ਖੰਨਾ ਤੋਂ ਵੱਡੀ ਖ਼ਬਰ: ਗੁਰਸਿਮਰਨ ਮੰਡ ਨੂੰ ਮਲੇਸ਼ੀਆ ਦੇ ਗੈਂਗਸਟਰ ਸਮਰਥਕ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ

Sunday, Nov 28, 2021 - 08:54 AM (IST)

ਖੰਨਾ (ਕਮਲ) - ਪੰਜਾਬ ’ਚ ਅੱਤਵਾਦੀ ਸਰਗਰਮੀਆਂ ਦਾ ਵਧਣਾ ਅਤੇ ਆਏ ਦਿਨ ਪੰਜਾਬ ਦੇ ਹਿੰਦੂ ਸੰਗਠਨਾਂ ਦੇ ਆਗੂਆਂ ਨੂੰ ਵਿਦੇਸ਼ਾਂ ਤੋਂ ਬੇਖ਼ੌਫ਼ ਹੋ ਕੇ ਖਾਲਿਸਤਾਨੀਆਂ ਵਲੋਂ ਧਮਕੀਆਂ ਦੇਣ ਦੇ ਮਾਮਲੇ ਤੋਂ ਇਹ ਜ਼ਾਹਿਰ ਹੁੰਦਾ ਹੈ ਕਿ ਸੂਬੇ ਵਿਚ ਅਮਨ-ਕਾਨੂੰਨ ਦਾ ਜਨਾਜ਼ਾ ਨਿਕਲ ਚੁੱਕਿਆ ਹੈ। ਬੱਬਰ ਖਾਲਸਾ ਅਤੇ ਪਾਕਿਸਤਾਨੀ ਅੱਤਵਾਦੀਆਂ ਵਲੋਂ ਕੁੱਝ ਦਿਨ ਪਹਿਲਾਂ ਹੀ ਸ਼੍ਰੀ ਹਿੰਦੂ ਤਖ਼ਤ ਦੇ ਧਰਮਾਧੀਸ਼ ਜਗਤਗੁਰੂ ਪੰਚਾਨੰਦ ਗਿਰੀ ਜੀ, ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ ਤੇ ਸ਼ਿਵ ਸੈਨਾ ਪੰਜਾਬ ਦੇ ਕੌਮੀ ਪ੍ਰਧਾਨ ਸੰਜੀਵ ਘਨੌਲੀ ਨੂੰ ਖੁੱਲ੍ਹੇਆਮ ਧਮਕੀਆਂ ਦਿੱਤੀਆਂ ਗਈਆਂ ਹਨ। ਹੁਣ ਮਲੇਸ਼ੀਆ ਤੋਂ ਇਕ ਖਾਲਿਸਤਾਨੀ ਅਤੇ ਗੈਂਗਸਟਰ ਸਮਰਥਕ ਵਲੋਂ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਅੱਤਵਾਦੀ ਫਰੰਟ ਦੇ ਪ੍ਰਧਾਨ ਅਤੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੂੰ ਧਮਕੀ ਭਰਿਆ ਆਡੀਓ ਸੰਦੇਸ਼ ਭੇਜੇ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਜਲੰਧਰ ਬੱਸ ਅੱਡੇ ’ਤੇ ਵੱਡੀ ਵਾਰਦਾਤ : ਜਨਮ ਦਿਨ ਦੀ ਪਾਰਟੀ ਦੌਰਾਨ ਸ਼ਰਾਬੀ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ

