ਗੁਰੂ ਗੋਬਿੰਦ ਸਿੰਘ ਜੀ ਬਾਰੇ ਸੋਸ਼ਲ ਮੀਡੀਆ ''ਤੇ ਅਪਸ਼ਬਦ ਲਿਖ ਕੇ ਪਾਉਣ ਵਾਲੇ ਨੇ ਮੁਆਫੀ ਮੰਗ ਕੇ ਜਾਨ ਛੁਡਾਈ

Friday, Sep 22, 2017 - 03:16 PM (IST)

ਗੁਰੂ ਗੋਬਿੰਦ ਸਿੰਘ ਜੀ ਬਾਰੇ ਸੋਸ਼ਲ ਮੀਡੀਆ ''ਤੇ ਅਪਸ਼ਬਦ ਲਿਖ ਕੇ ਪਾਉਣ ਵਾਲੇ ਨੇ ਮੁਆਫੀ ਮੰਗ ਕੇ ਜਾਨ ਛੁਡਾਈ

ਭਿੰਡੀ ਸੈਦਾਂ (ਗੁਰਜੰਟ) - ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਸੋਸ਼ਲ ਮੀਡੀਆ 'ਤੇ ਅਪਸ਼ਬਦ ਲਿਖ ਕੇ ਪਾਉਣ ਵਾਲੇ ਵਿਅਕਤੀ ਨੇ ਆਪਣੀ ਗਲਤੀ ਮੰਨਦਿਆਂ ਅੱਜ ਸਮੁੱਚੀ ਸਿੱਖ ਸੰਗਤ ਤੋਂ ਮੁਆਫੀ ਮੰਗ ਕੇ ਜਾਨ ਛੁਡਾਈ ਅਤੇ ਭਵਿੱਖ ਵਿਚ ਕਦੇ ਵੀ ਅਜਿਹੀ ਗਲਤੀ ਨਾ ਕਰਨ ਦਾ ਵਾਅਦਾ ਕੀਤਾ।
ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਫੇਸਬੁੱਕ 'ਤੇ ਕਿਸੇ ਵਿਅਕਤੀ ਵੱਲੋਂ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਪਸ਼ਬਦ ਲਿਖ ਕੇ ਪਾਏ ਸਨ, ਜਿਸ ਸਬੰਧੀ ਸਮੂਹ ਸਿੱਖ ਸੰਗਤ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਸੀ। ਦਮਦਮੀ ਟਕਸਾਲ ਅਜਨਾਲਾ ਦੇ ਮੁਖੀ ਅਤੇ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਭਾਈ ਅਮਰੀਕ ਸਿੰਘ ਅਜਨਾਲਾ ਨੇ ਦੱਸਿਆ ਕਿ ਪਿਛਲੇ ਦਿਨੀਂ ਗੁਰੂ ਗੋਬਿੰਦ ਸਿੰਘ ਜੀ ਬਾਰੇ ਅਪਸ਼ਬਦ ਲਿਖਣ ਵਾਲੇ ਵਿਅਕਤੀ ਨੇ ਅੱਜ ਅਜਨਾਲਾ ਵਿਖੇ ਸਿੱਖ ਅਤੇ ਹਿੰਦੂ ਭਾਈਚਾਰੇ ਦੀ ਹਾਜ਼ਰੀ ਵਿਚ ਮੁਆਫੀ ਮੰਗਦੇ ਹੋਏ ਅਣਜਾਣੇ 'ਚ ਹੋਈ ਇਸ ਭੁੱਲ ਦੀ ਮੁਆਫੀ ਮੰਗੀ ਅਤੇ ਭਵਿੱਖ ਵਿਚ ਅਜਿਹੀ ਗਲਤੀ ਕਦੇ ਨਾ ਕਰਨ ਦਾ ਵਾਅਦਾ ਕੀਤਾ।


Related News