ਕਿਸਾਨੀ ਸੰਘਰਸ਼ ਵਿਚਾਲੇ SKM ਨੂੰ ਲੈ ਕੇ ਗੁਰਨਾਮ ਸਿੰਘ ਚਡੂਨੀ ਦਾ ਵੱਡਾ ਬਿਆਨ
Wednesday, Jan 01, 2025 - 05:50 PM (IST)
ਜਲੰਧਰ- ਕਿਸਾਨੀ ਸੰਘਰਸ਼ ਵਿਚਾਲੇ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਗੁਰਨਾਮ ਸਿੰਘ ਚਡੂਨੀ ਦਾ ਵੱਡਾ ਬਿਆਨ ਦਿੰਦੇ ਹੋਏ ਡੱਲੇਵਾਲ ਅਤੇ ਪੰਧੇਰ 'ਤੇ ਸਵਾਲ ਚੁੱਕੇ ਹਨ। ਗੁਰਨਾਮ ਸਿੰਘ ਚਡੂਨੀ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਜੇਕਰ ਐੱਸ. ਕੇ. ਐੱਮ. ਦੋ ਫਾੜ ਹੋਇਆ ਹੈ ਤਾਂ ਉਸ ਦੀ ਵਜ੍ਹਾ ਜਗਜੀਤ ਸਿੰਘ ਡੱਲੇਵਾਲ ਹਨ। ਐੱਸ. ਕੇ. ਐੱਮ. ਨੂੰ ਦੋ ਫਾੜ ਕਰਨ ਵਾਲੇ ਡੱਲੇਵਾਲ ਹੀ ਹਨ। ਨਿੱਜੀ ਚੈਨਲ ਨਾਲ ਗੱਲਬਾਤ ਕਰਦੇ ਹੋਏ ਚਡੂਨੀ ਨੇ ਕਿਹਾ ਕਿ ਮੈਂ ਖਨੌਰੀ ਬਾਰਡਰ 'ਤੇ ਹਮਾਇਤ ਦੇਣ ਲਈ ਗਿਆ ਪਰ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਮੇਰਾ ਸਮਰਥਨ ਲੈਣ ਦੇ ਮੂਡ ਵਿਚ ਨਹੀਂ ਹਨ।
ਦੱਸ ਦਈਏ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ 'ਤੇ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ। ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪਿਛਲੇ ਸਾਲ ਫਰਵਰੀ ਤੋਂ ਸ਼ੰਭੂ ਅਤੇ ਖਨੌਰੀ ਸਰਹੱਦ 'ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਖਨੌਰੀ ਸਰਹੱਦ ਵਿਖੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ (ਬੁੱਧਵਾਰ) 37ਵੇਂ ਦਿਨ 'ਚ ਦਾਖ਼ਲ ਹੋ ਗਿਆ ਹੈ। ਹੁਣ ਖਨੌਰੀ ਸਰਹੱਦ ਸੰਘਰਸ਼ ਦਾ ਕੇਂਦਰ ਬਿੰਦੂ ਬਣ ਗਈ ਹੈ। ਇੱਥੇ ਹਰ ਰੋਜ਼ ਵੱਡੀ ਗਿਣਤੀ 'ਚ ਲੋਕ ਪਹੁੰਚ ਰਹੇ ਹਨ। ਹਾਲਾਂਕਿ ਮਰਨ ਵਰਤ 'ਤੇ ਬੈਠੇ ਡੱਲੇਵਾਲ ਦੀ ਹਾਲਤ ਕਾਫ਼ੀ ਗੰਭੀਰ ਬਣੀ ਹੋਈ ਹੈ।
ਇਹ ਵੀ ਪੜ੍ਹੋ- ਨਵੇਂ ਸਾਲ ਦੇ ਜਸ਼ਨ ਦੌਰਾਨ ਪੰਜਾਬ 'ਚ ਅੱਧੀ ਰਾਤ ਨੂੰ ਸੜਕਾਂ 'ਤੇ ਇਸ ਚੀਜ਼ ਨੂੰ ਘੁੰਮਦੇ ਵੇਖ ਸਹਿਮੇ ਲੋਕ
ਦੱਸਣਯੋਗ ਹੈ ਕਿ 4 ਜਨਵਰੀ ਨੂੰ ਖਨੌਰੀ ਮੋਰਚੇ 'ਚ ਕਿਸਾਨਾਂ ਦੀ ਤਰਫ਼ੋਂ ਮੋਗਾ ਵਿਖੇ ਮਹਾਂਪੰਚਾਇਤ ਕੀਤੀ ਜਾਵੇਗੀ। ਕਿਸਾਨ ਆਗੂਆਂ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਨੇ 44 ਸਾਲ ਕਿਸਾਨ ਵਰਗ ਦੀ ਸੇਵਾ ਕੀਤੀ ਹੈ। ਉਹ ਮਹਾਂਪੰਚਾਇਤ ਦੌਰਾਨ ਇਨ੍ਹਾਂ ਸਾਰਿਆਂ ਨੂੰ ਮਿਲਣਾ ਚਾਹੁੰਦੇ ਹਨ। ਇਸ ਦੌਰਾਨ ਡੱਲੇਵਾਲ ਲੋਕਾਂ ਨੂੰ ਸੰਦੇਸ਼ ਜਾਰੀ ਕਰਨਗੇ।
ਸੁਪਰੀਮ ਕੋਰਟ ਦੀ ਹਾਈ ਪਾਵਰ ਕਮੇਟੀ ਨੇ ਕਿਸਾਨਾਂ ਨੂੰ 3 ਜਨਵਰੀ ਨੂੰ ਮੀਟਿੰਗ ਲਈ ਦਿੱਤਾ ਸੱਦਾ
