ਪੰਜਾਬ ਦੇ ਇਕ ਹੋਰ ਮੰਤਰੀ ਨੂੰ ਹੋਇਆ ''ਕੋਰੋਨਾ'', ਆਜ਼ਾਦੀ ਦਿਹਾੜੇ ''ਤੇ ਲਹਿਰਾਇਆ ਸੀ ਝੰਡਾ

Sunday, Aug 16, 2020 - 09:20 AM (IST)

ਮਾਨਸਾ : ਪੰਜਾਬ 'ਚ ਕੋਰੋਨਾ ਵਾਇਰਸ ਦਿਨੋਂ-ਦਿਨ ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਇਸ ਮਹਾਮਾਰੀ ਦਾ ਸ਼ਿਕਾਰ ਪੁਲਸ, ਡਾਕਟਰ ਅਤੇ ਸਿਆਸੀ ਆਗੂ ਵੀ ਹੋ ਰਹੇ ਹਨ। ਹੁਣ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ।

ਇਹ ਵੀ ਪੜ੍ਹੋ : 'ਮਾਤਾ ਵੈਸ਼ਨੋ ਦੇਵੀ' ਜਾਣ ਵਾਲੇ ਭਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਅੱਜ ਤੋਂ ਹੋਣਗੇ ਦਰਸ਼ਨ

ਬੀਤੇ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ, ਜਿਸ ਕਾਰਨ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ। ਦੱਸ ਦੇਈਏ ਕਿ ਗੁਰਪ੍ਰੀਤ ਕਾਂਗੜ ਨੇ ਇੱਥੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਝੰਡਾ ਵੀ ਲਹਿਰਾਇਆ ਸੀ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਪੰਜਾਬ ਸਰਕਾਰ ਨੇ ਕੀਤੀ ਸਖ਼ਤੀ, 3 ਜ਼ਿਲ੍ਹਿਆਂ 'ਚ ਜਾਰੀ ਕੀਤਾ ਨਵਾਂ ਹੁਕਮ

ਫਿਲਹਾਲ ਸਿਹਤ ਅਧਿਕਾਰੀਆਂ ਨੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਜ਼ਿਲ੍ਹੇ ਦੇ ਸਿਆਸੀ ਆਗੂਆਂ, ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਦੀ ਸੂਚੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਆਨਲਾਈਨ ਠੱਗੀ ਦਾ ਪਰਦਾਫਾਸ਼, ਜਲੰਧਰ ਤੋਂ ਝਾਰਖੰਡ-ਬਿਹਾਰ ਤੱਕ ਜੁੜੀਆਂ ਸਨ ਤਾਰਾਂ


Babita

Content Editor

Related News