ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਮਾਣਹਾਨੀ ਵਾਲੀ ਪਾਟੀਸ਼ਨ ਅਦਾਲਤ ਵੱਲੋਂ ਖਾਰਜ
Saturday, Nov 28, 2026 - 01:48 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਦਾਇਰ ਕੀਤਾ ਗਿਆ ਮਾਣਹਾਨੀ ਦਾ ਇਕ ਮਾਮਲਾ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਚੰਡੀਗੜ੍ਹ ਵਿਚ ਸਿਵਲ ਜੱਜ (ਜੂਨੀਅਰ ਡਿਵੀਜ਼ਨ) ਦੀ ਅਦਾਲਤ ਨੇ ਉਨ੍ਹਾਂ ਵੱਲੋਂ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਵਿਰੁੱਧ ਦਾਇਰ ਕੀਤੀ ਗਈ ਮਾਣਹਾਨੀ ਦੀ ਪਟੀਸ਼ਨ ਨੂੰ ਖਾਰਜ ਕੀਤਾ ਹੈ। ਅਦਾਲਤ ਨੇ ਕਿਹਾ ਕਿ ਪਟੀਸ਼ਨ ਵਿਚ ਜਸਟਿਸ ਰਣਜੀਤ ਸਿੰਘ ਵਿਰੁੱਧ ਮਾਣਹਾਨੀ ਦਾ ਕੋਈ ਜਾਇਜ਼ ’ਕਾਰਨ’ ਸਥਾਪਤ ਨਹੀਂ ਹੋ ਸਕਿਆ। ਲਿਹਾਜ਼ਾ ਇਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਗਿਆ।
ਇਥੇ ਇਹ ਦੱਸਣਯੋਗ ਹੈ ਕਿ ਡਾ. ਗੁਰਪ੍ਰੀਤ ਕੌਰ ਨੇ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ, ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਭਾਵਨਾ ਨਾਇਰ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਾਇਰ ਕੀਤਾ ਸੀ। ਪਟੀਸ਼ਨ ਵਿਚ ਦੋਸ਼ ਲਾਇਆ ਗਿਆ ਸੀ ਕਿ 20 ਅਗਸਤ 2026 ਨੂੰ ਮੁਲਜ਼ਮਾਂ ਨੇ ਉਨ੍ਹਾਂ 'ਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਾਏ ਸਨ। ਇਨ੍ਹਾਂ ਵਿਚ ਇਹ ਦਾਅਵਾ ਵੀ ਸ਼ਾਮਲ ਸੀ ਕਿ ਉਨ੍ਹਾਂ ਨੇ ਬਲਾਤਕਾਰ ਦੇ ਇਕ ਮਾਮਲੇ ਵਿਚ ਮੁਲਜ਼ਮ ਵਿਅਕਤੀ ਤੋਂ ਪੰਜ ਕਰੋੜ ਰੁਪਏ ਦੀ ਮੰਗ ਕੀਤੀ ਸੀ।
