ਗੁਰਸਿੱਖ ਕੁੜੀ ਨੂੰ ਕਿਰਪਾਨ ਪਹਿਨਣ ''ਤੇ ਦਾਖਲਾ ਨਾ ਦੇਣਾ, ਦੇਸ਼ ਦੇ ਸੰਵਿਧਾਨ ਦੀ ਉਲੰਘਣਾ : ਜਥੇਦਾਰ ਅਕਾਲ ਤਖ਼ਤ

Tuesday, Jun 25, 2024 - 06:30 PM (IST)

ਅੰਮ੍ਰਿਤਸਰ (ਸਰਬਜੀਤ)-ਰਾਜਸਥਾਨ ਲੋਕ ਸੇਵਾ ਕਮਿਸ਼ਨ ਵੱਲੋਂ ਜੋਧਪੁਰ ਦੇ ਇਕ ਕੇਂਦਰ ਵਿਖੇ ਕਰਵਾਏ ਗਏ ਰਾਜਸਥਾਨ ਜੁਡੀਸ਼ੀਅਲ ਮੁਕਾਬਲਾ ਪ੍ਰੀਖਿਆ ਲਈ ਪਹੁੰਚੀ ਇਕ ਗੁਰਸਿੱਖ ਕੁੜੀ ਨੂੰ ਸਿੱਖ ਕਕਾਰ ਕਿਰਪਾਨ ਉਤਾਰਣ ਲਈ ਆਖਣ ਅਤੇ ਪ੍ਰੀਖਿਆ ਵਿਚ ਦਾਖ਼ਲਾ ਨਾ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਇਹ ਦੇਸ਼ ਦੇ ਸੰਵਿਧਾਨ ਦੀ ਵੱਡੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਗੁਰਸਿੱਖ ਕੁੜੀ ਐਡਵੋਕੇਟ ਅਰਮਨਜੋਤ ਕੌਰ ਨੂੰ ਕਿਰਪਾਨ ਸਮੇਤ ਜੁਡੀਸ਼ੀਅਲ ਪ੍ਰੀਖਿਆ ਵਿੱਚੋਂ ਰੋਕਣ ਵਾਲੇ ਪ੍ਰੀਖਿਆ ਕੇਂਦਰ ਦੇ ਅਧਿਕਾਰੀਆਂ ਖਿਲਾਫ਼ ਸਖ਼ਤ ਕਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ, ਜਿਨ੍ਹਾਂ ਦੀ ਇਸ ਆਪਹੁਦਰੀ ਹਰਕਤ ਨਾਲ ਇਕ ਬੱਚੀ ਦਾ ਭਵਿੱਖ ਦਾਅ ’ਤੇ ਲੱਗਿਆ ਹੈ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਵਿਖੇ ਯੋਗਾ ਕਰਨ ਵਾਲੀ ਕੁੜੀ ਵੱਲੋਂ ਧਮਕੀਆਂ ਮਿਲਣ ਦੇ ਬਿਆਨ 'ਤੇ ਬੋਲੇ ਭਾਈ ਗਰੇਵਾਲ

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਅਨੁਸਾਰ ਸਿੱਖਾਂ ਨੂੰ ਕਿਰਪਾਨ ਪਹਿਨਣ ਦਾ ਪੂਰਾ ਅਧਿਕਾਰ ਹੈ ਅਤੇ ਸਿੱਖ ਰਹਿਤ ਮਰਿਆਦਾ ਅਨੁਸਾਰ ਕੋਈ ਵੀ ਅੰਮ੍ਰਿਤਧਾਰੀ ਸਿੱਖ ਆਪਣੇ ਸਰੀਰ ਨਾਲੋਂ ਪੰਜ ਸਿੱਖ ਕਕਾਰ ਵੱਖ ਨਹੀਂ ਕਰ ਸਕਦਾ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ’ਚ ਯੋਗਾ ਕਰਨ ਵਾਲੀ ਕੁੜੀ ਦੇ ਮੁਆਫ਼ੀ ਮੰਗਣ ਮਗਰੋਂ SGPC ਦੀ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News