ਗੁਰਪੁਰਬ ’ਤੇ ਗੁ.ਕਰਤਾਰਪੁਰ ਸਾਹਿਬ ਨਤਮਸਤਕ ਹੋਇਆ ਬੀਬੀ ਜਗੀਰ ਕੌਰ ਸਣੇ ਸ਼੍ਰੋਮਣੀ ਕਮੇਟੀ ਦਾ 17 ਮੈਂਬਰੀ ਜਥਾ
Friday, Nov 19, 2021 - 03:53 PM (IST)
ਡੇਰਾ ਬਾਬਾ ਨਾਨਕ (ਵਤਨ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦਾ 17 ਮੈਂਬਰੀ ਜਥਾ ਕਰਤਾਰਪੁਰ ਸਾਹਿਬ ਦੀ ਧਰਤੀ ਨੂੰ ਨਤਮਸਤਕ ਹੋਣ ਲਈ ਰਵਾਨਾ ਹੋਇਆ। ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪੁੱਜਣ ’ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਮੀਰ ਸਿੰਘ, ਸਾਬਕਾ ਪ੍ਰਧਾਨ ਤਾਰੂ ਸਿੰਘ, ਐੱਮ.ਐੱਨ.ਏ.ਰਮੇਸ਼ ਸਿੰਘ ਅਰੋੜਾ ਵਲੋਂ ਜਥੇ ਦਾ ਭਰਵਾਂ ਸਵਾਗਤ ਕੀਤਾ ਗਿਆ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਜਗਬਾਣੀ ਦੀ ਖ਼ਬਰ ‘ਤੇ ਲੱਗੀ ਮੋਹਰ, ਪਹਿਲਾਂ ਹੀ ਦੇ ਦਿੱਤੀ ਸੀ ਕਾਨੂੰਨ ਰੱਦ ਹੋਣ ਬਾਰੇ ਜਾਣਕਾਰੀ
ਇਸ ਮੌਕੇ ਬੀਬੀ ਜਗੀਰ ਕੌਰ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਭੇਂਟ ਕਰਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਦੌਰਾਨ ਕਰਤਾਰਪੁਰ ਸਾਹਿਬ ਵਿਖੇ ਵਿਸ਼ੇਸ਼ ਤੌਰ ’ਤੇ ਪਹੁੰਚੇ ਹਜੂਰੀ ਰਾਗੀ ਭਾਈ ਸੁਰਿੰਦਰ ਸਿੰਘ ਅਤੇ ਭਾਈ ਗੁਰਕੀਰਤ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਦੇ ਰਸ ਭਿੰਨ੍ਹੇਂ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆਂ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਰੋਜ਼ਾਨਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਰਾਗੀ ਜਥੇ ਭੇਜੇ ਜਾਇਆ ਕਰਨਗੇ। ਇਸ ਦੇ ਨਾਲ-ਨਾਲ ਲੰਗਰ ਲਈ ਲੋੜ ਅਨੁਸਾਰ ਰਸਦਾਂ ਅਤੇ ਹੋਰ ਲੋੜੀਂਦਾ ਸਮਾਨ ਵੀ ਭੇਜਿਆ ਜਾਇਆ ਕਰੇਗਾ।
