ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਲਈ ਜੂਨ ’ਚ ਪਾਕਿ ਜਾਵੇਗਾ ਸਿੱਖ ਯਾਤਰੀਆਂ ਦਾ ਜਥਾ

05/06/2021 11:14:13 AM

ਅੰਮ੍ਰਿਤਸਰ (ਜ.ਬ) - ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਭਾਰਤੀ ਸਿੱਖ ਯਾਤਰੀਆਂ ਦਾ ਜਥਾ ਪਾਕਿਸਤਾਨ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਾਤਰਾ ਵਿਭਾਗ ਦੇ ਇੰਚਾਰਜ ਬਲਵਿੰਦਰ ਸਿੰਘ ਖੈਰਾਬਾਦ ਨੇ ਦੱਸਿਆ ਕਿ ਇਸ ਵਾਰ ਜਥਾ 6 ਜੂਨ ਤੋਂ 15 ਜੂਨ ਤੱਕ ਸ਼ਹੀਦੀ ਦਿਹਾਡ਼ਾ ਮਨਾਉਣ ਲਈ ਪਾਕਿਸਤਾਨ ਜਾ ਰਿਹਾ ਹੈ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਤੇ ਰਾਮਪਾਲ ਸਿੰਘ ਬਹਿਣੀਵਾਲ ਵਲੋਂ ਕੀਤੀ ਜਾਵੇਗੀ। 

ਪੜ੍ਹੋ ਇਹ ਵੀ ਖਬਰ ਮੋਗਾ : ASI ਨੇ ਸਰਕਾਰੀ ਰਿਵਾਲਵਰ ਨਾਲ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਵੱਡਾ ਖ਼ੁਲਾਸਾ

ਦੱਸ ਦੇਈਏ ਕਿ ਇਹ ਜਥਾ ਗੁਰਦੁਆਰਾ ਪੰਜਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਰੋਡ਼ੀ ਸਾਹਿਬ, ਗੁਰਦੁਆਰਾ ਸੱਚਾ ਸੌਦਾ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੇ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਪੁੱਜੇਗਾ। ਜਿੱਥੇ ਗੁਰੂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾ ਕੇ 15 ਜੂਨ ਨੂੰ ਵਾਪਸ ਭਾਰਤ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ ਤਕਰੀਬਨ 135 ਯਾਤਰੀ ਪਾਕਿਸਤਾਨ ਜਾ ਰਹੇ ਹਨ।

ਪੜ੍ਹੋ ਇਹ ਵੀ ਖਬਰ ਸਾਧਾਰਨ ਪਰਿਵਾਰ ’ਚੋਂ ਉੱਠ IPL ’ਚ ਧਮਾਲਾਂ ਪਾਉਣ ਵਾਲੇ ‘ਹਰਪ੍ਰੀਤ’ ਦੇ ਘਰ ਵਿਆਹ ਵਰਗਾ ਮਾਹੌਲ, ਵੇਖੋ ਤਸਵੀਰਾਂ

 


rajwinder kaur

Content Editor

Related News