ਮੰਡ ਨੂੰ ਭੇਜੇ ਗਏ ਧਮਕੀ ਭਰੇ ਸੰਦੇਸ਼ ਵਿਚ ਖਾਲਿਸਤਾਨੀ ਵਲੋਂ ਸਪੱਸ਼ਟ ਤੌਰ ’ਤੇ ਗੁਰਸਿਮਰਨ ਮੰਡ ਨੂੰ ਕਿਹਾ ਜਾ ਰਿਹਾ ਹੈ ਕਿ ਤੂੰ ਹਰ ਰੋਜ਼ ਇੰਦਰਾ ਗਾਂਧੀ ਦੇ ਗੁਣ ਗਾਉਂਦਾ ਹੈ, ਇਸ ਕਰ ਕੇ ਜਿਵੇਂ ਤੇਰੀ ਮਾਂ ਇੰਦਰਾ ਗਾਂਧੀ ਮਾਰੀ ਹੈ, ਉਂਝ ਹੀ ਇਸ ਮਹੀਨੇ ਦੇ ਅਖੀਰ ਤੱਕ 4-5 ਦਿਨਾਂ ਵਿਚ ਹੀ ਤੈਨੂੰ ਘਰ ਅੰਦਰ ਘੁਸਕੇ ਮੌਤ ਦੇ ਘਾਟ ਉਤਾਰਿਆ ਜਾਵੇਗਾ ਅਤੇ ਇੰਦਰਾ ਗਾਂਧੀ ਵਾਂਗ ਤੇਰੇ ਸਰੀਰ ਦਾ ਕੋਈ ਹਿੱਸਾ ਅਜਿਹਾ ਨਹੀਂ ਰਹੇਗਾ, ਜਿੱਥੇ ਗੋਲੀਆਂ ਨਾ ਵੱਜਣ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼

ਭਾਵੇਂ ਸਰਕਾਰ ਸਾਰੀ ਸੁਰੱਖਿਆ ਵਾਪਿਸ ਲੈ ਲਵੇ ਅੱਤਵਾਦ ਅਤੇ ਖਾਲਿਸਤਾਨ ਵਿਰੁੱਧ ਜੰਗ ਰਹੇਗੀ ਜਾਰੀ, ਸ਼ਹਾਦਤ ਦਾ ਜਾਮ ਪੀਣ ਲਈ ਹਮੇਸ਼ਾ ਤਿਆਰ : ਮੰਡ
ਇਸ ਮਾਮਲੇ ਨੂੰ ਲੈ ਕੇ ਮੰਡ ਨੇ ਕਿਹਾ ਕਿ ਇਕ ਪਾਸੇ ਤਾਂ ਆਏ ਦਿਨ ਉਨ੍ਹਾਂ ਨੂੰ ਧਮਕੀਆਂ ਮਿਲ ਰਹੀਆਂ ਹਨ, ਉਲਟਾ ਪੰਜਾਬ ਦੇ ਨਵੇਂ ਹੋਮ ਮਨਿਸਟਰ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅਧਿਕਾਰੀਆਂ ਨੂੰ ਉਨ੍ਹਾਂ ਦੀ ਸੁਰੱਖਿਆ ਘਟਾਉਣ ਦੇ ਨਿਰਦੇਸ਼ ਦਿੱਤੇ ਗਏ। ਇਸਦੇ ਰੋਸ ਵਜੋਂ ਮੰਡ ਨੇ ਕਿਹਾ ਕਿ ਉਨ੍ਹਾਂ ਨੂੰ ਸਰਕਾਰ ਦੀ ਸੁਰੱਖਿਆ ਦੀ ਕੋਈ ਲੋੜ ਨਹੀਂ ਹੈ ਉਹ ਆਪਣੀ ਸਾਰੀ ਸੁਰੱਖਿਆ ਵਾਪਿਸ ਦੇਣ ਨੂੰ ਤਿਆਰ ਹਨ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਸਰਕਾਰ ਭਾਵੇਂ ਉਨ੍ਹਾਂ ਨੂੰ ਸੁਰੱਖਿਆ ਦੇਵੇ ਭਾਵੇਂ ਨਾ ਦੇਵੇ ਪਰ ਉਹ ਅੱਤਵਾਦ ਅਤੇ ਖਾਲਿਸਤਾਨ ਵਿਰੁੱਧ ਜੰਗ ਜਾਰੀ ਰੱਖਣਗੇ ਅਤੇ ਆਪਣੇ ਦੇਸ਼ ਲਈ ਸ਼ਹਾਦਤ ਦਾ ਜਾਮ ਪੀਣ ਲਈ ਤਿਆਰ-ਬਰ-ਤਿਆਰ ਹਨ।

ਪੜ੍ਹੋ ਇਹ ਵੀ ਖ਼ਬਰ 10 ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ, ਘਰ ’ਚ ਪਿਆ ‘ਚੀਕ-ਚਿਹਾੜਾ’


rajwinder kaur

Content Editor

Related News