ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਦਾ ਹੋਇਆ ਤਬਾਦਲਾ, ਗੁਰਪ੍ਰੀਤ ਸਿੰਘ ਰੋਡੇ ਨਵੇਂ ਮੈਨੇਜਰ ਨਿਯੁਕਤ

04/20/2023 12:55:23 PM

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ, ਦਲਜੀਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਕਮ ਜਾਰੀ ਕਰਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਦਾ ਤਬਾਦਲਾ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਕਰ ਦਿੱਤਾ ਗਿਆ ਹੈ ਜਦਕਿ ਸ਼੍ਰੋਮਣੀ ਕਮੇਟੀ ਵੱਲੋਂ ਖ਼ਰੀਦ ਵਿਭਾਗ ਦੇ ਸੁਪਰਵਾਈਜ਼ਰ ਗੁਰਪ੍ਰੀਤ ਸਿੰਘ ਰੋਡੇ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਨਵਾਂ ਮੈਨੇਜਰ ਨਿਯੁਕਤ ਕੀਤਾ ਗਿਆ ਹੈ।

PunjabKesari

ਨਵ ਨਿਯੁਕਤ ਮੈਨੇਜਰ ਗੁਰਪ੍ਰੀਤ ਸਿੰਘ ਰੋਡੇ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਆਪਣਾ ਚਾਰਜ ਸੰਭਾਲ ਲਿਆ। ਚਾਰਜ ਸੰਭਾਲਣ ਮੌਕੇ ਸ਼੍ਰੋਮਣੀ ਕਮੇਟੀ ਦੇ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਅਤੇ ਮੁੱਖ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਨੇ ਉਨ੍ਹਾਂ ਨੂੰ ਜੀ ਆਇਆਂ ਆਖਿਆ ਅਤੇ ਸਿਰੋਪਾਓ ਭੇਟ ਕਰਦਿਆਂ ਉਨ੍ਹਾਂ ਨੂੰ ਮੈਨੇਜਰ ਦੀ ਕੁਰਸੀ ’ਤੇ ਬਿਠਾਇਆ। ਇਸ ਮੌਕੇ ਨਵ ਨਿਯੁਕਤ ਮੈਨੇਜਰ ਭਾਈ ਰੋਡੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਵਡਭਾਗੇ ਹਨ, ਜਿਨ੍ਹਾਂ ਨੂੰ ਖ਼ਾਲਸਾ ਪੰਥ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਸ ਨੂੰ ਉਹ ਈਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

PunjabKesari

ਇਹ ਵੀ ਪੜ੍ਹੋ :  ਅੱਜ ਜਲੰਧਰ ਆਉਣਗੇ 'ਆਪ' ਸੁਪ੍ਰੀਮੋ ਕੇਜਰੀਵਾਲ ਤੇ CM ਮਾਨ, ਸੁਸ਼ੀਲ ਰਿੰਕੂ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

PunjabKesari

ਇਸ ਨਿਯੁਕਤੀ ਲਈ ਉਨ੍ਹਾਂ ਪ੍ਰਧਾਨ ਸ੍ਰੋਮਣੀ ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬੁਲਾਰੇ ਭਾਈ ਅਮਰਜੀਤ ਸਿੰਘ ਚਾਵਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਨਵ-ਨਿਯੁਕਤ ਮੈਨੇਜਰ ਭਾਈ ਰੋਡੇ ਗੁਰਦੁਆਰਾ ਇੰਸਪੈਕਟਰ, ਗੁਰਦੁਆਰਾ ਜੀਂਦ (ਹਰਿਆਣਾ), ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਪਟਿਆਲਾ, ਗੁਰਦੁਆਰਾ ਅੰਬ ਸਾਹਿਬ ਮੋਹਾਲੀ, ਗੁਰਦੁਆਰਾ ਕਤਲਗਡ਼੍ਹ ਸਾਹਿਬ ਚਮਕੌਰ ਸਾਹਿਬ, ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਸਾਹਿਬ, ਗੁਰਦੁਆਰਾ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਸਮੇਤ ਕਈ ਗੁਰਦੁਆਰਿਆਂ ਵਿਚ ਮੈਨੇਜਰ ਦੀ ਸੇਵਾ ਨਿਭਾਅ ਚੁੱਕੇ ਹਨ। ਇਸ ਮੌਕੇ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜੁਗਿੰਦਰ ਸਿੰਘ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ, ਮੀਤ ਮੈਨੇਜਰ ਕਰਮਜੀਤ ਸਿੰਘ, ਸੂਚਨਾ ਅਫ਼ਸਰ ਹਰਪ੍ਰੀਤ ਸਿੰਘ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਜਥੇਦਾਰ ਰਾਮ ਸਿੰਘ, ਦਵਿੰਦਰ ਸਿੰਘ ਢਿੱਲੋਂ, ਤਾਰਾ ਸਿੰਘ ਬੁਰਜ ਸਮੇਤ ਸ਼੍ਰੋਮਣੀ ਕਮੇਟੀ ਮੁਲਾਜ਼ਮ ਹਾਜ਼ਰ ਸਨ।

ਇਹ ਵੀ ਪੜ੍ਹੋ :  ਭਿਆਨਕ ਹਾਦਸੇ ਨੇ ਪੁਆਏ ਘਰ 'ਚ ਵੈਣ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਪੁੱਤ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News