''ਗੁਰਨਾਮ ਸਿੰਘ ਚੜੂਨੀ'' ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਕਿਸਾਨਾਂ ਲਈ ਕਹੀਆਂ ਵੱਡੀਆਂ ਗੱਲਾਂ

Saturday, Feb 05, 2022 - 09:47 AM (IST)

''ਗੁਰਨਾਮ ਸਿੰਘ ਚੜੂਨੀ'' ਨੇ ਜਾਰੀ ਕੀਤਾ ਚੋਣ ਮੈਨੀਫੈਸਟੋ, ਕਿਸਾਨਾਂ ਲਈ ਕਹੀਆਂ ਵੱਡੀਆਂ ਗੱਲਾਂ

ਮੋਹਾਲੀ : ਸੰਯੁਕਤ ਸਮਾਜ ਪਾਰਟੀ ਵੱਲੋਂ ਮੁੱਖ ਚੋਣ ਦਫ਼ਤਰ ਮੋਹਾਲੀ ਤੋਂ ਆਪਣਾ ਚੋਣ ਮੈਨੀਫੈਸਟੋ ਜਾਰੀ ਕੀਤਾ। ਇਸ ਮੌਕੇ ਪਾਰਟੀ ਦੇ ਨੇਤਾ ਗੁਰਨਾਮ ਸਿੰਘ ਚੜੂਨੀ ਨੇ ਆਪਣੇ ਚੋਣ ਮੈਨੀਫੈਸਟੋ 'ਚ ਕਾਨੂੰਨ ਵਿਵਸਥਾ, ਨਸ਼ਾ, ਬੇਅਦਬੀ, ਨਕਲੀ ਸ਼ਰਾਬ 'ਤੇ ਸਖ਼ਤ ਕਾਨੂੰਨ ਬਣਾਉਣ ਦੀ ਗੱਲ ਕਹੀ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਉਣ 'ਤੇ ਕਿਸਾਨ ਕਮਿਸ਼ਨ ਦਾ ਗਠਨ ਕੀਤਾ ਜਾਵੇਗਾ ਅਤੇ ਹਰ ਕਿਸਾਨ ਨੂੰ ਅਫ਼ੀਮ ਦੀ ਖੇਤੀ ਲਈ ਇਕ ਏਕੜ ਦਾ ਲਾਈਸੈਂਸ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ : ਕਾਂਗਰਸ ਨੇ ਬਾਗੀਆਂ ਨਾਲ ਨਜਿੱਠਣ ਦੀ ਕਵਾਇਦ ਕੀਤੀ ਸ਼ੁਰੂ

ਉਨ੍ਹਾਂ ਕਿਹਾ ਕਿ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਕਿਸਾਨਾਂ ਦੀ ਜ਼ਮੀਨ ਦੀ ਨਿਲਾਮੀ ਨਹੀਂ ਹੋਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੈਦਾਵਾਰ ਤੋਂ ਲੈ ਕੇ ਖ਼ਪਤਕਾਰ ਤੱਕ ਦਾ ਸਾਰਾ ਕਾਰੋਬਾਰ ਕਿਸਾਨਾਂ ਦੇ ਹੱਥਾਂ 'ਚ ਹੋਵੇਗਾ। ਚੜੂਨੀ ਨੇ ਕਿਹਾ ਕਿ ਸਰਕਾਰ ਮਾਈਨਿੰਗ, ਰੇਤਾ-ਬੱਜਰੀ ਨੂੰ ਆਪਣੇ ਹੱਥਾਂ 'ਚ ਲਵੇਗੀ ਅਤੇ ਮਾਈਨਿੰਗ ਮਾਫ਼ੀਆ ਖ਼ਤਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਬਜ਼ੁਰਗ, ਵਿਧਵਾ, ਬੇਸਹਾਰਾ ਲੋਕਾਂ ਦੀ ਮਹੀਨੇਵਾਰ ਪੈਨਸ਼ਨ 'ਚ ਵਾਧਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਈ. ਡੀ. ਵਲੋਂ ਮੁੱਖ ਮੰਤਰੀ ਦੇ ਭਾਣਜੇ ਦੀ ਗ੍ਰਿਫ਼ਤਾਰੀ ’ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਪੰਜਾਬ 'ਚ ਬੇਅਦਬੀ ਦੀ ਵੱਧਦੇ ਮਾਮਲਿਆਂ 'ਤੇ ਸਜ਼ਾ ਸਖ਼ਤ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੂੰ ਆਧੁਨਿਕ ਹਥਿਆਰਾਂ ਨਾਲ ਲੈਸ ਕੀਤਾ ਜਾਵੇਗਾ। ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਸੂਬੇ 'ਚ ਨਸ਼ੇ ਨੂੰ ਖ਼ਤਮ ਕੀਤਾ ਜਾਵੇਗਾ ਅਤੇ ਨਸ਼ਾ ਰੋਕਣ ਲਈ ਜ਼ਿਲ੍ਹਾ ਪੁਲਸ ਅਫ਼ਸਰ ਦੀ ਜ਼ਿੰਮੇਵਾਰੀ ਹੋਵੇਗੀ। ਜੇਕਰ ਇਲਾਕੇ 'ਚ ਨਸ਼ਾ ਵਿਕਿਆ ਤਾਂ ਪੁਲਸ ਅਫ਼ਸਰਾਂ 'ਤੇ ਮੁਕੱਦਮਾ ਦਰਜ ਕੀਤਾ ਜਾਵੇਗਾ। ਇਸ ਤੋਂ ਇਲਾਵਾ ਨਕਲੀ ਸ਼ਰਾਬ ਵੇਚਣ ਵਾਲਿਆਂ ਨੂੰ ਵੀ ਸਖ਼ਤ ਸਜ਼ਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਸਰਕਾਰੀ ਨੌਕਰੀ ਸਬੰਧੀ ਪ੍ਰੀਖਿਆ 'ਚ 'ਪੰਜਾਬੀ ਭਾਸ਼ਾ' ਦਾ ਵੀ ਹੋਵੇਗਾ ਇਸਤੇਮਾਲ, ਵਿਭਾਗ ਵੱਲੋਂ ਹੁਕਮ ਜਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News