ਗੁਰਸ਼ਰਨ ਸਿੰਘ ਛੀਨਾ ਅੰਮ੍ਰਿਤਸਰ ਦਿਹਾਤੀ ਤੋਂ ਯੂਥ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ
Tuesday, Sep 14, 2021 - 06:56 PM (IST)
ਅਜਨਾਲਾ (ਗੁਰਜੰਟ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵੱਲੋਂ ਯੂਥ ਅਕਾਲੀ ਦਲ ਦੇ ਢਾਂਚੇ ਦਾ ਵਿਸਥਾਰ ਕੀਤਾ ਗਿਆ ਹੈ। ਇਸ ਦੌਰਾਨ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਆਗੂ ਗੁਰਸ਼ਰਨ ਸਿੰਘ ਛੀਨਾ ਨੂੰ ਅੰਮ੍ਰਿਤਸਰ ਦਿਹਾਤੀ ਤੋਂ ਯੂਥ ਅਕਾਲੀ ਦਲ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਗੁਰਸ਼ਰਨ ਸਿੰਘ ਛੀਨਾ ਪਿਛਲੇ ਲੰਬੇ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਮਾਝੇ ਦੇ ਜਰਨੈਲ ਮੰਨੇ ਜਾਂਦੇ ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ਹੇਠ ਅਕਾਲੀ ਦਲ ਦੀ ਮਜ਼ਬੂਤੀ ਲਈ ਕੰਮ ਕਰ ਰਿਹਾ ਹੈ ਅਤੇ ਐੱਸ. ਓ. ਆਈ. ਮਾਝਾ ਜ਼ੋਨ ਦਾ ਪ੍ਰਧਾਨ ਵੀ ਰਹਿ ਚੁੱਕਾ ਹੈ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਹਲਕਾ ਰਾਜਾਸਾਂਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਆਪਣੀ ਦਾਅਵੇਦਾਰੀ ਜਤਾ ਰਹੇ ਹਨ।
ਇਹ ਵੀ ਪੜ੍ਹੋ : ਵਿਧਾਨ ਸਭਾ ਦਾ ਲੰਬਿਤ ਪਿਆ ਮਾਨਸੂਨ ਇਜਲਾਸ ਤੁਰੰਤ ਸੱਦੇ ਸਰਕਾਰ : ਹਰਪਾਲ ਸਿੰਘ ਚੀਮਾ
ਗੁਰਸ਼ਰਨ ਸਿੰਘ ਛੀਨਾ ਦੀ ਹੋਈ ਇਸ ਨਿਯੁਕਤੀ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਵੱਖ-ਵੱਖ ਵਿਧਾਨ ਸਭਾ ਹਲਕੇ ਅੰਦਰ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਲੋਕਾਂ ’ਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ।
ਇਹ ਵੀ ਪੜ੍ਹੋ : ਚੀਮਾ ਨੇ ਕਿਸਾਨਾਂ ਦੇ ਮੁੱਦਿਆਂ ’ਤੇ ਨਵਜੋਤ ਸਿੱਧੂ ’ਤੇ ਲਿਖੇ ਗਏ ਪੱਤਰ ਨੂੰ ਨਿਊਜ਼ ਸਟੰਟ ਕਰਾਰ ਦਿੱਤਾ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