ਸਾਥੀਆਂ ਦੀ ਗ੍ਰਿਫ਼ਤਾਰੀ ਤੋਂ ਬੌਖਲਾਇਆ ਗੁਰਪਤਵੰਤ ਸਿੰਘ ਪੰਨੂ! CM ਮਾਨ ਤੇ ਕੇਜਰੀਵਾਲ ਨੂੰ ਦਿੱਤੀ ਧਮਕੀ
Sunday, Jan 21, 2024 - 06:04 AM (IST)
ਨਵੀਂ ਦਿੱਲੀ (ਆਈ.ਏ.ਐੱਨ.ਐੱਸ.): ਖ਼ਾਲਿਸਤਾਨ ਪੱਖੀ ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਅਗਲੇ ਮਹੀਨੇ ਤੱਕ ਉਸ ਦੇ ਸਾਥੀਆਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਨੂੰ "ਸਿਆਸੀ ਮੌਤ" ਦਾ ਸਾਹਮਣਾ ਕਰਨਾ ਪਵੇਗਾ। ਪੰਨੂ ਦੀ ਧਮਕੀ ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਸ਼ੁੱਕਰਵਾਰ ਨੂੰ ਰਾਜਪੁਰਾ ਦੇ ਰਹਿਣ ਵਾਲੇ ਜਗਦੀਸ਼ ਸਿੰਘ, ਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਦੀ ਗ੍ਰਿਫ਼ਤਾਰੀ ਤੋਂ ਕੁਝ ਘੰਟੇ ਬਾਅਦ ਆਈ ਹੈ।
ਇਹ ਖ਼ਬਰ ਵੀ ਪੜ੍ਹੋ - ਤਰਨਤਾਰਨ 'ਚ ਨੌਜਵਾਨ ਦੇ ਕਤਲ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਗੈਂਗਸਟਰ ਲਖਬੀਰ ਲੰਡਾ ਨਾਲ ਜੁੜੇ ਤਾਰ
ਸ਼ਨੀਵਾਰ ਨੂੰ ਸਾਂਝੇ ਕੀਤੇ ਗਏ ਇਕ ਵੀਡੀਓ ਸੰਦੇਸ਼ ਵਿਚ ਪੰਨੂ ਨੇ ਦਾਅਵਾ ਕੀਤਾ ਕਿ ਤਿੰਨਾਂ ਨੌਜਵਾਨਾਂ ਨੇ 26 ਜਨਵਰੀ ਤੋਂ ਸ਼ੁਰੂ ਹੋਣ ਵਾਲੇ ਖਾਲਿਸਤਾਨ ਰੈਫਰੈਂਡਮ ਵੋਟਰ ਰਜਿਸਟ੍ਰੇਸ਼ਨ ਲਈ ਸਿੱਧੇ ਤੌਰ 'ਤੇ SFJ ਨਾਲ ਕੰਮ ਕੀਤਾ ਸੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀਆਂ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਉਨ੍ਹਾਂ ਸਿੱਖਾਂ ਦੇ ਗੁੱਸੇ ਦਾ ਸਾਹਮਣਾ ਕਰਨਗੇ ਜਿਨ੍ਹਾਂ ਨੇ ਪੰਜਾਬ ਵਿਚ ਆਪਣੀ ਆਮ ਆਦਮੀ ਪਾਰਟੀ (ਆਪ) ਨੂੰ ਜਿਤਾਉਣ ਵਿਚ ਮਦਦ ਕੀਤੀ ਸੀ। ਪੰਨੂ ਨੇ ਕਿਹਾ, "ਜੇਕਰ 15 ਫਰਵਰੀ ਤੱਕ ਤਿੰਨਾਂ ਖ਼ਾਲਿਸਤਾਨ ਪੱਖੀ ਸਿੱਖਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਕੇਜਰੀਵਾਲ-ਮਾਨ ਦੀ ਜੋੜੀ ਨੂੰ 'ਸਿਆਸੀ ਮੌਤ' ਦਾ ਸਾਹਮਣਾ ਕਰਨਾ ਪਵੇਗਾ। ਉਹ ਸਿੱਖਾਂ ਦੇ ਗੁੱਸੇ ਦਾ ਸਾਹਮਣਾ ਕਰਨਗੇ ਜਿਨ੍ਹਾਂ ਨੇ 'ਆਪ' ਨੂੰ ਪੰਜਾਬ ਜਿੱਤਣ 'ਚ ਮਦਦ ਕੀਤੀ ਸੀ।"
ਇਹ ਖ਼ਬਰ ਵੀ ਪੜ੍ਹੋ - ਕੈਨੇਡਾ 'ਚ ਵੀ ਰਾਮ ਮੰਦਰ ਦੀ ਧੂਮ, ਓਕਵਿਲ ਦੇ ਮੇਅਰ ਨੇ ਕੀਤਾ ਵੱਡਾ ਐਲਾਨ
ਪੰਨੂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦਾ ਹਵਾਲਾ ਦਿੰਦਿਆਂ ਕਿਹਾ ਕਿ ਕੇਜਰੀਵਾਲ-ਮਾਨ ਦੀ ਜੋੜੀ ਨੂੰ 31 ਅਗਸਤ, 1995 ਨੂੰ ਨਹੀਂ ਭੁੱਲਣਾ ਚਾਹੀਦਾ, ਜਿਸ ਦਾ ਨਤੀਜਾ ਉਹ ਖਾਲਿਸਤਾਨ ਪੱਖੀ ਸਿੱਖਾਂ ਨੂੰ "ਤਸ਼ੱਦਦ" ਕਰਨ ਲਈ ਭੁਗਤਣਗੇ। ਮਾਨ ਨੂੰ ਮੁੜ ਜਾਨੋਂ ਮਾਰਨ ਦੀ ਧਮਕੀ ਦਿੰਦਿਆਂ ਪੰਨੂ ਨੇ ਕਿਹਾ ਕਿ "ਖਾਲਿਸਤਾਨ ਦਾ ਝੰਡਾ ਫੜਨ ਵਾਲੇ ਹੱਥ ਰਾਕੇਟ ਲਾਂਚਰ ਫੜਨ ਤੋਂ ਪਿੱਛੇ ਨਹੀਂ ਹਟਣਗੇ"। ਦੱਸ ਦਈਏ ਕਿ ਭਾਰਤ ਦੁਆਰਾ 2020 ਵਿਚ ਪੰਨੂ ਨੂੰ ਨਾਮਜ਼ਦ ਅੱਤਵਾਦੀ ਐਲਾਨ ਕੀਤਾ ਗਿਆ ਸੀ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ ਦੇ ਸਕੂਲਾਂ 'ਚ 22 ਜਨਵਰੀ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਹ ਸਕੂਲ
16 ਜਨਵਰੀ ਦੀ ਇੱਕ ਵੀਡੀਓ ਜਿਸ ਵਿਚ ਪੰਨੂ ਨੇ ਮਾਨ ਅਤੇ ਪੁਲਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ 'ਤੇ ਹਮਲੇ ਲਈ ਗੈਂਗਸਟਰਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ ਸੀ, 'ਤੇ ਪ੍ਰਤੀਕਰਮ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ, "ਮੈਂ ਇਨ੍ਹਾਂ ਧਮਕੀਆਂ ਨੂੰ ਗੰਭੀਰਤਾ ਨਾਲ ਨਹੀਂ ਲੈਂਦਾ।" ਇਸ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਤਿੰਨਾਂ ਵਿਅਕਤੀਆਂ ਨੇ ਪੁਲਸ ਨੂੰ ਦੱਸਿਆ ਕਿ ਪੰਨੂ ਨੇ ਉਨ੍ਹਾਂ ਨੂੰ ਗਣਤੰਤਰ ਦਿਵਸ ਤੋਂ ਪਹਿਲਾਂ ਖ਼ਾਲਿਸਤਾਨ ਦਾ ਝੰਡਾ ਚੁੱਕਣ ਅਤੇ ਖ਼ਾਲਿਸਤਾਨ ਪੱਖੀ ਗ੍ਰੈਫਿਟੀ ਨਾਲ ਪੇਂਟ ਦੀਵਾਰਾਂ 'ਤੇ ਸਪਰੇਅ ਕਰਨ ਲਈ ਕਿਹਾ ਸੀ। ਪੰਨੂ ਨੇ ਕਿਹਾ ਕਿ ਉਨ੍ਹਾਂ ਦੇ ਤਿੰਨ ਸਾਥੀਆਂ ਨੂੰ ਕੋਈ ਹਥਿਆਰ ਨਹੀਂ ਦਿੱਤੇ ਗਏ ਹਨ, ਸਿਰਫ ਖਾਲਿਸਤਾਨ ਦੇ ਰੈਫਰੈਂਡਮ ਦਾ ਝੰਡਾ ਹੈ। ਪੰਨੂ, ਜੋ ਕਿ ਭਾਰਤ ਵਿਚ ਅੱਤਵਾਦ ਅਤੇ ਦੇਸ਼ਧ੍ਰੋਹ ਦੇ ਕੁਝ ਮਾਮਲਿਆਂ ਸਮੇਤ ਲਗਭਗ ਦੋ ਦਰਜਨ ਮਾਮਲਿਆਂ ਵਿਚ ਲੋੜੀਂਦਾ ਹੈ, ਨੇ ਹਾਲ ਹੀ ਵਿੱਚ 22 ਜਨਵਰੀ ਨੂੰ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਗਮ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਅਯੁੱਧਿਆ ਤਕ ਹਵਾਈ ਅੱਡੇ ਬੰਦ ਕਰਨ ਦਾ ਸੱਦਾ ਦਿੱਤਾ ਸੀ। ਇਸ ਤੋਂ ਇਲਾਵਾ, ਉਸ ਨੇ ਦੇਸ਼ ਦੇ ਮੁਸਲਮਾਨਾਂ ਨੂੰ ਸਮਾਰੋਹ ਦਾ "ਵਿਰੋਧ" ਕਰਨ ਲਈ ਕਿਹਾ ਅਤੇ ਉਨ੍ਹਾਂ ਨੂੰ ਭਾਰਤ ਤੋਂ 'ਉਰਦੂਸਤਾਨ' ਬਣਾਉਣ ਦੀ ਅਪੀਲ ਕੀਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8