ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ ਵਿਜੀਲੈਂਸ ਵਿਭਾਗ ਅੱਗੇ ਪੇਸ਼, 4 ਘੰਟੇ ਹੋਈ ਪੁੱਛਗਿੱਛ

03/29/2023 8:35:08 PM

ਬਠਿੰਡਾ (ਵਰਮਾ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਵਿਜੀਲੈਂਸ ਵਿਭਾਗ ਦੇ ਨੋਟਿਸ ’ਤੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਮੁੜ ਵਿਜੀਲੈਂਸ ਸਾਹਮਣੇ ਪੇਸ਼ ਹੋਏ। ਉਨ੍ਹਾਂ ਨੂੰ ਪਹਿਲਾਂ 21 ਮਾਰਚ ਨੂੰ ਵਿਭਾਗ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਅਤੇ 7 ਘੰਟੇ ਤਕ ਪੁੱਛਗਿੱਛ ਕੀਤੀ ਗਈ ਸੀ। ਬੁੱਧਵਾਰ ਨੂੰ ਫਿਰ ਵਿਜੀਲੈਂਸ ਵਿਭਾਗ ਨੇ ਉਨ੍ਹਾਂ ਤੋਂ 4 ਘੰਟੇ ਪੁੱਛਗਿੱਛ ਕੀਤੀ। ਵਿਜੀਲੈਂਸ ਵਿਭਾਗ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ, ਜਦਕਿ ਕਾਂਗੜ ਦਾ ਕਹਿਣਾ ਹੈ ਕਿ ਉਹ ਵਿਭਾਗ ਦੇ ਨੋਟਿਸ ’ਤੇ ਪੇਸ਼ ਹੋਏ ਸਨ।

ਇਹ ਵੀ ਪੜ੍ਹੋ : ਹਾੜ੍ਹੀ ਖ਼ਰੀਦ ਸੀਜ਼ਨ ਲਈ ਸੂਬਾ ਸਰਕਾਰ ਨੇ ਖਿੱਚੀ ਤਿਆਰੀ, CM ਮਾਨ ਨੇ ਦਿੱਤੀਆਂ ਇਹ ਹਦਾਇਤਾਂ

ਉਨ੍ਹਾਂ ਕਿਹਾ ਕਿ ਵਿਜੀਲੈਂਸ ਵਿਭਾਗ ਅਤੇ ਐੱਸ. ਐੱਸ. ਪੀ. ਦਾ ਵਤੀਰਾ ਚੰਗਾ ਨਹੀਂ ਰਿਹਾ, ਕਿਉਂਕਿ ਉਹ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਸਰਕਾਰ ਪਾਰਟੀਬਾਜ਼ੀ ਕਰ ਰਹੀ ਹੈ, ਉਨ੍ਹਾਂ ਦੀ ਪੁਸ਼ਤੈਨੀ ਜਾਇਦਾਦ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਜੀਲੈਂਸ ਵਿਭਾਗ ਵੱਲੋਂ ਪੁੱਛੇ ਗਏ ਸਾਰੇ ਸਵਾਲਾਂ ਦੇ ਜਵਾਬ ਦਿੱਤੇ ਗਏ ਹਨ, ਜਦਕਿ ਉਨ੍ਹਾਂ ਨੂੰ ਬੇਲੋੜਾ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।


Mandeep Singh

Content Editor

Related News