ਇਥੇ ਇਹ ਦੱਸ ਦੇਈਏ ਕਿ ਕਿਸਾਨੀ ਮਸਲਿਆਂ ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਗਠਿਤ ਹਾਈ ਪਾਵਰ ਕਮੇਟੀ ਨੇ ਇਕ ਵਾਰ ਫਿਰ ਕਿਸਾਨਾਂ ਨੂੰ 3 ਜਨਵਰੀ ਨੂੰ ਮੀਟਿੰਗ ਲਈ ਸੱਦਾ ਦਿੱਤਾ ਹੈ। ਮੀਟਿੰਗ ਲਈ ਸਾਰੀਆਂ ਜਥੇਬੰਦਿਆਂ ਦੇ ਕਿਸਾਨਾਂ ਨੂੰ ਬੁਲਾਇਆ ਗਿਆ ਹੈ। ਮੀਟਿੰਗ 3 ਜਨਵਰੀ ਨੂੰ ਸਵੇਰੇ 11 ਵਜੇ ਪੰਚਕੁਲਾ ਵਿੱਚ ਪੀ. ਡਬਲਿਊ. ਡੀ. ਰੈਸਟ ਹਾਊਸ ਵਿਖੇ ਰੱਖੀ ਗਈ ਹੈ। ਕਮੇਟੀ ਕਿਸਾਨਾਂ ਦੇ ਮਸਲਿਆਂ ‘ਤੇ ਵਿਸਥਾਰ ਨਾਲ ਚਰਚਾ ਕਰਕੇ ਰਣਨੀਤੀ ਤਿਆਰ ਕਰੇਗੀ। ਇਸ ਤੋਂ ਪਹਿਲਾਂ ਵੀ ਕਮੇਟੀ ਕਿਸਾਨਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਕਰ ਚੁੱਕੀ ਹੈ ਪਰ ਗੈਰ-ਸਿਆਸੀ ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਇਸ ਕਮੇਟੀ ਅੱਗੇ ਪੇਸ਼ ਨਹੀਂ ਹੋਏ। ਉਨ੍ਹਾਂ ਨੇ ਪੱਤਰ ਲਿਖ ਕੇ ਕਮੇਟੀ ਨੂੰ ਵੀ ਭੇਜਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਅੱਧੇ ਦਿਨ ਦੀ ਛੁੱਟੀ ਦਾ ਐਲਾਨ
ਕਮੇਟੀ ਨੇ ਅੰਤ੍ਰਿਮ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੀ
ਕਿਸਾਨਾਂ ਦੇ ਲਈ ਗਠਿਤ ਕਮੇਟੀ ਸੁਪਰੀਮ ਕੋਰਟ ਵੱਲੋਂ ਸਾਬਕਾ ਜੱਜ ਨਵਾਬ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਹੈ। ਕਮੇਟੀ ਦੀ ਤਰਫੋਂ ਸੁਪਰੀਮ ਕੋਰਟ ਨੇ ਦਸੰਬਰ ਵਿੱਚ ਅੰਤ੍ਰਿਮ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੀ ਸੀ। ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਅੰਦੋਲਨਕਾਰੀ ਕਿਸਾਨ ਗੱਲਬਾਤ ਲਈ ਨਹੀਂ ਆ ਰਹੇ ਹਨ। ਕਿਸਾਨਾਂ ਤੋਂ ਉਨ੍ਹਾਂ ਦੀ ਸਹੂਲਤ ਅਨੁਸਾਰ ਮਿਤੀ ਅਤੇ ਸਮਾਂ ਵੀ ਮੰਗਿਆ ਗਿਆ। ਪਰ ਉਸ ਵੱਲੋਂ ਕੋਈ ਜਵਾਬ ਨਹੀਂ ਆਇਆ। ਹਾਲਾਂਕਿ ਸੁਪਰੀਮ ਕੋਰਟ ਨੇ ਹਾਈ ਪਾਵਰ ਕਮੇਟੀ ਦੇ ਯਤਨਾਂ ਦੀ ਸ਼ਲਾਘਾ ਕੀਤੀ ਸੀ।
ਇਸ ਤੋਂ ਪਹਿਲਾਂ ਹਾਈ ਪਾਵਰ ਕਮੇਟੀ ਨੇ ਚੰਡੀਗੜ੍ਹ 'ਚ ਪ੍ਰਸ਼ਾਸਨ ਅਤੇ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ। ਇਨ੍ਹਾਂ ਮੀਟਿੰਗਾਂ ਵਿੱਚ ਪੰਜਾਬ ਅਤੇ ਹਰਿਆਣਾ ਦੇ ਅਧਿਕਾਰੀਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਸੰਘਰਸ਼ ਵਿੱਚ ਸ਼ਾਮਲ ਕਿਸਾਨ ਇਸ ਵਾਰ ਕਮੇਟੀ ਨੂੰ ਮਿਲਣਗੇ ਜਾਂ ਨਹੀਂ। ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ। ਇਸ ਤੋਂ ਪਹਿਲਾਂ ਕਿਸਾਨਾਂ ਨੇ ਇਸ ਸਬੰਧੀ ਪੱਤਰ ਵੀ ਲਿਖਿਆ ਸੀ।
ਇਹ ਵੀ ਪੜ੍ਹੋ- ਨਵੇਂ ਸਾਲ ਦੀ ਚੜ੍ਹਦੀ ਸਵੇਰ ਪੰਜਾਬ ਦੇ NH'ਤੇ ਵੱਡਾ ਹਾਦਸਾ, ਕਾਰ ਦੇ ਉੱਡ ਗਏ ਪਰਖੱਚੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e