ਗੁਰਤੇਜ ਖੁਦਕੁਸ਼ੀ ਕਾਂਡ : ਜਥੇਬੰਦੀਆਂ ਨਾਲ ਮਿਲ ਕੇ ਪਤਨੀ ਨੇ ਕੀਤਾ ਥਾਣੇ ਦਾ ਘਿਰਾਓ (ਵੀਡੀਓ)

Wednesday, Jul 03, 2019 - 02:13 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) – ਅਬੋਹਰ-ਸ਼੍ਰੀ ਗੰਗਾਨਗਰ ਕੌਮਾਂਤਰੀ ਰੋਡ ਨੰ. 15 'ਤੇ ਸਥਿਤ ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਆਲਮਗੜ੍ਹ ਦੇ ਗੁਰਤੇਜ ਖੁਦਕੁਸ਼ੀ ਕਾਂਡ ਨੂੰ 9 ਮਹੀਨੇ ਹੋਣ ਤੋਂ ਬਾਅਦ ਪੁਲਸ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ। ਇਸੇ ਰੋਸ 'ਚ ਇਲਾਕੇ ਦੀਆਂ ਸਮੂਹ ਜਥੇਬੰਦੀਆਂ ਨਾਲ ਮਿਲ ਕੇ ਗੁਰਤੇਜ ਐਕਸ਼ਨ ਕਮੇਟੀ ਵਲੋਂ ਨਹਿਰੂ ਪਾਰਕ 'ਚ ਰੋਸ ਵਿਖਾਵਾ ਕੀਤਾ ਗਿਆ। ਇਸ ਤੋਂ ਬਾਅਦ ਪੂਰੇ ਸ਼ਹਿਰ 'ਚ ਰੋਸ ਮਾਰਚ ਕਰਦੇ ਹੋਏ ਧਰਨਾਕਾਰੀਆਂ ਵਲੋਂ ਥਾਣਾ ਸਦਰ ਸਾਹਮਣੇ ਧਰਨਾ ਲਾ ਕੇ ਪੁਲਸ ਅਤੇ ਰਾਜਨੇਤਾਵਾਂ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਧਰਨਾਕਾਰੀਆਂ ਦਾ ਰੋਸ ਵਿਖਾਵਾ ਦੇਖਦੇ ਹੋਏ ਨਹਿਰੂ ਪਾਰਕ 'ਚ ਵੱਡੀ ਗਿਣਤੀ 'ਚ ਪੁਲਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਜਾਣਕਾਰੀ ਅਨੁਸਾਰ ਗੁਰਤੇਜ ਇਨਸਾਫ ਐਕਸ਼ਨ ਕਮੇਟੀ ਦੇ ਕੰਨਵੀਨਰ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਨਰਲ ਸਕੱਤਰ ਗਗਨ ਸੰਗਰਾਮੀ ਨੇ ਕਿਹਾ ਕਿ ਬੀਤੇ ਦਿਨੀਂ ਗੁਰਤੇਜ ਸਿੰਘ ਨੇ ਉਸ ਦੀ ਧੀ ਨਾਲ ਜ਼ਿਲਾ ਪ੍ਰੀਸ਼ਦ ਮੈਂਬਰ ਮੱਖਣ ਲਾਲ ਦੇ ਪੁੱਤਰਾਂ ਵਲੋਂ ਕੀਤੀ ਜਾ ਰਹੀ ਛੇੜ-ਛਾੜ ਤੋਂ ਤੰਗ ਹੋ ਕੇ ਖੁਦਕੁਸ਼ੀ ਕਰ ਲਈ ਸੀ। ਪੁਲਲ ਨੇ ਮੁਲਜ਼ਮਾਂ ਖਿਲਾਫ ਮਾਮਲਾ ਤਾਂ ਦਰਜ ਕਰ ਦਿੱਤਾ ਸੀ ਪਰ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ। ਪੀੜਤ ਪਰਿਵਾਰ ਨੇ ਕਿਹਾ ਕਿ ਪੁਲਸ ਕਾਂਗਰਸ ਦੇ ਮੌਜੂਦਾ ਜ਼ਿਲਾ ਪ੍ਰੀਸ਼ਦ ਮੈਂਬਰ ਅਤੇ ਰਾਜਨੀਤਕ ਦਬਾਅ ਕਾਰਨ ਮੁਲਜ਼ਮਾਂ ਨੂੰ ਗ੍ਰਿਫਤਾਰ ਨਹੀਂ ਕਰ ਰਹੀ।  

