ਮਾਮਲਾ ਗੁਰਸਿੱਖ ਨੌਜਵਾਨ ਦੀ ਕੁੱਟਮਾਰ ਦਾ, ਪਿੰਡ ਵਾਸੀਆਂ ਨੇ ਖੋਲ੍ਹਿਆ ਮੋਰਚਾ
Tuesday, Jul 30, 2019 - 02:58 PM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ 'ਚ 20-25 ਦੇ ਕਰੀਬ ਅਣਪਛਾਤੇ ਵਿਅਕਤੀਆਂ ਵਲੋਂ ਇਕ ਗੁਰਸਿੱਖ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ, ਕੱਪੜੇ ਫਾੜ ਦੇਣ ਅਤੇ ਕੇਸਾਂ ਦੀ ਬੇਅਦਬੀ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਬੜੀ ਹੀ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਕੁੱਟਮਾਰ ਕਰ ਰਹੇ ਵਿਅਕਤੀ ਨੌਜਵਾਨ ਤੋਂ ਜ਼ਬਰਦਸਤੀ ਇਹ ਬੁਲਵਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਨਸ਼ੇ ਵੇਚਣ ਦਾ ਕੰਮ ਕਰਦਾ ਹੈ। ਜਾਣਕਾਰੀ ਅਨੁਸਾਰ ਇਸ ਵੀਡੀਓ ਨੂੰ ਦੇਖ ਪਿੰਡ ਚਾਟੀਵਿੰਡ ਦੇ ਲੋਕਾਂ ਨੇ ਨਸ਼ਾ ਵੇਚਣ ਅਤੇ ਖਰੀਦਣ ਵਾਲੇ ਤਸਕਰਾਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਇਕੱਠੇ ਹੋਏ ਲੋਕਾਂ ਨੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਲੋਕਾਂ ਨੇ ਕਿਹਾ ਕਿ ਨਸ਼ੇ ਦੇ ਕਾਰਨ ਉਨ੍ਹਾਂ ਦੇ ਪਿੰਡ 'ਚ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ।