ਭੁਲੱਥ ''ਚ ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਗੁਰਮੀਤ ਥਾਪਰ ਹੋਏ ''ਆਮ ਆਦਮੀ ਪਾਰਟੀ'' ''ਚ ਸ਼ਾਮਲ
Friday, May 17, 2024 - 07:37 PM (IST)

ਭੁਲੱਥ (ਰਜਿੰਦਰ)- ਭੁਲੱਥ ਹਲਕੇ ਤੋਂ ਅਕਾਲੀ ਦਲ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਥਾਪਰ ਅਕਾਲੀ ਦਲ ਛੱਡ ਕੇ 'ਆਮ ਆਦਮੀ ਪਾਰਟੀ' 'ਚ ਸ਼ਾਮਲ ਹੋ ਗਏ।
ਉਨ੍ਹਾਂ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਮੌਕੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ 'ਆਪ' ਦੇ ਉਮੀਦਵਾਰ ਡਾ. ਰਾਜ ਕੁਮਾਰ ਚੱਬੇਵਾਲ ਤੇ ਭੁਲੱਥ ਦੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੀ ਮੌਜੂਦ ਸਨ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 2024 : ਚੰਡੀਗੜ੍ਹ ਤੋਂ ਉਮੀਦਵਾਰ ਉਤਾਰਨ ਬਾਰੇ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਐਲਾਨ
ਇਥੇ ਇਹ ਦੱਸਣਯੋਗ ਹੈ ਕਿ ਗੁਰਮੀਤ ਥਾਪਰ ਅਕਾਲੀ ਦਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ ਖੇਤੀ ਵਿਕਾਸ ਬੈਂਕ ਭੁਲੱਥ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e