ਕਿਸਾਨ ਆਗੂ ਗੁਰਨਾਮ ਚਡੂਨੀ ਦਾ ਵੱਡਾ ਬਿਆਨ, ਕਿਹਾ-ਲੰਗਰ ਸੰਬੰਧੀ ਨਹੀਂ ਹੋਈ ਸੁਖਬੀਰ ਬਾਦਲ ਨਾਲ ਗੱਲ

Wednesday, Sep 08, 2021 - 08:01 PM (IST)

ਜਲੰਧਰ (ਰਾਹੁਲ ਕਾਲਾ) : ਸੰਯੁਕਤ ਕਿਸਾਨ ਮੋਰਚੇ ਦੇ ਆਗੂ ਗੁਰਨਾਮ ਸਿੰਘ ਚਡੂਨੀ ਨੇ ਆਖਿਆ ਹੈ ਕਿ ਉਨ੍ਹਾਂ ਦੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਰਨਾਲ ਮੋਰਚੇ ’ਤੇ ਲੰਗਰ ਸੰਬੰਧੀ ਕੋਈ ਗੱਲਬਾਤ ਨਹੀਂ ਹੈ। ਚਡੂਨੀ ਨੇ ਕਿਹਾ ਹੈ ਕਿ ਗੁਰਦੁਆਰਾ ਸਾਹਿਬਾਨ ਵਲੋਂ ਲੰਗਰ ਦੀ ਸੇਵਾ ਪਹਿਲਾਂ ਵੀ ਚੱਲਦੀ ਰਹੀ ਹੈ ਅਤੇ ਹੁਣ ਵੀ ਚੱਲ ਰਹੀ ਹੈ ਪਰ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਨੇ ਕਰਨਾਲ ਮੋਰਚੇ ’ਤੇ ਲੰਗਰ ਨੂੰ ਲੈ ਕੇ ਕੋਈ ਗੱਲਬਾਤ ਨਹੀਂ ਕੀਤੀ ਹੈ। ਇਥੇ ਇਹ ਦੱਸਣਯੋਗ ਹੈ ਕਿ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਸੀ ਕਿ ਕਰਨਾਲ ’ਚ ਲੱਗੇ ਕਿਸਾਨਾਂ ਦੇ ਪੱਕੇ ਮੋਰਚੇ ਦਰਮਿਆਨ ਕਿਸਾਨ ਆਗੂ ਗਰੁਨਾਮ ਸਿੰਘ ਚਡੂਨੀ ਨੇ ਅਕਾਲੀ ਦਲ ਤੋਂ ਮਦਦ ਮੰਗੀ ਸੀ।

ਇਹ ਵੀ ਪੜ੍ਹੋ : ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਨੇ ਸੁਖਬੀਰ ਬਾਦਲ ਤੋਂ ਮੰਗੀ ਮਦਦ, ਅੱਗੋਂ ਬਾਦਲ ਨੇ ਵਧਾਇਆ ਹੱਥ

ਸੁਖਬੀਰ ਸਿੰਘ ਨੇ ਆਖਿਆ ਸੀ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦਾ ਫੋਨ ਆਇਆ ਸੀ ਅਤੇ ਚਡੂਨੀ ਨੇ ਉਨ੍ਹਾਂ ਨੂੰ ਕਰਨਾਲ ਮੋਰਚੇ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਕੀਤੀ ਸੀ ਕਿ ਇਥੇ ਸੰਗਤ ਜ਼ਿਆਦਾ ਹੋਣ ਕਾਰਣ ਲੰਗਰ ਪਾਣੀ ਦਾ ਬੰਦੋਬਸਤ ਕੀਤਾ ਜਾਵੇ। ਸੁਖਬੀਰ ਸਿੰਘ ਬਾਦਲ ਨੇ ਦੱਸਿਆ ਸੀ ਕਿ ਇਸ ’ਤੇ ਉਨ੍ਹਾਂ ਚਡੂਨੀ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਨੂੰ ਅਕਾਲੀ ਦਲ ਦੀ ਖੁੱਲ੍ਹੀ ਚਿੱਠੀ, ‘ਅਸੀਂ ਤਿਆਰ, ਤੁਸੀਂ ਤੈਅ ਕਰੋ ਸਮਾਂ ਤੇ ਸਥਾਨ’

ਸੁਖਬੀਰ ਨੇ ਇਹ ਕਿਹਾ ਸੀ ਕਿ ਉਨ੍ਹਾਂ ਤੁਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਕਿਸਾਨਾਂ ਤਕ ਲੰਗਰ ਅਤੇ ਪਾਣੀ ਦਾ ਪ੍ਰਬੰਧ ਕਰਵਾਉਣ ਲਈ ਆਖ ਦਿੱਤਾ ਸੀ। ਸੁਖਬੀਰ ਨੇ ਕਿਹਾ ਕਿ ਅਸੀਂ ਅੰਦੋਲਨ ਕਰ ਰਹੇ ਕਿਸਾਨਾਂ ਤੱਕ ਲੰਗਰ ਤੇ ਹੋਰ ਲੋੜੀਂਦੀਆਂ ਸੇਵਾਵਾਂ ਪਹੁੰਚਾ ਰਹੇ ਹਾਂ ਅਤੇ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਸੰਘਰਸ਼ ਕਰਨ ਲਈ ਵਚਨਬੱਧ ਹਾਂ।

ਇਹ ਵੀ ਪੜ੍ਹੋ : ਕੈਪਟਨ ਦੇ ਬਿਆਨ ਤੋਂ ਬਾਅਦ ਹੁਣ ਬਾਜਵਾ ਤੇ ਰੰਧਾਵਾ ਦਾ ਧਮਾਕਾ, ਦੋ ਟੁੱਕ ’ਚ ਦਿੱਤਾ ਠੋਕਵਾਂ ਜਵਾਬ

ਨੋਟ - ਕਰਨਾਲ ’ਚ ਲੱਗੇ ਕਿਸਾਨਾਂ ਦੇ ਪੱਕੇ ਮੋਰਚੇ ਨੂੰ ਤੁਸੀਂ ਕਿਵੇਂ ਦੇਖਦੇ ਹੋ? ਕੁਮੈਂਟ ਕਰਕੇ ਦੱਸੋ।


Gurminder Singh

Content Editor

Related News