ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ ਗੁਰਮੀਤ ਸਿੰਘ ਖੁੱਡੀਆਂ ਦਾ ਪਠਾਨਕੋਟ ''ਚ ਨਿੱਘਾ ਸਵਾਗਤ

Friday, Jan 26, 2024 - 06:47 PM (IST)

ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਵੱਲੋਂ ਗੁਰਮੀਤ ਸਿੰਘ ਖੁੱਡੀਆਂ ਦਾ ਪਠਾਨਕੋਟ ''ਚ ਨਿੱਘਾ ਸਵਾਗਤ

ਪਠਾਨਕੋਟ (ਅਦਿਤਿਆ) : ਅੱਜ ਪੰਜਾਬ ਦੇ ਕੈਬਨਿਟ ਮੰਤਰੀ ਖੇਤੀਬਾੜੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਸਰਦਾਰ ਗੁਰਮੀਤ ਸਿੰਘ ਖੁਡੀਆਂ ਦਾ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਦ ਐਸੋਸੀਏਸ਼ਨ ਵੱਲੋਂ ਕਿਸ਼ਨ ਚੰਦਰ ਮਹਾਜ਼ਨ ਮੀਡੀਆ ਸਲਾਹਕਾਰ ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਅਤੇ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੰਦੀਪ ਮਹਾਜ਼ਨ ਤੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਪਹਿਲੀ ਵਾਰ ਪਠਾਨਕੋਟ ਪਹੁੰਚੇ। ਇਸ ਦੌਰਾਨ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।

PunjabKesari

ਮਾਣਯੋਗ ਮੰਤਰੀ ਖੁੱਡੀਆਂ ਸਾਹਿਬ ਨੂੰ ਬੁੱਕੇ ਅਤੇ ਦੁਸਾ਼ਲਾ ਭੇਟ ਕਰਕੇ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ। ਕਿਸ਼ਨ ਚੰਦਰ ਮਹਾਜ਼ਨ ਨੇ ਕਿਹਾ ਕਿ ਮਾਣਯੋਗ ਕੈਬਨਿਟ ਮੰਤਰੀ ਨੂੰ ਮਿਲ ਕੇ ਆਪਣੇਪਨ ਦਾ ਅਹਿਸਾਸ ਹੋਇਆ, ਉਹ ਬਹੁਤ ਹੀ ਨੇਕ ਦਿਲ ਇਨਸਾ਼ਨ ਹਨ। ਇਸ ਮੌਕੇ ਉਨ੍ਹਾਂ ਨਾਲ ਨਿੱਜੀ ਸਕੱਤਰ ਸਰਦਾਰ ਸੁਰਿੰਦਰ ਸਿੰਘ ਵੀ ਮੌਜੂਦ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News