, ਬੇਕਾਬੂ ਕਾਰ ਨਹਿਰ 'ਚ ਡਿਗਣ ਕਾਰਨ 3 ਲੋਕਾਂ ਦੀ ਮੌਤ (ਤਸਵੀਰਾਂ)

ਉਨ੍ਹਾਂ ਕਿਹਾ ਕਿ ਖੁੱਡੀਆਂ ਕਾਫੀ ਲੰਬੇ ਸਮੇਂ ਤੱਕ ਕਾਂਗਰਸ 'ਚ ਰਹੇ ਅਤੇ ਸਾਲ 2017 'ਚ ਲੰਬੀ ਹਲਕੇ ਦੀਆਂ ਚੋਣਾਂ ਦੌਰਾਨ ਕਵਰਿੰਗ ਉਮੀਦਵਾਰ ਵੀ ਰਹੇ। ਉਨ੍ਹਾਂ ਕਿਹਾ ਕਿ ਦੋਹਾਂ ਪਾਰਟੀਆਂ ਵੱਲੋਂ ਮੈਚ ਫਿਕਸਿੰਗ ਦੇ ਚੱਲਦਿਆਂ ਕਦੇ ਉਨ੍ਹਾਂ ਨੂੰ ਚੋਣ ਨਹੀਂ ਲੜਨ ਦਿੱਤੀ ਗਈ। ਇਸ ਮੌਕੇ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉਹ 17 ਸਾਲਾਂ ਤੋਂ ਕਾਂਗਰਸ ਨਾਲ ਜੁੜੇ ਰਹੇ ਅਤੇ ਮੁਕਤਸਰ ਜ਼ਿਲ੍ਹੇ ਦੇ ਪ੍ਰਧਾਨ ਵੀ ਰਹੇ।

ਇਹ ਵੀ ਪੜ੍ਹੋ : ਅਬੋਹਰ 'ਚ ਦਾਦੇ ਨੇ ਪੋਤੇ ਨਾਲ ਜੋ ਕਾਰਾ ਕੀਤਾ, ਦੇਖ ਕੇ ਹਰ ਕੋਈ ਰਹਿ ਗਿਆ ਹੈਰਾਨ

ਉਨ੍ਹਾਂ ਨੇ ਕਿਹਾ ਕਿ ਮੁਕਤਸਰ 'ਚ ਬਾਦਲ ਪਰਿਵਾਰ ਖ਼ਿਲਾਫ਼ ਚੱਲਣਾ ਬਹੁਤ ਔਖਾ ਹੈ ਪਰ ਉਹ ਲੜਾਈ ਲੜਦੇ ਰਹੇ। ਖੁੱਡੀਆਂ ਨੇ ਕਿਹਾ ਕਿ ਸਾਲ 2017 'ਚ ਉਨ੍ਹਾਂ ਨੂੰ ਕਾਂਗਰਸ ਵੱਲੋਂ ਲੰਬੀ ਹਲਕੇ ਦਾ ਉਮੀਦਵਾਰ ਐਲਾਨਿਆ ਗਿਆ ਸੀ ਪਰ ਆਖ਼ਰੀ ਮੌਕੇ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਲੜਨ ਦੀ ਇੱਛਾ ਜਤਾਈ ਅਤੇ ਚੋਣ ਮੈਦਾਨ 'ਚ ਉਤਰ ਗਏ।

ਇਹ ਵੀ ਪੜ੍ਹੋ : ਕਾਂਗਰਸੀ ਸਰਪੰਚਣੀ ਦਾ ਪਤੀ ਫਿਰ ਜਿਊਂਦਾ ਮਿਲਿਆ, ਨਹਿਰ 'ਚ ਛਾਲ ਮਾਰਨ ਦੀ ਵੀਡੀਓ ਹੋਈ ਸੀ ਵਾਇਰਲ

ਉਨ੍ਹਾਂ ਕਿਹਾ ਕਿ ਕੈਪਟਨ ਨੇ ਬਾਦਲ ਦੇ ਮੁਕਾਬਲੇ ਚੰਗੇ ਢੰਗ ਨਾਲ ਚੋਣ ਨਹੀਂ ਲੜੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ 'ਚ ਵਰਕਰ ਸਨਮਾਨ ਚਾਹੁੰਦੇ ਹਨ ਪਰ ਉਨ੍ਹਾਂ ਨੂੰ ਉਹ ਸਨਮਾਨ ਨਹੀਂ ਮਿਲਦਾ ਅਤੇ ਇਸ ਦੇ ਚੱਲਦਿਆਂ ਹੀ ਉਹ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News