ਬੀਬੀ ਜਗੀਰ ਕੌਰ ਨੂੰ ਜਾਰੀ ਹੋਏ ਨੋਟਿਸ ''ਤੇ ਗੁਰਪ੍ਰਤਾਪ ਸਿੰਘ ਵਡਾਲਾ ਦਾ ਵੱਡਾ ਬਿਆਨ

Sunday, Sep 29, 2024 - 07:52 PM (IST)

ਬੀਬੀ ਜਗੀਰ ਕੌਰ ਨੂੰ ਜਾਰੀ ਹੋਏ ਨੋਟਿਸ ''ਤੇ ਗੁਰਪ੍ਰਤਾਪ ਸਿੰਘ ਵਡਾਲਾ ਦਾ ਵੱਡਾ ਬਿਆਨ

ਜਲੰਧਰ- ਬੀਤੇ ਦਿਨੀਂ ਕੈਬਨਿਟ ਮੰਤਰੀ ਰਹਿ ਚੁੱਕੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ਾਂ ਅਨੁਸਾਰ ਇਕ ਚਿੱਠੀ ਜਾਰੀ ਕਰ ਕੇ ਇਕ ਹਫ਼ਤੇ ਦੇ ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਨੂੰ ਕਿਹਾ ਗਿਆ ਹੈ। ਇਹ ਸਪੱਸ਼ਟੀਕਰਨ ਉਨ੍ਹਾਂ 'ਤੇ ਆਪਣੀ ਧੀ ਦਾ ਕਤਲ ਤੇ ਰੋਮਾਂ ਦੀ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਮੰਗਿਆ ਗਿਆ ਹੈ। 

ਇਸ ਨੋਟਿਸ ਬਾਰੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੇ ਜਲੰਧਰ ਵਿਖੇ ਇਕ ਪ੍ਰੈੱਸ ਕਾਨਫਰੰਸ ਕੀਤੀ, ਜਿਸ 'ਚ ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਇਸ ਲਈ ਉੱਥੇ ਤੇ ਉੱਥੋਂ ਦੇ ਫ਼ੈਸਲਿਆਂ 'ਚ ਕਿਸੇ ਤਰ੍ਹਾਂ ਦੀ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੇ ਸਿਆਸੀ ਦਬਾਅ ਹੇਠ ਆ ਕੇ ਅਕਾਲ ਤਖ਼ਤ ਦੇ ਫ਼ੈਸਲਿਆਂ 'ਚ ਕੋਈ ਵੀ ਪੱਖਪਾਤ ਨਹੀਂ ਹੋਣਾ ਚਾਹੀਦਾ। 

ਇਹ ਵੀ ਪੜ੍ਹੋ- UN 'ਚ ਭਾਰਤ ਨੇ ਪਾਕਿਸਤਾਨ ਨੂੰ ਦਿੱਤਾ ਕਰਾਰਾ ਜਵਾਬ ; 'ਹੁਣ ਸਿਰਫ਼ POK ਖ਼ਾਲੀ ਕਰਵਾਉਣਾ ਬਾਕੀ...'

ਉਨ੍ਹਾਂ ਬੀਬੀ ਜਗੀਰ ਕੌਰ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੇ ਸਿੱਖਾਂ ਲਈ ਬਹੁਤ ਕੁਰਬਾਨੀਆਂ ਦਿੱਤੀਆਂ ਹਨ ਤੇ ਉਹ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਵੀ ਰਹਿ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਤੋਂ ਉਸ ਮਾਮਲੇ 'ਚ ਸਪੱਸ਼ਟੀਕਰਨ ਮੰਗਿਆ ਗਿਆ ਹੈ, ਜਿਸ 'ਚ ਉਨ੍ਹਾਂ ਨੂੰ ਸਾਲ 2018 'ਚ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬਰੀ ਕਰ ਦਿੱਤਾ ਗਿਆ ਸੀ, ਪਰ ਹੁਣ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਤੋਂ ਐਨ ਪਹਿਲਾਂ ਅਜਿਹਾ ਨੋਟਿਸ ਜਾਰੀ ਕਰਨਾ ਕਿਸੇ ਸਾਜ਼ਿਸ਼ ਦਾ ਹਿੱਸਾ ਲੱਗ ਰਿਹਾ ਹੈ। 

ਜਿਸ ਕੇਸ 'ਚ ਉਹ ਪਹਿਲਾਂ ਹੀ ਬਰੀ ਹੋ ਚੁੱਕੇ ਹਨ, ਉਸ ਮਾਮਲੇ 'ਚ ਉਨ੍ਹਾਂ ਨੂੰ 'ਕਾਤਲ' ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਨੇ ਆਪਣੀ ਧੀ ਨੂੰ ਜਨਮ ਦਿੱਤਾ, ਉਸ ਨੂੰ ਬੜੇ ਪਿਆਰ ਨਾਲ ਪਾਲਿਆ। ਅਜਿਹਾ ਕਰ ਕੇ ਉਨ੍ਹਾਂ ਨੇ ਆਪਣਾ ਮਾਂ ਹੋਣ ਦਾ ਕਰਤੱਵ ਨਿਭਾਇਆ ਹੈ। 

ਇਹ ਵੀ ਪੜ੍ਹੋ- ਔਰਤ ਦੇ ਹਵਾਲੇ 2 ਸਾਲਾ ਮਾਸੂਮ ਛੱਡ ਮਾਂ ਚਲੀ ਗਈ ਗੁਰੂਘਰੋਂ ਲੰਗਰ ਖਾਣ, ਪਿੱਛੋਂ ਜੋ ਹੋਇਆ, ਜਾਣ ਉੱਡ ਜਾਣਗੇ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News