ਗੁਰਪ੍ਰੀਤ ਸਿੰਘ ਚਹਿਲ ਦੇ ਦੂਸਰੀ ਵਾਰ ਪ੍ਰਧਾਨ ਬਣਨ ''ਤੇ ਜ਼ਿਲ੍ਹਾ ਜਥੇਬੰਦੀ ਨੇ ਕੀਤਾ ਸਨਮਾਨ

Wednesday, Mar 17, 2021 - 11:26 PM (IST)

ਗੁਰਪ੍ਰੀਤ ਸਿੰਘ ਚਹਿਲ ਦੇ ਦੂਸਰੀ ਵਾਰ ਪ੍ਰਧਾਨ ਬਣਨ ''ਤੇ ਜ਼ਿਲ੍ਹਾ ਜਥੇਬੰਦੀ ਨੇ ਕੀਤਾ ਸਨਮਾਨ

ਮਾਨਸਾ,(ਮਿੱਤਲ)- ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ, ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੂੰਦੜ, ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਨੇ ਜਿਲ੍ਹਾ ਜਥੇਬੰਦੀ ਮਾਨਸਾ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਦੂਸਰੀ ਵਾਰ ਯੂਥ ਅਕਾਲੀ ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਪ੍ਰਧਾਨ ਗੁਰਪ੍ਰੀਤ ਸਿੰਘ ਚਹਿਲ ਨੂੰ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਨੂੰ ਲੈ ਕੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਦੀ ਅਗਵਾਈ ਵਿੱਚ ਅੱਜ ਬੀਬਾ ਹਰਸਿਮਰਤ ਕੌਰ ਬਾਦਲ ਦੇ ਦਫਤਰ ਵਿਖੇ ਗੁਰਪ੍ਰੀਤ ਸਿੰਘ ਚਹਿਲ ਦਾ ਜ਼ਿਲ੍ਹਾ ਜਥੇਬੰਦੀ ਅਤੇ ਯੂਥ ਆਗੂਆਂ ਵੱਲੋਂ ਗੁਰਪ੍ਰੀਤ ਸਿੰਘ ਚਹਿਲ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਅਤੇ ਹਾਈ-ਕਮਾਂਡ ਦਾ ਅਤਿ ਧੰਨਵਾਦ ਕੀਤਾ ਗਿਆ। ਸ: ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਚਹਿਲ ਦੀਆਂ ਪਾਰਟੀ ਪ੍ਰਤੀ ਚੰਗੀਆਂ ਸੇਵਾਵਾਂ ਨੂੰ ਲੈ ਕੇ ਜ਼ਿਲ੍ਹਾ ਜਥੇਬੰਦੀ ਦੀ ਬੇਨਤੀ ਤੇ ਦੂਸਰੀ ਵਾਰ ਸ਼੍ਰੌਮਣੀ ਅਕਾਲੀ ਦਲ ਦੀ ਸਮੁੱਚੀ ਹਾਈ-ਕਮਾਂਡ ਵੱਲੋਂ ਚਹਿਲ ਨੂੰ ਜਿੰਮੇਵਾਰੀ ਸੋਂਪੀ ਗਈ ਹੈ ਜੋ ਬਿਹਤਰ ਢੰਗ ਨਾਲ ਇਸ ਜਿੰਮੇਵਾਰੀ ਨੂੰ ਬਾਖੂਬੀ ਨਿਭਾਉਣਗੇ। ਗੁਰਪ੍ਰੀਤ ਸਿੰਘ ਚਹਿਲ ਨੇ ਹਾਈ-ਕਮਾਂਡ ਅਤੇ ਜਿਲ੍ਹਾ ਜਥੇਬੰਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਸ ਨੂੰ ਜੋ ਪਾਰਟੀ ਵੱਲੋਂ ਦੂਸਰੀ ਵਾਰ ਜਿੰਮੇਵਾਰੀ ਸੋਂਪੀ ਗਈ ਹੈ। ਉਹ ਇਸ ਨੂੰ ਹੋਰ ਵੀ ਬਿਹਤਰ ਢੰਗ ਨਾਲ ਨਿਭਾਉਣਗੇ ਅਤੇ ਸ਼੍ਰੌਮਣੀ ਅਕਾਲੀ ਦਲ ਨੂੰ ਹੇਠਲੇ ਪੱਧਰ ਤੱਕ ਮਜਬੂਤ ਕਰਨ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਜਿਲ੍ਹਾ ਦਿਹਾਤੀ ਪ੍ਰਧਾਨ ਗੁਰਮੇਲ ਸਿੰਘ ਫਫੜੇ ਭਾਈਕੇ, ਜਿਲ੍ਹਾ ਸ਼ਹਿਰੀ ਪ੍ਰਧਾਨ ਪ੍ਰੇਮ ਕੁਮਾਰ ਅਰੋੜਾ, ਸ਼੍ਰੌਮਣੀ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਯੂਥ ਆਗੂ ਜੱਗਪ੍ਰੀਤ ਸਿੰਘ ਜੱਗ, ਗੋਲਡੀ ਗਾਂਧੀ, ਘਕਣ ਸ਼ਰਮਾ, ਜਸਵਿੰਦਰ ਸਿੰਘ ਚਕੇਰੀਆਂ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਆਗੂ ਸਿਮਰਜੀਤ ਕੌਰ ਸਿੰਮੀ, ਅਕਾਲੀ ਆਗੂ ਬਿੱਕਰ ਸਿੰਘ ਮੰਘਾਣੀਆਂ, ਹਰਬੰਸ ਸਿੰਘ ਗੋਲੂ, ਯੂਥ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪੀਤਾ ਤੋਂ ਇਲਾਵਾ ਹੋਰ ਵੀ ਆਗੂ ਮੌਜੂਦ ਸਨ।


author

Bharat Thapa

Content Editor

Related News