''ਆਪ'' ''ਚ ਸ਼ਾਮਲ ਹੋਏ ਕਾਂਗਰਸੀ ਆਗੂ ਨੇ ਖੋਲ੍ਹੇ ਗੁੱਝੇ ਭੇਤ, ਬੋਲੇ-ਜੇਕਰ ਪਾਰਟੀ ਮੌਕਾ ਦੇਵੇ ਤਾਂ ਲੜਾਂਗਾ ਚੋਣਾਂ

01/12/2022 4:21:15 PM

ਲੁਧਿਆਣਾ (ਨਰਿੰਦਰ) : ਪੰਜਾਬ 'ਚ ਚੋਣਾਂ ਦੇ ਮੱਦੇਨਜ਼ਰ ਦਲ-ਬਦਲੀਆਂ ਦਾ ਸਿਲਸਿਲਾ ਜਾਰੀ ਹੈ ਅਤੇ ਇਸੇ ਤਹਿਤ ਲੁਧਿਆਣਾ ਤੋਂ ਕਾਂਗਰਸੀ ਕੌਂਸਲਰ ਅਤੇ ਚੇਅਰਮੈਨ ਗੁਰਪ੍ਰੀਤ ਗੋਗੀ ਬੀਤੇ ਦਿਨ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਲੁਧਿਆਣਾ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਖ਼ਿਲਾਫ਼ ਆਪਣੀ ਭੜਾਸ ਕੱਢੀ ਹੈ ਅਤੇ ਕਿਹਾ ਹੈ ਕਿ ਹਾਈਕਮਾਨ ਨੂੰ ਸਿਰਫ ਆਸ਼ੂ ਹੀ ਵਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਜਿੰਨੇ ਘਪਲੇ ਮੰਤਰੀ ਆਸ਼ੂ ਨੇ ਕੀਤੇ ਹਨ, ਅੱਜ ਤੱਕ ਨਹੀਂ ਹੋਏ।

ਇਹ ਵੀ ਪੜ੍ਹੋ : ਚੰਡੀਗੜ੍ਹ ਪੁੱਜੇ 'ਅਰਵਿੰਦ ਕੇਜਰੀਵਾਲ', ਦੱਸਿਆ ਕਦੋਂ ਹੋਵੇਗਾ ਮੁੱਖ ਮੰਤਰੀ ਚਿਹਰੇ ਦਾ ਐਲਾਨ

ਉਨ੍ਹਾਂ ਕਿਹਾ ਕਿ ਅਫ਼ਸਰਾਂ, ਵਿਧਾਇਕਾਂ ਅਤੇ ਹੋਰ ਕੌਂਸਲਰਾਂ ਨੂੰ ਭਾਰਤ ਭੂਸ਼ਣ ਆਸ਼ੂ ਨੇ ਦਬਾਇਆ ਹੋਇਆ ਸੀ ਅਤੇ ਕਿਸੇ ਨੂੰ ਆਪਣੀ ਆਵਾਜ਼ ਬੁਲੰਦ ਕਰਨ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸੇ ਕਾਰਨ ਉਨ੍ਹਾਂ ਨੇ ਇਹ ਫ਼ੈਸਲਾ ਲਿਆ ਅਤੇ ਜੇਕਰ ਪਾਰਟੀ ਵੱਲੋਂ ਉਨ੍ਹਾਂ ਨੂੰ ਕੋਈ ਸੇਵਾ ਲਾਈ ਗਈ ਤਾਂ ਉਹ ਚੋਣਾਂ ਵੀ ਜ਼ਰੂਰ ਲੜਨਗੇ। ਗੁਰਪ੍ਰੀਤ ਗੋਗੀ ਨੇ ਕਿਹਾ ਕਿ ਚੋਣ ਜ਼ਾਬਤਾ ਲੱਗਣ ਦੇ ਬਾਵਜੂਦ ਮੰਤਰੀ ਆਸ਼ੂ ਹੁਕਮਾਂ ਨੂੰ ਛਿੱਕੇ ਟੰਗ ਰਹੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਮੁੱਖ ਮੰਤਰੀ 'ਚੰਨੀ' ਨੂੰ ਦੋਆਬਾ ਤੋਂ ਚੋਣ ਮੈਦਾਨ 'ਚ ਉਤਾਰ ਸਕਦੀ ਹੈ ਕਾਂਗਰਸ

ਗੁਰਪ੍ਰੀਤ ਗੋਗੀ ਨੇ ਕਿਹਾ ਕਿ ਉਹ ਬੀਤੇ ਲੰਮੇ ਸਮੇਂ ਤੋਂ ਕਾਂਗਰਸ ਨਾਲ ਜੁੜੇ ਹੋਏ ਸਨ ਪਰ ਹੁਣ ਕਾਂਗਰਸ ਅੰਦਰ ਸਾਹ ਘੁੱਟਣ ਲੱਗ ਗਿਆ ਸੀ ਕਿਉਂਕਿ ਕਾਂਗਰਸ ਨੇ ਆਪਣੇ ਰਵਾਇਤੀ ਪੁਰਾਣੇ ਵਰਕਰਾਂ ਨੂੰ ਦਰਕਿਨਾਰ ਕਰਕੇ ਹੋਰਨਾਂ ਨੂੰ ਗਲੇ ਲਾਇਆ। ਉਨ੍ਹਾਂ ਕਿਹਾ ਕਿ ਸਾਡੇ ਵੱਲ ਹਾਈਕਮਾਨ ਵੀ ਧਿਆਨ ਨਹੀਂ ਦੇ ਰਹੀ ਸੀ, ਜਿਸ ਕਰਕੇ ਉਨ੍ਹਾਂ ਨੇ ਇਹ ਫ਼ੈਸਲਾ ਲਿਆ। ਇਸ ਦੌਰਾਨ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨਾਲ ਵੀ ਉਨ੍ਹਾਂ ਦੀ ਮੁਲਾਕਾਤ ਨਹੀਂ ਹੋਈ। 
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


Babita

Content Editor

Related News