ਮੋਹਾਲੀ ''ਚ ਅਧਿਆਪਕਾਂ ਦੀ ਪੁਲਸ ਨਾਲ ਧੱਕਾ-ਮੁੱਕੀ, ਮੌਕੇ ''ਤੇ ਪੁੱਜੇ ਗੁਰਨਾਮ ਚੜੂਨੀ (ਤਸਵੀਰਾਂ)

10/25/2021 2:14:02 PM

ਮੋਹਾਲੀ : ਮੋਹਾਲੀ 'ਚ 646 ਪੀ. ਟੀ. ਆਈ. ਅਧਿਆਪਕਾਂ ਦੀ ਪੁਲਸ ਨਾਲ ਧੱਕਾ-ਮੁੱਕੀ ਹੋ ਗਈ, ਜਿਸ ਤੋਂ ਬਾਅਦ ਅਧਿਆਪਕਾਂ ਵੱਲੋਂ ਏਅਰਪੋਰਟ ਰੋਡ ਜਾਮ ਕਰ ਦਿੱਤਾ ਗਿਆ। ਇਸ ਮੌਕੇ ਕਿਸਾਨ ਆਗੂ ਗੁਰਨਾਮ ਚੜੂਨੀ ਵੀ ਮੌਕੇ 'ਤੇ ਪਹੁੰਚੇ। ਪਿਛਲੇ 2 ਹਫ਼ਤਿਆਂ ਤੋਂ ਮੋਹਾਲੀ ਦੀ ਸੋਹਾਣਾ ਟੈਂਕੀ 'ਤੇ ਚੜ੍ਹੇ ਅਧਿਆਪਕਾਂ ਵੱਲੋਂ ਲਗਾਤਾਰ ਆਪਣੀਆਂ ਨੌਕਰੀਆਂ ਲਈ ਸਰਕਾਰ ਨੂੰ ਮੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਰਕਾਰ ਅੱਖਾਂ ਦੀ ਰੌਸ਼ਨੀ ਵਾਪਸ ਪਾ ਸਕਣ ਵਾਲੇ 'ਨੇਤਰਹੀਣਾਂ' ਦਾ ਕਰਵਾਏਗੀ ਇਲਾਜ

ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾਣ ਪਰ ਸਰਕਾਰ ਵੱਲੋਂ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ। ਇਸ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੇ ਆਗੂ ਗੁਰਨਾਮ ਚੜੂਨੀ ਉਨ੍ਹਾਂ ਦੀ ਮਦਦ ਲਈ ਪੁੱਜੇ। ਇਸ ਤੋਂ ਕੁੱਝ ਸਮੇਂ ਬਾਅਦ ਹੀ ਏਅਰਪੋਰਟ ਰੋਡ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਕਿਸਾਨਾਂ ਨੂੰ ਸਬਸਿਡੀ ’ਤੇ ਆਨਲਾਈਨ ਮਿਲੇਗਾ ਕਣਕ ਦਾ ਬੀਜ

ਅਧਿਆਪਕਾਂ ਦੀ ਇਸ ਦੌਰਾਨ ਪੁਲਸ ਨਾਲ ਧੱਕਾ-ਮੁੱਕੀ ਵੀ ਹੋਈ ਪਰ ਫਿਰ ਵੀ ਉਹ ਰੋਡ ਜਾਮ ਕਰਨ 'ਚ ਕਾਮਯਾਬ ਰਹੇ। ਇਸ ਮੌਕੇ ਗੁਰਨਾਮ ਚੜੂਨੀ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਸਰਕਾਰ ਜਨਤਾ ਦੀ ਸਰਕਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਆਸੀ ਆਗੂ ਸਿਰਫ ਆਪਣਾ ਭਵਿੱਖ ਦੇਖਦੇ ਹਨ, ਜਦੋਂ ਕਿ ਇਨ੍ਹਾਂ ਨੂੰ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।


ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita