ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਜਾਵੇਗਾ ‘ਪਾਕਿਸਤਾਨ’

Friday, Jun 04, 2021 - 02:36 PM (IST)

ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਜਾਵੇਗਾ ‘ਪਾਕਿਸਤਾਨ’

ਅੰਮ੍ਰਿਤਸਰ (ਦੀਪਕ ਸ਼ਰਮਾ) - ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਜਾਣ ਵਾਲਾ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਵਾਰ ਪਾਕਿਸਤਾਨ ਨਹੀਂ ਜਾ ਸਕੇਗਾ। ਪਾਕਿਸਤਾਨ ਸਰਕਾਰ ਨੇ ਕੋਰੋਨਾ ਦੇ ਕਾਰਨ ਇਸ ਵਾਰ ਜਥੇ ਨੂੰ ਪ੍ਰਵਾਨਗੀ ਨਹੀਂ ਦਿੱਤੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਵਿਸ਼ਵ ਮਹਾਂਮਾਰੀ ਕੋਰੋਨਾ ਦਾ ਹਵਾਲਾ ਦੇ ਕੇ ਪਾਕਿਸਤਾਨ ਸਰਕਾਰ ਨੇ ਸਿੱਖਾਂ ਦੇ ਜਥੇ ਨੂੰ ਪਾਕਿ ਆਉਣ ਦੀ ਪ੍ਰਵਾਨਗੀ ਨਹੀਂ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਪੱਟੀ ਗੈਂਗਵਾਰ : ਦੋਸ਼ੀਆਂ ਨੂੰ ਪਨਾਹ ਦੇਣ ਵਾਲਾ ਰਾਜ ਸਰਪੰਚ ਪਿਸਟਲ ਸਣੇ ਗ੍ਰਿਫ਼ਤਾਰ

ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਸਾਰੀਆਂ ਤਿਆਰੀਆਂ ਮੁਕੰਮਲ ਸਨ ਅਤੇ ਭਾਰਤ ਸਰਕਾਰ ਵੱਲੋਂ ਵੀ ਜਥੇ ਲਈ ਕਿਸੇ ਕਿਸਮ ਦੀ ਅਜੇ ਤੱਕ ਮਨਾਹੀ ਨਹੀਂ ਸੀ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਯਾਤਰਾ ਵਿਭਾਗ ਸ਼੍ਰੋਮਣੀ ਕਮੇਟੀ ਦੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ ਨਾਲ ਟੈਲੀਫੋਨ ’ਤੇ ਗੱਲਬਾਤ ਹੋਈ ਹੈ, ਜਿਸ ਅਨੁਸਾਰ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਪਾਕਿਸਤਾਨ ਵੱਲੋਂ ਕੋਰੋਨਾ ਕਾਰਨ ਆਗਿਆ ਨਹੀਂ ਦਿੱਤੀ ਗਈ।

ਪੜ੍ਹੋ ਇਹ ਵੀ ਖ਼ਬਰ - ਮਾਂ ਨੇ ਫੋਨ ਚਲਾਉਣ ਤੋਂ ਕੀਤਾ ਮਨ੍ਹਾ ਤਾਂ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਛੱਡਿਆ ਘਰ, 13 ਦਿਨਾਂ ਬਾਅਦ ਮਿਲੀ ਲਾਸ਼

ਉਨ੍ਹਾਂ ਦੱਸਿਆ ਕਿ ਇਸ ਜੱਥੇ ਨੇ 14 ਜੂਨ ਨੂੰ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਪਾਕਿਸਤਾਨ ਜਾਣਾ ਸੀ, ਜਿਸ ਦੀ ਰਵਾਨਗੀ 6 ਜੂਨ ਨੂੰ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਪਾਸ ਜਮ੍ਹਾਂ ਕਰਵਾਏ ਸਨ, ਉਹ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਤੋਂ ਵਾਪਸ ਲੈ ਸਕਦੇ ਹਨ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਜ਼ਿਲ੍ਹੇ ’ਚ ਬਲੈਕ ਫੰਗਸ ਦਾ ਕਹਿਰ ਜਾਰੀ, 2 ਮਰੀਜ਼ ਹੋਰ ਆਏ ਸਾਹਮਣੇ

     


author

rajwinder kaur

Content Editor

Related News