ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 57 ਕਿਸਾਨਾਂ ਨੂੰ ਵੰਡਿਆ 16 ਲੱਖ ਰੁਪਏ ਮੁਆਵਜ਼ਾ
Thursday, Oct 16, 2025 - 01:04 PM (IST)

ਜ਼ੀਰਾ (ਗੁਰਮੇਲ ਸੇਖਵਾਂ): ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ ਅਤੇ ਮੱਛੀ ਪਾਲਣ ਤੇ ਫੂਡ ਪ੍ਰੋਸੈਸਿੰਗ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਉਪ-ਮੰਡਲ ਜ਼ੀਰਾ ਵਿਚ ਹੜ੍ਹ ਪੀੜਤਾਂ ਦੇ ਪੁਨਰਵਾਸ ਅਤੇ ਰਾਹਤ ਕਾਰਜਾਂ ਤਹਿਤ ਜ਼ਿਲ੍ਹਾ ਫਿਰੋਜ਼ਪੁਰ ਦੇ ਉਪ-ਮੰਡਲ ਜ਼ੀਰਾ ਵਿਚ ਮੁਆਵਜ਼ੇ ਦੀ ਵੰਡ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਕਰਵਾਏ ਗਏ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਦੀਪਸਿਖਾ ਸ਼ਰਮਾ, ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਅਤੇ ਐੱਸ.ਡੀ.ਐੱਮ. ਅਰਵਿੰਦਰ ਪਾਲ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਦੁੱਗਣਾ ਕੀਤਾ ਕੋਟਾ
ਇਸ ਮੌਕੇ ਕੈਬਿਨਟ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਸਰਕਾਰ ਵੱਲੋਂ ਉਪ ਮੰਡਲ ਜ਼ੀਰਾ ਦੇ ਪਿੰਡ ਫੱਤੇਵਾਲਾ ਵਿਚ 57 ਕਿਸਾਨਾਂ ਨੂੰ 16 ਲੱਖ ਰੁਪਏ ਤੋਂ ਵੱਧ ਮੁਆਵਜ਼ਾ ਰਾਸ਼ੀ ਦੇ ਮਨਜ਼ੂਰੀ ਪੱਤਰ ਵੰਡੇ ਗਏ, ਜਿਸ ਵਿੱਚ ਫਸਲਾਂ, ਘਰਾਂ ਅਤੇ ਪਸ਼ੂਆਂ ਦੇ ਨੁਕਸਾਨ ਦੀ ਭਰਪਾਈ ਸ਼ਾਮਲ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸਿਰਫ਼ ਵਿੱਤੀ ਸਹਾਇਤਾ ਨਹੀਂ, ਸਗੋਂ ਪੰਜਾਬ ਸਰਕਾਰ ਦਾ ਇਹ ਪੱਕਾ ਵਾਅਦਾ ਹੈ ਕਿ ਹੜ੍ਹ ਪੀੜਤ ਲੋਕਾਂ ਨਾਲ ਹਰ ਕਦਮ ''ਤੇ ਖੜ੍ਹੇ ਰਹਾਂਗੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਹਮੇਸ਼ਾ ਹਿੰਮਤ, ਏਕਤਾ ਅਤੇ ਕੁਰਬਾਨੀ ਦੀ ਧਰਤੀ ਰਿਹਾ ਹੈ। ਹੁਣੇ ਆਏ ਹੜ੍ਹਾਂ ਨੇ ਸਾਡੇ ਖੇਤਾਂ, ਘਰਾਂ ਅਤੇ ਪਸ਼ੂਆਂ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ, ਪਰ ਪੰਜਾਬ ਦੇ ਲੋਕਾਂ ਨੇ ਹੌਸਲਾ ਨਹੀਂ ਹਾਰਿਆ ਅਤੇ ਇਕ ਦੂਜੇ ਦਾ ਸਾਥ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ! ਪੜ੍ਹੋ ਪੂਰੀ List
ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ ਹੜ੍ਹ ਪੀੜਤ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਲਈ ਪੱਕਾ ਵਚਨ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ, ਧਾਰਮਿਕ ਅਤੇ ਸਵੈ ਸੇਵੀ ਸੰਸਥਾਵਾਂ ਤੇ ਵਲੰਟੀਅਰਾਂ ਦਾ ਦਿਲੋਂ ਧੰਨਵਾਦ ਕੀਤਾ ਜਿਨ੍ਹਾਂ ਨੇ ਹੜਾਂ ਦੌਰਾਨ ਦਿਨ-ਰਾਤ ਜੁੱਟ ਕੇ ਸੁਰੱਖਿਆ, ਮਦਦ ਅਤੇ ਬਹਾਲੀ ਦੇ ਕੰਮ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ।