PU ਸਾਡੀ ਮਾਣਮੱਤੀ ਸੰਸਥਾ, ਨਹੀਂ ਹੋਣ ਦੇਵਾਂਗੇ ਕੇਂਦਰੀਕਰਨ : ਮੀਤ ਹੇਅਰ
Sunday, Jun 12, 2022 - 06:40 PM (IST)
ਜਲੰਧਰ (ਵੈੱਬ ਡੈਸਕ)— ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਤਜਵੀਜ਼ ’ਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਨੂੰ ਲੰਮੇ ਹੱਥੀ ਲਿਆ ਹੈ। ਟਵੀਟ ਜ਼ਰੀਏ ਉਨ੍ਹਾਂ ਭੜਾਸ ਕੱਢਦੇ ਹੋਏ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਸਾਡੀ ਮਾਣਮੱਤੀ ਸੰਸਥਾ ਹੈ, ਇਸ ਦੀ ਇਤਿਹਾਸਕ ਅਤੇ ਅਕਾਦਮਿਕ ਮਹੱਤਤਾ ਤਾਂ ਹੈ ਹੀ ਸਗੋਂ ਇਹ ਸਾਡੇ ਸੂਬੇ ਦੀ ਵਿਰਾਸਤ ਵੀ ਹੈ। ਅੱਗੇ ਲਿਖਦੇ ਹੋਏ ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਅਤੇ ਪੰਜਾਬ ਸਰਕਾਰ ਇਸ ਵਿਸ਼ੇ ’ਤੇ ਪੂਰੀ ਤਰ੍ਹਾਂ ਗੰਭੀਰ ਹੈ। ਅਸੀਂ ਇਸ ਦਾ ਕੇਂਦਰੀਕਰਨ ਕਿਸੇ ਵੀ ਹਾਲਤ ’ਚ ਵੀ ਨਹੀਂ ਹੋਣ ਦੇਵਾਂਗੇ।
ਇਹ ਵੀ ਪੜ੍ਹੋ: ਜਲੰਧਰ ਕੈਂਟ ’ਚ ਹਾਕੀ ਖਿਡਾਰੀ ਦੀ ਪਤਨੀ ਨੇ ਕੀਤੀ ਖ਼ੁਦਕੁਸ਼ੀ, ਫ਼ੈਲੀ ਸਨਸਨੀ
ਇਥੇ ਦੱਸ ਦੇਈਏ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਦੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੀ ਤਜਵੀਜ਼ ਖ਼ਿਲਾਫ਼ ਬੀਤੇ ਦਿਨੀਂ ਪੰਜਾਬ ਦੀਆਂ 9 ਵਿਦਿਆਰਥੀ ਜਥੇਬੰਦੀਆਂ ਨੇ ਮੋਹਾਲੀ ਅਤੇ ਚੰਡੀਗੜ੍ਹ ਵਿਚ ਰੋਸ-ਪ੍ਰਦਰਸ਼ਨ ਕੀਤਾ ਸੀ। ਇਸ ਤੋਂ ਪਹਿਲਾਂ ਵਿਦਿਆਰਥੀ ਅੰਬ ਸਾਹਿਬ ਗੁਰਦੁਆਰਾ ਵਿਚ ਇਕੱਠੇ ਹੋਏ ਸਨ। ਗਵਰਨਰ ਹਾਊਸ ਵੱਲ ਵਿਦਿਆਰਥੀਆਂ ਨੇ ਮਾਰਚ ਸ਼ੁਰੂ ਕੀਤਾ ਤਾਂ ਪੁਲਸ ਬਲ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਧੱਕਾ-ਮੁੱਕੀ ਹੋਣ ਤੋਂ ਬਾਅਦ ਪੁਲਸ ਵੱਲੋਂ ਲਾਠੀਚਾਰਜ ਕੀਤਾ ਗਿਆ। ਹੱਥੋਪਾਈ ਵਿਚ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ ਸਨ। ਵਿਦਿਆਰਥੀਆਂ ਨੇ ਨਾਅਰੇਬਾਜ਼ੀ ਕਰਕੇ ਵਿਰੋਧ ਕੀਤਾ ਅਤੇ ਬੈਰੀਕੇਡਸ ਤੋੜੇ ਸਨ।
ਇਹ ਵੀ ਪੜ੍ਹੋ: ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਕੁਝ ਦਿਨ ਪਹਿਲਾਂ ਦੁਬਈ ਤੋਂ ਪਰਤੇ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ
ਵਿਦਿਆਰਥੀਆਂ ਨੇ ਮੰਗ ਕੀਤੀ ਸੀ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਪੰਜਾਬ ਨੂੰ ਦਿੱਤਾ ਜਾਵੀ ਅਤੇ ਕੇਂਦਰੀਕਰਨ ਨਾ ਕੀਤਾ ਜਾਵੇ। ਵਿਦਿਆਰਥੀ ਨੇਤਾਵਾਂ ਨੇ ਕਿਹਾ ਸੀ ਕਿ ਪੀ. ਯੂ. ਦੇ ਕੇਂਦਰੀਕਰਨ ਦੇ ਏਜੰਡੇ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰੀ ਝੰਡੀ ਦੇ ਦਿੱਤੀ ਹੈ। ਅਜਿਹਾ ਹੁੰਦਾ ਹੈ ਤਾਂ ਪੀ. ਯੂ. ਸਿੱਧੇ ਕੇਂਦਰ ਸਰਕਾਰ ਅਤੇ ਰਾਸ਼ਟਰੀ ਸਵੈਸੇਵਕ ਸੰਘ ਦੇ ਕੰਟਰੋਲ ਵਿਚ ਆ ਜਾਵੇਗੀ। ਇਸ ਤਰ੍ਹਾਂ ਕੇਂਦਰ ਸਰਕਾਰ ਇਸ ਨੂੰ ਪੰਜਾਬ ਤੋਂ ਖੋਹ ਲਵੇਗੀ। ਪੰਜਾਬ ਵਿਚ ਇਸ ਨਾਲ ਜੁੜੇ ਘੱਟ ਤੋਂ ਘੱਟ 200 ਕਾਲਜ ਲਾਚਾਰ ਰਹਿ ਜਾਣਗੇ ਜਾਂ ਕੇਂਦਰ ਦੇ ਹਿਸਾਬ ਨਾਲ ਚਲਾਏ ਜਾਣਗੇ।
ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ਨੇ ਤਬਾਹ ਕੀਤੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