ਚੰਡੀਗੜ੍ਹ-ਮੋਹਾਲੀ 'ਚ 550ਵੇਂ ਪ੍ਰਕਾਸ਼ ਪੁਰਬ ਦੀਆਂ ਲੱਗੀਆਂ ਰੌਣਕਾਂ (ਵੀਡੀਓ)

Tuesday, Nov 12, 2019 - 02:03 PM (IST)

ਮੋਹਾਲੀ (ਜੱਸੋਵਾਲ) : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ 'ਤੇ ਅੱਜ ਚੰਡੀਗੜ੍ਹ ਅਤੇ ਮੋਹਾਲੀ ਸ਼ਹਿਰ 'ਚ ਰੌਣਕਾਂ ਲੱਗੀਆਂ ਹੋਈਆਂ ਹਨ। ਮੋਹਾਲੀ ਦੇ ਸਾਰੇ ਗੁਰਦੁਆਰਾ ਸਾਹਿਬਾਨ ਨੂੰ ਬਹੁਤ ਹੀ ਸੁੰਦਰ ਸਜਾਇਆ ਗਿਆ ਹੈ ਅਤੇ ਲਗਾਤਾਰ ਗੁਰਬਾਣੀ ਦੇ ਪਾਠ ਚੱਲ ਰਹੇ ਹਨ। ਸੰਗਤਾਂ ਹੁੰਮ-ਹੁੰਮਾ ਕੇ ਗੁਰਦੁਆਰਾ ਸਾਹਿਬਾਨ 'ਚ ਮੱਥਾ ਟੇਕਣ ਲਈ ਪੁੱਜ ਰਹੀਆਂ ਹਨ ਅਤੇ ਗੁਰੂ ਜੀ ਦੀ ਬਾਣੀ ਸੁਣ ਕੇ ਆਪਣਾ ਜੀਵਨ ਨਿਹਾਲ ਕਰ ਰਹੀਆਂ ਹਨ।

PunjabKesari

ਮੋਹਾਲੀ ਦੇ ਗੁਰਦੁਆਰਾ ਸਾਚਾ ਧਨ ਵਿਖੇ ਸ਼ਬਦ-ਕੀਰਤਨ ਦੇ ਨਾਲ-ਨਾਲ ਬੂਟਿਆਂ ਦਾ ਲੰਗਰ ਲਾਇਆ ਗਿਆ ਹੈ। ਜਿਹੜਾ ਵਿਅਕਤੀ ਚਾਹੇ, ਉਹ ਇਨ੍ਹਾਂ ਬੂਟਿਆਂ ਨੂੰ ਆਪਣੇ ਘਰ ਲਿਜਾ ਸਕਦਾ ਹੈ। ਸੰਗਤਾਂ ਵਲੋਂ ਬੜੀ ਸ਼ਰਧਾ ਭਾਵਨਾ ਨਾਲ ਗੁਰਪੁਰਬ ਮਨਾਇਆ ਜਾ ਰਿਹਾ ਹੈ।

PunjabKesari
ਗੁਰਦੁਆਰਾ 'ਅੰਬ ਸਾਹਿਬ' 'ਚ ਆਸਥਾ ਦਾ ਹੜ੍ਹ
ਮੋਹਾਲੀ ਦੇ ਪ੍ਰਸਿੱਧ ਗੁਰਦੁਆਰਾ 'ਅੰਬ ਸਾਹਿਬ' ਵਿਖੇ ਵੀ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ ਅਤੇ ਗੁਰੂ ਜੀ ਦਾ ਆਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ। ਸੰਗਤਾਂ ਵਲੋਂ ਬੜੇ ਪਿਆਰ ਅਤੇ ਸ਼ਰਧਾ ਭਾਵਨਾ ਨਾਲ ਗੁਰਬਾਣੀ ਦਾ ਸਰਵਣ ਕੀਤਾ ਜਾ ਰਿਹਾ ਹੈ। ਸ਼ਬਦ-ਕੀਰਤਨ ਤੋਂ ਬਾਅਦ ਗੁਰਦੁਆਰਾ ਸਾਹਿਬਾਨ 'ਚ ਗੁਰੂ ਦੇ ਅਤੁੱਟ ਲੰਗਰ ਵਰਤਾਏ ਜਾਣਗੇ।

PunjabKesari


author

Babita

Content Editor

Related News