PunjabKesari
ਕੀ ਕਹਿਣਾ ਹੈ ਸਾਬਕਾ ਸਰਪੰਚ ਦਾ
ਸਾਬਕਾ ਸਰਪੰਚ ਮੱਖਣ ਲਾਲ ਨੇ ਕਿਹਾ ਕਿ ਕੁਝ ਬੱਚਿਆਂ ਦਾ ਝਗੜਾ ਸੀ, ਜਿਸ ਦਾ ਪੰਚਾਇਤ 'ਚ ਫੈਸਲਾ ਹੋ ਗਿਆ ਸੀ, ਜਿਸ 'ਚ ਗੁਰਤੇਜ ਸਿੰਘ ਅਤੇ ਹੋਰ ਲੋਕਾਂ ਨੂੰ ਰਾਜ਼ੀ ਖੁਸ਼ੀ ਘਰ ਭੇਜ ਦਿੱਤਾ ਗਿਆ ਸੀ। ਪਿੰਡ ਦੇ ਹੀ ਕੁਝ ਲੋਕਾਂ ਦੇ ਉਕਸਾਉਣ ਤੋਂ ਬਾਅਦ ਗੁਰਤੇਜ ਸਿੰਘ ਵਲੋਂ ਜ਼ਹਿਰੀਲੀ ਚੀਜ਼ ਖਾ ਲਈ ਗਈ। ਇਸ ਮਾਮਲੇ ਨੂੰ ਹੁਣ ਰਾਜਨੀਤੀ ਨਾਲ ਜੋੜਿਆ ਜਾ ਰਿਹਾ ਹੈ, ਜਿਨ੍ਹਾਂ ਦਾ ਇਸ ਮਾਮਲੇ 'ਚ ਕੋਈ ਲੈਣਾ-ਦੇਣਾ ਨਹੀਂ ਹੈ।  

ਕੀ ਕਹਿੰਦੇ ਨੇ ਥਾਣਾ ਮੁਖੀ ਰਣਜੀਤ ਸਿੰਘ
ਇਸ ਮਾਮਲੇ 'ਚ ਸਦਰ ਥਾਣਾ ਮੁਖੀ ਰਣਜੀਤ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਇਸ ਮਾਮਲੇ 'ਚ ਗੁਰਤੇਜ ਦੇ ਬਿਅਨਾਂ ਦੇ ਆਧਾਰ 'ਤੇ ਮੱਖਣ ਲਾਲ ਸਮੇਤ ਹੋਰ ਲੋਕਾਂ 'ਤੇ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ 'ਚ ਪੁਲਸ ਕਪਤਾਨ ਡੀ. ਫਾਜ਼ਿਲਕਾ ਕੇਸ ਦੀ ਜਾਂਚ ਕਰ ਰਹੇ ਹਨ, ਉਥੇ ਦੂਜੀ ਧਿਰ 'ਤੇ ਵੀ ਮਾਮਲਾ ਦਰਜ ਹੈ। ਇਸ ਮਾਮਲੇ ਦੀ ਜਾਂਚ ਗ੍ਰਾਮੀਣ ਪੁਲਸ ਉਪ ਕਪਤਾਨ ਸੰਦੀਪ ਸਿੰਘ ਕਰ ਰਹੇ ਹਨ। ਜਾਂਚ ਤੋਂ ਬਾਅਦ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।


author

rajwinder kaur

Content Editor

Related News