ਗੁਰਸਿਮਰਨ ਮੰਡ ਦਾ ਪੁਲਸ ਨਾਲ ਪੈ ਗਿਆ ਪੰਗਾ, ਕੱਪੜੇ ਉਤਾਰ ਕੇ ਸੜਕ ਵਿਚਕਾਰ ਪੈ ਗਏ ਲੰਮੇ

Wednesday, Jan 17, 2024 - 06:01 PM (IST)

ਗੁਰਸਿਮਰਨ ਮੰਡ ਦਾ ਪੁਲਸ ਨਾਲ ਪੈ ਗਿਆ ਪੰਗਾ, ਕੱਪੜੇ ਉਤਾਰ ਕੇ ਸੜਕ ਵਿਚਕਾਰ ਪੈ ਗਏ ਲੰਮੇ

ਲੁਧਿਆਣਾ : ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨੇ ਬੁੱਧਵਾਰ ਨੂੰ ਪੱਖੋਵਾਲ ਰੋਡ ’ਤੇ ਹੰਗਾਮਾ ਕਰ ਦਿੱਤਾ। ਮੰਡ ਨੇ ਆਪਣੇ ਕੱਪੜੇ ਤੱਕ ਉਤਾਰ ਦਿੱਤੇ ਅਤੇ ਸੜਕ ’ਤੇ ਨੰਗਾ ਹੋ ਕੇ ਪੁਲਸ ਖ਼ਿਲਾਫ਼ ਰੋਸ ਪ੍ਰਗਟਾਇਆ। ਦੱਸਿਆ ਜਾ ਰਿਹਾ ਹੈ ਕਿ ਰਾਜਸਥਾਨ ਵਿਚ ਇਕ ਗੈਂਗਸਟਰ ਦੀ ਗ੍ਰਿਫ਼ਤਾਰੀ ਹੋਈ ਸੀ। ਗ੍ਰਿਫ਼ਤਾਰ ਕੀਤੇ ਗੈਂਗਸਟਰ ਦਾ ਨਾਮ ਕੈਲਾਸ਼ ਦੱਸਿਆ ਜਾ ਰਿਹਾ ਹੈ। ਪੁੱਛਗਿੱਛ ਤੋਂ ਬਾਅਦ ਉਸ ਨੇ ਕਈ ਖੁਲਾਸੇ ਕੀਤੇ, ਜਿਸ ਵਿਚ ਉਸ ਨੇ ਦੱਸਿਆ ਕਿ ਕਈ ਲੋਕ ਉਸ ਦੇ ਟਾਰਗੇਟ ’ਤੇ ਸਨ ਜਿਨ੍ਹਾਂ ਨੂੰ ਮਾਰਨਾ ਸੀ। ਇਸ ਵਿਚ ਗੁਰਸਿਮਰਨ ਸਿੰਘ ਮੰਡ ਅਤੇ ਉਸ ਦੇ ਪੁੱਤਰ ਦਾ  ਨਾਮ ਵੀ ਸੀ। ਇਸ ਕਰਕੇ ਪੁਲਸ ਨੇ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ।

ਇਹ ਵੀ ਪੜ੍ਹੋ : ਮੁਕੇਰੀਆਂ ’ਚ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਮੁਲਾਜ਼ਮਾਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਐਲਾਨ

ਇਸ ਦੌਰਾਨ ਜਦੋਂ ਬੁੱਧਵਾਰ ਸਵੇਰੇ ਮੰਡ ਗੁਰਦੁਆਰਾ ਸਾਹਿਬ ਜਾਣ ਲੱਗੇ ਤਾਂ ਉਨ੍ਹਾਂ ਨੂੰ ਪੁਲਸ ਮੁਲਾਜ਼ਮਾਂ ਨੇ ਰੋਕ ਲਿਆ। ਇਸ ਤੋਂ ਬਾਅਦ ਮੰਡ ਦੀ ਪੁਲਸ ਨਾਲ ਬਹਿਸਬਾਜ਼ੀ ਹੋ ਗਈ। ਇਸ ਦੌਰਾਨ ਮੰਡ ਨੇ ਆਪਣੇ ਕੱਪੜੇ ਉਤਾਰ ਦਿੱਤੇ ਅਤੇ ਸੜਕ ਦੇ ਵਿਚਕਾਰ ਹੀ ਨਿਰਵਸਤਰ ਹੋ ਕੇ ਲੇਟ ਗਏ। ਜਿਸ ਤੋਂ ਬਾਅਦ ਪੁਲਸ ਅਧਿਕਾਰੀਆਂ ਨੇ ਉਨ੍ਹਾਂ ਨੂੰ ਕਿਸੇ ਤਰੀਕੇ ਸ਼ਾਂਤ ਕਰਵਾਇਆ। ਉਧਰ ਗੁਰਸਿਮਰਨ ਮੰਡ ਨੇ ਕਿਹਾ ਕਿ ਉਨ੍ਹਾਂ ਨੂੰ ਪੁਲਸ ਮੁਲਾਜ਼ਮਾਂ ਵੱਲੋਂ ਜ਼ਬਰਦਸਤੀ ਘਰ ਵਿਚ ਬੰਦ ਕੀਤਾ ਹੋਇਆ ਹੈ। ਜੇਕਰ ਉਸ ਨੂੰ ਅਤੇ ਉਸ ਦੇ ਪੁੱਤਰ ਨੂੰ ਧਮਕੀਆਂ ਮਿਲ ਰਹੀਆਂ ਹਨ ਤਾਂ ਪੁਲਸ ਉਸ ਦੇ ਪੁੱਤਰ ਨੂੰ ਵੱਖਰੇ ਸੁਰੱਖਿਆ ਮੁਲਾਜ਼ਮ ਮੁਹੱਈਆ ਕਰਵਾ ਸਕਦੀ ਹੈ। ਜੇਕਰ ਪੁਲਸ ਉਨ੍ਹਾਂ ਨੂੰ ਆਪਣਾ ਕੰਮ ਛੱਡ ਕੇ ਹਰ ਸਮੇਂ ਘਰ ਵਿਚ ਬੰਦ ਰਹਿਣ ਲਈ ਕਹੇ, ਤਾਂ ਉਹ ਅਜਿਹਾ ਨਹੀਂ ਕਰ ਸਕਦੇ। 

ਇਹ ਵੀ ਪੜ੍ਹੋ : ਜਾਨੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਮੁੱਖ ਮੰਤਰੀ ਦਾ ਪਹਿਲਾ ਬਿਆਨ ਆਇਆ ਸਾਹਮਣੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News