ਗੁਰਪ੍ਰੀਤ ਵੜੈਚ ਨੇ ਬਟਾਲਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ

01/17/2017 3:05:28 PM

ਬਟਾਲਾ : ਪੰਜਾਬ ਵਿਧਾਨ ਸਭਾ ਚੋਣਾਂ ਨੂੰੰ ਮੁੱਖ ਰੱਖਦਿਆਂ ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਵਲੋਂ ਆਪੋ-ਆਪਣੇ ਨਾਮਜ਼ਦਗੀ ਪੱਤਰ ਭਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਤਹਿਤ ਆਮ ਆਦਮੀ ਪਾਰਟੀ ਦੇ ਪੰਜਾਬ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ ਨੇ ਵੀ ਬਟਾਲਾ ਵਿਧਾਨ ਸਭਾ ਹਲਕੇ ਤੋਂ ਮੰਗਲਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਭਰਿਆ। ਪਾਰਟੀ ਵਲੋਂ ਜਾਰੀ ਬਿਆਨ ਮੁਤਾਬਕ ਗੁਰਪ੍ਰੀਤ ਸਿੰਘ ਵੜੈਚ ਨੇ ਐੱਸ. ਡੀ. ਐੱਮ. ਅਤੇ ਚੋਣ ਅਧਿਕਾਰੀ ਪ੍ਰਿਥੀ ਸਿੰਘ ਨੂੰ ਆਪਣਾ ਨਾਮਜ਼ਦਗੀ ਪੱਤਰ ਸੌਂਪਿਆ। ਵੜੈਚ ਨਾਲ ਉਨ੍ਹਾਂ ਦੀ ਪਤਨੀ ਕੁਲਜੀਤ ਕੌਰ ਵੀ ਮੌਜੂਦ ਸੀ, ਜਿਨ੍ਹਾਂ ਨੇ ਕਵਰਿੰਗ ਉਮੀਦਵਾਰ ਦੇ ਰੂਪ ''ਚ ਆਪਣਾ ਨਾਮਜ਼ਦਗੀ ਪੱਤਰ ਭਰਿਆ। 

Babita Marhas

This news is News Editor Babita Marhas