ਅਹਿਮ ਖ਼ਬਰ : ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਗੇ ਸਾਬਕਾ MP ਦੇ ਸਪੁੱਤਰ 'ਗੁਰਮੀਤ ਸਿੰਘ ਖੁੱਡੀਆਂ'

Monday, Jul 26, 2021 - 01:35 PM (IST)

ਅਹਿਮ ਖ਼ਬਰ : ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਗੇ ਸਾਬਕਾ MP ਦੇ ਸਪੁੱਤਰ 'ਗੁਰਮੀਤ ਸਿੰਘ ਖੁੱਡੀਆਂ'

ਲੰਬੀ (ਕੁਲਦੀਪ ਰਿਣੀ) : ਸਾਬਕਾ ਸੰਸਦ ਮੈਂਬਰ ਸਵ. ਜਗਦੇਵ ਸਿੰਘ ਖੁੱਡੀਆਂ ਦੇ ਸਪੁੱਤਰ ਗੁਰਮੀਤ ਸਿੰਘ ਖੁੱਡੀਆਂ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣਗੇ। ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੀਤੇ ਦਿਨੀਂ ਕਾਂਗਰਸ ਪਾਰਟੀ ਛੱਡਣ ਦਾ ਐਲਾਨ ਕੀਤਾ ਗਿਆ ਸੀ। ਗੁਰਮੀਤ ਸਿੰਘ ਖੁੱਡੀਆਂ ਕਾਂਗਰਸ ਦੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪ੍ਰਧਾਨ ਰਹੇ ਹਨ।

ਇਹ ਵੀ ਪੜ੍ਹੋ : ਅਬੋਹਰ 'ਚ ਦਾਦੇ ਨੇ ਪੋਤੇ ਨਾਲ ਜੋ ਕਾਰਾ ਕੀਤਾ, ਦੇਖ ਕੇ ਹਰ ਕੋਈ ਰਹਿ ਗਿਆ ਹੈਰਾਨ

ਬੀਤੀਆਂ ਵਿਧਾਨ ਸਭਾ ਚੋਣਾਂ ਦੌਰਾਨ ਜਦੋਂ ਕੈਪਟਨ ਅਮਰਿੰਦਰ ਸਿੰਘ ਲੰਬੀ ਤੋਂ ਕਾਂਗਰਸ ਦੇ ਉਮੀਦਵਾਰ ਸਨ ਤਾਂ ਗੁਰਮੀਤ ਸਿੰਘ ਖੁੱਡੀਆਂ ਨੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਭਰੇ ਸਨ। ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਕੈਪਟਨ ਅਮਰਿੰਦਰ ਸਿੰਘ ਦੀ ਲੰਬੀ ਹਲਕੇ 'ਚ ਵਡੀ ਰੈਲੀ ਵਿਚ ਖੁੱਡੀਆਂ ਪਰਿਵਾਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਖੁੱਡੀਆਂ ਪਰਿਵਾਰ ਦਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ 'ਚ ਚੰਗਾ ਆਧਾਰ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਮੰਤਰੀ ਮੰਡਲ 'ਚ ਫੇਰਬਦਲ ਨੂੰ ਲੈ ਕੇ ਕੈਪਟਨ ਤੇ ਸਿੱਧੂ ਵਿਚਾਲੇ ਵਧੇਗੀ ਤਲਖ਼ੀ!

ਅੱਜ ਉਹ ਆਪਣੇ ਵੱਡੀ ਗਿਣਤੀ 'ਚ ਸਾਥੀਆਂ ਨਾਲ ਚੰਡੀਗੜ੍ਹ ਲਈ ਰਵਾਨਾ ਹੋਏ, ਜਿੱਥੇ ਉਹ ਆਮ ਆਦਮੀ ਪਾਰਟੀ ਚ ਸ਼ਾਮਲ ਹੋਣਗੇ। ਇਹ ਕਿਆਸਰਾਈਆ ਲਾਈਆ ਜਾ ਰਹੀਆ ਹਨ ਕਿ ਗੁਰਮੀਤ ਸਿੰਘ ਖੁੱਡੀਆਂ ਲੰਬੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ 2022 ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਹੋ ਸਕਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News