ਮੁੱਖ ਮੰਤਰੀ ਮਾਨ ਨਾਲ ਵਿਆਹ ਤੋਂ ਬਾਅਦ ਟਵਿਟਰ ’ਤੇ ਟ੍ਰੈਂਡ ਕਰਨ ਲੱਗੀ ‘ਗੁਰਪ੍ਰੀਤ ਕੌਰ’

Thursday, Jul 07, 2022 - 02:24 PM (IST)

ਮੁੱਖ ਮੰਤਰੀ ਮਾਨ ਨਾਲ ਵਿਆਹ ਤੋਂ ਬਾਅਦ ਟਵਿਟਰ ’ਤੇ ਟ੍ਰੈਂਡ ਕਰਨ ਲੱਗੀ ‘ਗੁਰਪ੍ਰੀਤ ਕੌਰ’

ਜਲੰਧਰ– ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਯਾਨੀ ਵੀਰਵਾਰ ਨੂੰ ਵਿਆਹ ਦੇ ਬੰਧਨ ’ਚ ਬੱਝ ਗਏ ਹਨ। ਉਨ੍ਹਾਂ ਦਾ ਵਿਆਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਇਆ ਹੈ। ਪੰਜਾਬ ਦੇ ਮੁੱਖ ਮੰਤਰੀ ਨਾਲ ਵਿਆਹ ਕਰਵਾਉਣ ਦੇ ਤੁਰੰਤ ਬਾਅਦ ਹੀ ਡਾਕਟਰ ਗੁਰਪ੍ਰੀਤ ਕੌਰ ਦਾ ਨਾਂ #GurpreetKaur ਟਵਿਟਰ ’ਤੇ ਟ੍ਰੈਂਡ ਕਰਨ ਲੱਗਾ ਹੈ। 

ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨਾਲ ਲਾਵਾਂ ਲੈਣ ਤੋਂ ਪਹਿਲਾਂ ਗੁਰਪ੍ਰੀਤ ਕੌਰ ਨੇ ਟਵੀਟ ਕਰਕੇ ਇਕ ਤਸਵੀਰ ਸਾਂਝੀ ਕੀਤੀ ਸੀ। ਉਨ੍ਹਾਂ ਤਸਵੀਰ ਸਾਂਝੀ ਕਰਦਿਆਂ ਲਿਖਿਆ ਸੀ, ‘ਦਿਨ ਸ਼ਗਨਾਂ ਦਾ ਚੜ੍ਹਿਆ’। ਇਸ ਤੋਂ ਬਾਅਦ ਸਿਆਸੀ ਪਾਰਟੀ ਦੇ ਆਗੂਆਂ ਤੋਂ ਲੈ ਕੇ ਆਮ ਲੋਕਾਂ ਤਕ ਸਾਰੇ ਉਨ੍ਹਾਂ ਨੂੰ ਵਿਆਹ ਦੀਆਂ ਵਧੀਆਂ ਦੇਣ ਲੱਗੇ। 

PunjabKesari

 

PunjabKesari

ਦੱਸ ਦੇਈਏ ਕਿ ਮੁੱਖ ਮੰਤਰੀ ਦੇ ਵਿਆਹ ਦੀਆਂ ਸਾਰੀਆਂ ਰਸਮਾਂ ਬਹੁਤ ਸਾਦੇ ਢੰਗ ਨਾਲ ਹੋਈਆਂ। ਹਾਲਾਂਕਿ ਪਹਿਲਾਂ ਇਹ ਕਿਹਾ ਜਾ ਰਿਹਾ ਸੀ ਕਿ ਮੁੱਖ ਮੰਤਰੀ ਮਾਨ ਸੈਕਟਰ-8 ਦੇ ਗੁਰਦੁਆਰਾ ਸਾਹਿਬ 'ਚ ਡਾ. ਗੁਰਪ੍ਰੀਤ ਕੌਰ ਨਾਲ ਲਾਵਾਂ ਲੈਣਗੇ ਪਰ ਉਨ੍ਹਾਂ ਦੀਆਂ ਲਾਵਾਂ ਮੁੱਖ ਮੰਤਰੀ ਰਿਹਾਇਸ਼ ਵਿਖੇ ਹੀ ਹੋਈਆਂ। ਇਸ ਮੌਕੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਦੇ ਪਿਤਾ ਵੱਜੋਂ ਰਸਮਾਂ ਨਿਭਾਈਆਂ ਗਈਆਂ।


author

Rakesh

Content Editor

Related News