ਗੁਰਮੀਤ ਸਿੰਘ ਮੀਤ ਹੇਅਰ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ
Tuesday, Jun 18, 2024 - 06:39 PM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਅਤੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਵਲੋਂ ਵਿਧਾਇਕੀ ਦਾ ਅਸਤੀਫ਼ਾ ਦਿੱਤਾ ਗਿਆ ਹੈ। ਦੱਸ ਦੇਈਏ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਲੋਕ ਸਭਾ ਦੀ ਸੀਟ ਜਿੱਤ ਤੋਂ ਬਾਅਦ ਵਿਧਾਇਕੀ ਛੱਡ ਦਿੱਤੀ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਿਓ-ਪੁੱਤ ਦੀ ਹੋਈ ਮੌਤ
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੁਸ਼ਿਆਰਪੁਰ ਤੋਂ ਵਿਧਾਇਕ ਰਾਜ ਕੁਮਾਰ ਚੱਬੇਵਾਲ ਨੇ ਵਿਧਾਇਕੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
ਇਹ ਵੀ ਪੜ੍ਹੋ- ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8