ਪੰਜਾਬ 'ਚ ਲਿਖੇ ਗਏ ਖ਼ਾਲਿਸਤਾਨੀ ਨਾਅਰੇ, ਪੰਨੂ ਨੇ CM ਮਾਨ ਤੇ ਰਵਨੀਤ ਬਿੱਟੂ ਨੂੰ ਦਿੱਤੀ ਧਮਕੀ
Thursday, Aug 29, 2024 - 03:01 PM (IST)
ਖੰਨਾ/ਦੋਰਾਹਾ (ਬਿਪਨ/ਵਿਨਾਇਕ): ਦੋਰਾਹਾ ਵਿਚ ਖ਼ਾਲਿਸਤਾਨ ਜ਼ਿੰਦਾਬਾਦ ਅਤੇ ਸਿੱਖਸ ਫਾਰ ਜਸਟਿਸ ਦੇ ਨਾਅਰੇ ਲਿਖੇ ਗਏ। ਦੋਰਾਹਾ ਵਿਚ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਬੁੱਤ 'ਤੇ ਵੀ ਇਹ ਨਾਅਰੇ ਲਿਖੇ ਗਏ ਹਨ। ਭਾਰਤ ਵਿਚ ਪਾਬੰਦੀਸ਼ੁਦਾ ਸਿੱਖਸ ਫਾਰ ਜਸਟਿਸ ਦੇ ਆਗੂ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਇਕ ਵੀਡੀਓ ਵਾਇਰਲ ਕਰ ਕੇ ਇਸ ਦੀ ਜ਼ਿੰਮੇਵਾਰੀ ਲਈ ਹੈ। ਇਸ ਦੇ ਨਾਲ ਹੀ ਪੰਨੂ ਨੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਤੇ ਲੁਧਿਆਣਾ ਤੋਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਧਮਕੀ ਵੀ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪੰਜਾਬ ਸਰਕਾਰ ਨੇ ਹਾਈਕੋਰਟ 'ਚ ਦਿੱਤਾ ਜਵਾਬ
ਵਾਇਰਲ ਵੀਡੀਓ ਵਿਚ ਅੱਤਵਾਦੀ ਪੰਨੂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰ ਰਿਹਾ ਹੈ। ਪੰਨੂ ਦੀ ਵੀਡੀਓ ਵਿਚ ਦੋਰਾਹਾ ਵਿਚ ਲਿਖੇ ਗਏ ਸਲੋਗਨ ਦੀ ਫੋਟੋ ਵੀ ਹੈ। ਇਸ ਤੋਂ ਸਾਫ਼ ਹੈ ਕਿ ਪੰਨੂ ਦੇ ਸਲੀਪਰ ਸੈੱਲ ਇੱਥੇ ਐਕਟਿਵ ਹਨ।
31 ਅਗਸਤ ਨੂੰ ਹੈ ਬੇਅੰਤ ਸਿੰਘ ਦੀ ਬਰਸੀ
ਬੇਅੰਤ ਸਿੰਘ ਦਾ ਪੁੱਤ ਦੋਰਾਹਾ ਚੌਕ ਵਿਚ ਲੱਗਿਆ ਹੈ, ਕਿਉਂਕਾ ਉਨ੍ਹਾਂ ਦਾ ਪਿੰਡ ਕੋਟਲੀ ਦੋਰਾਹਾ ਨੇੜੇ ਹੈ। 31 ਅਗਸਤ 1995 ਨੂੰ ਬੇਅੰਤ ਸਿੰਘ ਨੂੰ ਬੰਬ ਨਾਲ ਉਡਾ ਕੇ ਮਾਰ ਦਿੱਤਾ ਗਿਆ ਸੀ। ਹਰ ਸਾਲ ਉਨ੍ਹਾਂ ਦੀ ਬਰਸੀ ਚੰਡੀਗੜ੍ਹ ਵਿਚ ਮਨਾਈ ਜਾਂਦੀ ਹੈ। ਬਰਸੀ ਤੋਂ 2 ਦਿਨ ਪਹਿਲਾਂ ਇਹ ਘਟਨਾ ਹੋਈ ਹੈ। ਪੁਲਸ ਅਤੇ ਸੁਰੱਖਿਆ ਏਜੰਸੀਆਂ ਜਾਂਚ ਵਿਚ ਜੁਟ ਗਈਆਂ ਹਨ। ਜੀ.ਆਰ.ਪੀ. ਦੋਰਾਹਾ ਦੇ ਏ.ਐੱਸ.ਆਈ. ਹਿੰਮਤ ਸਿੰਘ ਨੇ ਇਹ ਪੁਸ਼ਟੀ ਜ਼ਰੂਰ ਕੀਤੀ ਹੈ ਕਿ ਉਨ੍ਹਾਂ ਦੀ ਹੱਦ ਵਿਚ ਇਕ ਜਗ੍ਹਾ ਨਾਅਰੇ ਲਿਖੇ ਸਨ, ਜੋ ਮਿਟਾ ਦਿੱਤੇ ਗਏ ਅਤੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ।
ਇਹ ਖ਼ਬਰ ਵੀ ਪੜ੍ਹੋ - 'ਆਪ' 'ਚ ਸ਼ਾਮਲ ਹੋਣ ਮਗਰੋਂ Dimpy Dhillon ਨੇ ਮੰਗੀ ਮੁਆਫ਼ੀ, ਸੁਣੋ LIVE ਆ ਕੇ ਕੀ ਕਿਹਾ (ਵੀਡੀਓ)
ਸੁਰੱਖਿਆ ਦੇ ਪੁਖਤਾ ਪ੍ਰਬੰਧ
ਪੰਨੂ ਵੱਲੋਂ ਜਾਰੀ ਵੀਡੀਓ ਬਾਰੇ ਜਦੋਂ ਪਾਇਲ ਦੇ ਡੀ.ਐੱਸ.ਪੀ. ਦੀਪਕ ਰਾਏ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਲਈ ਪੁਲਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ ਤੇ ਸਾਰੀਆਂ ਮੁੱਖ ਸੜਕਾਂ 'ਤੇ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕਰ ਕੇ ਆਉਣ ਜਾਣ ਵਾਲੇ ਵਾਹਨਾਂ ਤੇ ਰਾਹਗੀਰਾਂ ਦੀ ਸਖ਼ਤੀ ਨਾਲ ਜਾਂਚ ਕੀਤੀ ਜਾ ਰਹੀ ਹੈ। ਖੰਨਾ ਪੁਲਸ ਜ਼ਿਲ੍ਹੇ ਦੇ ਐੱਸ.ਐੱਸ.ਪੀ. ਅਸ਼ਵਨੀ ਗੋਟਿਆਲ ਆਪ ਸੁਰੱਖਿਆ ਪ੍ਰਬੰਧਾਂ ਦੀ ਜਾਂਚ ਕਰ ਰਹੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8