ਗੁਰਮੀਤ ਸਿੰਘ ਮੀਤ ਹੇਅਰ ਦੀ ਜਿੱਤ ''ਤੇ ਭਦੌੜ ''ਚ ਮਨਾਏ ਗਏ ਜਸ਼ਨ
Tuesday, Jun 04, 2024 - 06:36 PM (IST)

ਤਪਾ ਮੰਡੀ (ਸ਼ਾਮ,ਗਰਗ)- ਪਾਰਲੀਮਾਨੀ ਹਲਕਾ ਸੰਗਰੂਰ ਤੋਂ ਜਿਹੜਾ ਕਿ ਆਮ ਆਦਮੀ ਪਾਰਟੀ ਦੀ ਰਾਜਧਾਨੀ ਗਿਣੀ ਜਾਂਦੀ ਹੈ ਉਥੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਅਪਣੇ ਨਜਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ ਪਛਾੜਦੇ ਹੋਏ 172582 ਵੋਟਾਂ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ।
ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਉਦਮ ਸਦਕਾ ਮੀਤ ਹੇਅਰ ਨੂੰ ਹਲਕਾ ਭਦੋੜ ‘ਚੋਂ 31512 ਵੋਟਾਂ, ਇਕਬਾਲ ਝੂੰਦਾਂ ਨੂੰ 9854 ਵੋਟਾਂ, ਸੁਖਪਾਲ ਖਹਿਰਾ ਨੂੰ 15469 ਵੋਟਾਂ, ਭਾਜਪਾ ਦੇ ਅਰਵਿੰਦ ਖੰਨਾ ਨੂੰ 9326 ਵੋਟਾਂ ਮਿਲੀਆਂ। ਇਸ ਤਰ੍ਹਾਂ ਨਾਲ ਮੀਤ ਹੇਅਰ ਸਿਮਰਨਜੀਤ ਸਿੰਘ ਮਾਨ ਨਾਲੋਂ 6229 ਵੱਧ ਵੋਟਾਂ ਵੱਧ ਲੈਕੇ ਹਲਕਾ ਭਦੌੜ ਤੋਂ ਅੱਗੇ ਰਹੇ। ਜਿੱਤ ਦੀ ਖੁਸ਼ੀ ਮਨਾਉਂਦਿਆਂ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਇੱਕ ਦੂਸਰੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਲੱਡੂ ਵੰਡੇ ਗਏ।
ਇਹ ਖ਼ਬਰ ਵੀ ਪੜ੍ਹੋ - ਸੰਗਰੂਰ 'ਤੇ ਮੁੜ ਹੋਇਆ 'ਆਪ' ਦਾ ਕਬਜ਼ਾ, ਡੇਢ ਲੱਖ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤੇ ਗੁਰਮੀਤ ਸਿੰਘ ਮੀਤ ਹੇਅਰ
ਇਸ ਮੌਕੇ ਹਾਜ਼ਰ ਵਿਧਾਇਕ ਲਾਭ ਸਿੰਘ ਉਗੋਕੇ ਮੀਤ ਹੇਅਰ ਨੂੰ ਜਿੱਤਣ ਦੀ ਵਧਾਈ ਦਿੱਤੀ ਤੇ ਹਲਕਾ ਭਦੋੜ ਦੇ ਵੋਟਰਾਂ ਦਾ ਧੰਨਵਾਦ ਕੀਤਾ ਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੀ ਸ਼ਲਾਘਾ ਕੀਤੀ ਜਿਨ੍ਹਾਂ ਨੇ ਦਿਨ-ਰਾਤ ਇਕ ਕਰਕੇ ਮੀਤ ਹੇਅਰ ਨੂੰ ਜਿਤਾਉਣ ਦੇ ਯਤਨ ਕੀਤੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਤਰਸੇਮ ਕਾਹਨੇਕੇ, ਹੇਮ ਰਾਜ ਸ਼ੰਟੀ ਮੋੜ, ਟਰੱਕ ਯੂਨੀਅਨ ਤਪਾ ਦੇ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ ਆਦਿ ਨੇ ਖੁਸ਼ੀ ਮਨਾਈ ਅਤੇ ਵਧਾਈ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8