ਪੜ੍ਹੋ ਇਹ ਵੀ ਖ਼ਬਰ - ਕਿਸਾਨ ਅੰਦੋਲਨ : ਸੰਘਰਸ਼ ’ਚ ਮੋਹਰੀ ਰਹੇ ਇਹ ਕਿਸਾਨ ਆਗੂ, ਨਿਭਾਈ ਅਹਿਮ ਭੂਮਿਕਾ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਹਰ ਤਰਾਂ ਦੀ ਲੋੜੀਂਦੀ ਸਹਾਇਤਾ ਪ੍ਰਦਾਨ ਕਰੇਗੀ। ਉਹ ਵੀ ਸਮੇਂ-ਸਮੇਂ ’ਤੇ ਗੁ.ਸ੍ਰੀ ਕਰਤਾਰਪੁਰ ਸਾਹਿਬ ਜਾਇਆ ਕਰਨਗੇ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਡੇਰਾ ਬਾਬਾ ਨਾਨਕ ਦੇ ਗੁਰਦੁਆਰਾ ਦਰਬਾਰ ਸਾਹਿਬ ਪਹੁੰਚੇ, ਜਿਥੇ ਉਨ੍ਹਾਂ ਦਾ ਰਵੀਕਰਨ ਸਿੰਘ ਕਾਹਲੋਂ, ਭਾਈ ਸੁਖਵਿੰਦਰ ਸਿੰਘ ਅਗਵਾਨ, ਮੈਨੇਜਰ ਰਣਜੀਤ ਸਿਘ ਕਲਿਆਣਪੁਰ ਆਦਿ ਨੇ ਭਰਵਾਂ ਸਵਾਗਤ ਕੀਤਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ 101 ਮੈਂਬਰਾਂ ਦੀ ਜਥੇ ਲਈ ਪ੍ਰਵਾਨਗੀ ਮੰਗੀ ਗਈ ਸੀ ਪਰ ਕੇਵਲ 20 ਮੈਂਬਰਾਂ ਨੂੰ ਹੀ ਗੁ. ਕਰਤਾਰਪੁਰ ਸਾਹਿਬ ਜਾਣ ਦੀ ਪ੍ਰਵਾਨਗੀ ਮਿਲੀ ਹੈ।
ਪੜ੍ਹੋ ਇਹ ਵੀ ਖ਼ਬਰ - ਬਟਾਲਾ ਨੇੜੇ ਵਾਪਰਿਆ ਦਿਲ-ਕੰਬਾਊ ਹਾਦਸਾ: ਕਾਰ ਦੇ ਉੱਡੇ ਚੀਥੜੇ, ਵਿਆਹ ਤੋਂ ਪਰਤੇ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਅਜਿਹਾ ਵਿਤਕਰਾ ਕੀਤਾ ਜਾ ਰਿਹਾ ਹੈ ਤਾਂ ਆਮ ਸੰਗਤ ਦਾ ਕੀ ਹਾਲ ਹੋਵੇਗਾ। ਸ਼੍ਰੋਮਣੀ ਕਮੇਟੀ ਇਤਿਹਾਸਕ ਗੁਰਧਾਮਾਂ ਦਾ ਪ੍ਰਬੰਧ ਪੰਥਕ ਭਾਵਨਾ ਨਾਲ ਕਰਦੀ ਹੈ ਪਰ ਸਿੱਖ ਸੰਸਥਾ ਨੂੰ ਨਜ਼ਰ-ਅੰਦਾਜ਼ ਕਰਨ ਅਤੇ ਪੀੜਾ ਦੇਣ ਵਾਲੀ ਕਾਰਵਾਈ ਵਿਚ ਕਿਸੇ ਤਰਾਂ ਦੀ ਰਾਜਨੀਤੀ ਨਹੀਂ ਹੋਣੀ ਚਾਹਿਦੀ। ਇਸ ਮੌਕੇ ਸਤਵਿੰਦਰ ਸਿੰਘ ਟੋਹੜਾ ਅਜਮੇਰ ਸਿੰਘ ਖੇੜਾ, ਬੀਬੀ ਕਿਰਨਜੀਤ ਕੌਰ, ਸੁਖਵਰਸ਼ ਸਿੰਘ, ਨਵਤੇਜ ਸਿੰਘ ਕਊਣੀ, ਬੀਬੀ ਹਰਜਿੰਦਰ ਕੌਰ, ਬੀਬੀ ਗੁਰਮੀਤ ਕੌਰ, ਮੰਗਵਿੰਦਰ ਸਿੰਘ ਖਾਪੜਖੇੜੀ, ਗੁਰਜਾਰ ਸਿਘ ਰਣੀਕੇ ਆਦਿ ਪ੍ਰਮੁੱਖ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਵਾਰਦਾਤ : ਪਤਨੀ ਨੂੰ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਪਤੀ ਨੇ ਖ਼ੁਦ ਨੂੰ ਮਾਰੀ ਗੋਲ਼ੀ, ਫੈਲੀ ਸਨਸਨੀ