ਜਲੰਧਰ: ਗੁਰੂ ਅਮਰਦਾਸ ਨਗਰ 'ਚ ਹਿੰਦੂ ਆਗੂ ਨੇ ਪਾਰਟੀ ਦੌਰਾਨ ਚਲਾਈਆਂ ਗੋਲੀਆਂ, ਫੈਲੀ ਦਹਿਸ਼ਤ
Wednesday, Sep 09, 2020 - 07:31 PM (IST)
ਜਲੰਧਰ (ਵਰੁਣ)— ਇਥੋਂ ਦੇ ਗੁਰੂ ਅਮਰਦਾਸ ਨਗਰ 'ਚ ਹਿੰਦੂ ਆਗੂ ਵੱਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਹਵਾਈ ਫਾਇਰਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਬੇਸ਼ੱਕ ਇਸ ਦੌਰਾਨ ਕਿਸੇ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਮਿਲੀ ਹੈ। ਦਰਅਸਲ ਆਗੂ ਵੱਲੋਂ ਇਹ ਫਾਇਰਿੰਗ ਜਨਮਦਿਨ ਦੀ ਪਾਰਟੀ ਦੌਰਾਨ ਕੀਤੀ ਗਈ ਹੈ, ਜਿਸ ਦੀ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਸੂਚਨਾ ਪਾ ਕੇ ਮੌਕੇ 'ਤੇ ਥਾਣਾ ਇਕ ਨੰਬਰ ਪੁਲਸ ਦੀ ਪੁਲਸ ਪਹੁੰਚੀ।
ਇਹ ਵੀ ਪੜ੍ਹੋ: ਆਦਮਪੁਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਦੁਕਾਨ 'ਚ ਵੜ੍ਹ ਭਾਜਪਾ ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
ਥਾਣਾ ਇਕ ਨੰਬਰ ਦੀ ਪੁਲਸ ਨੇ ਭਗਤ ਸਿੰਘ ਕਾਲੋਨੀ ਦੇ ਰਹਿਣ ਵਾਲੇ ਹਿੰਦੂ ਆਗੂ ਸੋਹਿਤ ਸ਼ਰਮਾ ਅਤੇ ਗੁਰੂ ਅਮਰਦਾਸ ਨਗਰ ਦੇ ਰਹਿਣ ਵਾਲੇ ਸੁਮਿਤ ਕੁਮਾਰ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 336, 188, 25/27 ਆਰਮਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਹੈ। ਅਜੇ ਕੇਸ 'ਚ ਕਿਸੇ ਦੀ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ।
ਇਹ ਵੀ ਪੜ੍ਹੋ: ਜ਼ਿਲ੍ਹਾ ਰੂਪਨਗਰ 'ਚ ਕੋਰੋਨਾ ਕਾਰਨ 3 ਮੌਤਾਂ, 19 ਨਵੇਂ ਮਰੀਜ਼ਾਂ ਦੀ ਪੁਸ਼ਟੀ
ਜਾਣਕਾਰੀ ਮੁਤਾਬਕ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਗੁਰੂ ਅਮਰਦਾਸ ਨਗਰ 'ਚ ਜਨਮਦਿਨ ਦੀ ਪਾਰਟੀ ਦੌਰਾਨ ਫਾਇਰਿੰਗ ਹੋਈ ਹੈ। ਜਨਮਦਿਨ ਕਿਸੇ ਸੁਮਿਤ ਨਾਂ ਦੇ ਲੜਕੇ ਦਾ ਸੀ ਅਤੇ ਉਸ ਦੇ ਘਰ 'ਚ ਪਾਰਟੀ ਚੱਲ ਰਹੀ ਸੀ ਅਤੇ ਪਾਰਟੀ ਦੌਰਾਨ ਫਾਇਰਿੰਗ ਕੀਤੀ ਗਈ ਹੈ। ਪੁਲਸ ਵੱਲੋਂ ਜਾਂਚ ਕਰਨ 'ਤੇ ਇਸ ਫਾਇਰਿੰਗ ਦੀ ਵੀਡੀਓ ਵੀ ਪੁਲਸ ਨੂੰ ਮਿਲੀ।
ਇਹ ਵੀ ਪੜ੍ਹੋ: ਗਲੀ 'ਚ ਖੇਡ ਰਹੀ ਬੱਚੀ 'ਤੇ ਪਿਟਬੁੱਲ ਨੇ ਕੀਤਾ ਹਮਲਾ, ਮਚਿਆ ਚੀਕ-ਚਿਹਾੜਾ (ਤਸਵੀਰਾਂ)
ਪੁਲਸ ਦਾ ਦਾਅਵਾ ਹੈ ਕਿ ਵੀਡੀਓ 'ਚ ਸੋਹਿਤ ਸ਼ਰਮਾ ਅਤੇ ਸੁਮਿਤ ਕੁਮਾਰ ਬਿਨ੍ਹਾਂ ਕਿਸੇ ਕਾਰਨ ਹਵਾਈ ਫਾਇਰਿੰਗ ਕਰਕੇ ਦਹਿਸ਼ਤ ਫੈਲਾ ਰਹੇ ਸਨ। ਇਸੇ ਦੇ ਚਲਦਿਆਂ ਦੋਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਥੇ ਹੀ ਸੋਹਿਤ ਸ਼ਰਮਾ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਜਨਮਦਿਨ ਦੀ ਪਾਰਟੀ 'ਚ ਕੋਈ ਫਾਇਰਿੰਗ ਨਹੀਂ ਕੀਤੀ ਗਈ ਹੈ, ਜਦਕਿ ਉਕਤ ਫਾਇਰਿੰਗ ਸੁਮਿਤ ਵੱਲੋਂ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, 82 ਨਵੇਂ ਮਾਮਲਿਆਂ ਦੀ ਪੁਸ਼ਟੀ, 2 ਦੀ ਮੌਤ
ਇਹ ਵੀ ਪੜ੍ਹੋ: GDP ਨੂੰ ਲੈ ਕੇ ਭਗਵੰਤ ਮਾਨ ਨੇ ਕੇਂਦਰ ਵੱਲ ਛੱਡੇ ਟਵਿੱਟਰ ਤੀਰ, ਕੱਢੀ ਮਨ ਦੀ ਭੜਾਸ