ਮੁੱਖ ਮੰਤਰੀ ਮਾਨ ਦੇ ਵਿਰੋਧੀਆਂ ਨੂੰ ਡਾ. ਗੁਰਪ੍ਰੀਤ ਕੌਰ ਦਾ ਕਰਾਰਾ ਜਵਾਬ

Saturday, Dec 03, 2022 - 12:58 PM (IST)

ਮੁੱਖ ਮੰਤਰੀ ਮਾਨ ਦੇ ਵਿਰੋਧੀਆਂ ਨੂੰ ਡਾ. ਗੁਰਪ੍ਰੀਤ ਕੌਰ ਦਾ ਕਰਾਰਾ ਜਵਾਬ

ਸੰਗਰੂਰ (ਸਿੰਗਲਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਨੇ ਵਿਰੋਧੀਆਂ ’ਤੇ ਤਿੱਖਾ ਤੰਜ ਕੱਸਿਆ ਹੈ। ਗੁਰਪ੍ਰੀਤ ਕੌਰ ਨੇ ਆਪਣੇ ਸੋਸ਼ਲ ਮੀਡੀਆ 'ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਵਿਰੋਧੀਆਂ ਲਈ ਜ਼ਰੂਰੀ ਸੂਚਨਾ, ਮਾਨ ਸਾਹਿਬ ਆਪਣੇ ਮਿਸ਼ਨ ’ਤੇ ਹਨ ਕਮਿਸ਼ਨ ’ਤੇ ਨਹੀਂ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਦੀ ਪਤਨੀ ਡਾ . ਗੁਰਪ੍ਰੀਤ ਕੌਰ ਮਾਨ ਸਰਗਰਮ ਸਿਆਸਤ ’ਚ ਦਿਲਚਸਪੀ ਲੈ ਰਹੇ ਹਨ ਅਤੇ ਉਹ ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ’ਚ ਵੱਖ-ਵੱਖ ਸਮਾਗਮਾਂ ਅੰਦਰ ਆਪਣੀ ਹਾਜ਼ਰੀ ਯਕੀਨੀ ਬਣਾਉਂਦੇ ਹਨ।

ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਦੇ ਐਲਾਨ ਮਗਰੋਂ ਸੀਨੀਅਰ ਆਗੂ ਨੇ ਖੋਲ੍ਹਿਆ ਮੋਰਚਾ, ਮਚੀ ਹਲਚਲ

ਡਾਕਟਰ ਮਾਨ ਦਾ ਕਹਿਣਾ ਹੈ ਕਿ ਪੰਜਾਬ ਦੇ ਵਿਗੜੇ ਹੋਏ ਸਿਸਟਮ ਨੂੰ ਸੁਧਾਰਨ ਲਈ ਕੁਝ ਸਮਾਂ ਲੱਗੇਗਾ ਪਰ ਵਿਰੋਧੀਆਂ ਵੱਲੋਂ ਬੇਲੋੜਾ ਪ੍ਰਚਾਰ ਕਰ ਕੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦਾ ਯਤਨ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ ਪਾਰਟੀਆਂ ਦੇ ਪਿਛੋਕੜ ਤੋਂ ਪੂਰੀ ਤਰ੍ਹਾਂ ਜਾਣੂ ਹਨ ਅਤੇ ਹੁਣ ਇਨ੍ਹਾਂ ਝੂਠੀਆਂ ਗੱਲਾਂ ’ਚ ਨਹੀਂ ਆਉਣਗੇ।

ਇਹ ਵੀ ਪੜ੍ਹੋ : ਟਰੱਕ ਯੂਨੀਅਨਾਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਸਰਕਾਰ, ਦਿੱਤੇ ਵੱਡੀ ਕਾਰਵਾਈ ਦੇ ਆਦੇਸ਼

ਨੋਟ ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News