ਵੰਡ ਤੋਂ ਬਾਅਦ ਪਹਿਲੀ ਵਾਰ ਸੰਗਤ ਸ੍ਰੀ ਕਰਤਾਰਪੁਰ 'ਚ ਮਨਾਵੇਗੀ ਦਸਮ ਪਿਤਾ ਦਾ ਜਨਮ ਦਿਹਾੜਾ

Sunday, Dec 22, 2019 - 07:02 PM (IST)

ਵੰਡ ਤੋਂ ਬਾਅਦ ਪਹਿਲੀ ਵਾਰ ਸੰਗਤ ਸ੍ਰੀ ਕਰਤਾਰਪੁਰ 'ਚ ਮਨਾਵੇਗੀ ਦਸਮ ਪਿਤਾ ਦਾ ਜਨਮ ਦਿਹਾੜਾ

ਅੰਮ੍ਰਿਤਸਰ/ਪਾਕਿਸਤਾਨ : ਵੰਡ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਸੰਗਤ ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਨੂੰ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਮ ਵਿਸ਼ਰਾਮ ਸਥਾਨ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਮਨਾਵੇਗੀ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ.ਐੱਸ.ਜੀ.ਪੀ.ਸੀ.) ਨੇ ਇਹ ਫੈਸਲਾ ਲਿਆ ਹੈ। ਪ੍ਰਬੰਧਕਾਂ ਮੁਤਾਬਿਕ ਕਰਤਾਰਪੁਰ ਲਾਂਘੇ ਨੂੰ ਭਾਰਤੀ ਸ਼ਰਧਾਲੂਆਂ ਲਈ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਖੋਲ੍ਹਿਆ ਗਿਆ ਹੈ ਅਤੇ ਪਾਕਿਸਤਾਨ ਸਰਕਾਰ ਨੇ ਕੰਪਲੈਕਸ ਦੇ ਨਿਰਮਾਣ ਕਾਰਜਾਂ ਅਤੇ ਪ੍ਰਬੰਧਾਂ ਨਾਲ ਦੇਸ਼ ਵਿਚ ਸਭ ਤੋਂ ਵੱਧ ਵੇਖਣ ਵਾਲਾ ਸਿੱਖ ਧਾਰਮਿਕ ਅਸਥਾਨ ਬਣਾਇਆ ਹੈ।

PunjabKesari

ਇਕ ਅੰਗਰੇਜ਼ੀ ਅਖਬਾਰ 'ਚ ਛਪੀ ਖਬਰ ਮੁਤਾਬਕ ਕਰਤਾਰਪੁਰ ਤੋਂ ਪੀ. ਐੱਸ. ਜੀ. ਪੀ. ਸੀ. ਮੈਂਬਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੇ ਸਤੰਬਰ ਮਹੀਨੇ ਗੁਰਦੁਆਰਾ ਸਾਹਿਬ ਵਿਖੇ ਬਹੁਤ ਘੱਟ ਸੰਗਤ ਦੀ ਹਾਜ਼ਰੀ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਵਸ ਮਨਾਇਆ ਗਿਆ ਸੀ। ਉਦੋਂ ਲਗਭਗ 2000 ਸੰਗਤ ਪੂਰੇ ਪਾਕਿਸਤਾਨ ਤੋਂ ਇਸ ਅਸਥਾਨ 'ਤੇ ਇਕੱਤਰ ਹੋਈ ਸੀ। ਇਸ ਤੋਂ ਬਾਅਦ ਜਦੋਂ ਕਰਤਾਰਪੁਰ ਲਾਂਘਾ ਖੁੱਲ੍ਹ ਗਿਆ ਤਾਂ ਗੁਰਦੁਆਰਾ ਸਾਹਿਬ ਵਿਖੇ ਇਕ ਵੱਡਾ ਇਕੱਠ ਦੇਖਣ ਨੂੰ ਮਿਲਿਆ ਸੀ। ਹੁਣ ਰੋਜ਼ਾਨਾ ਵੱਡੀ ਗਿਣਤੀ 'ਚ ਲੋਕ ਦਰਸ਼ਨ ਅਤੇ ਮੱਥਾ ਟੇਕਣ ਆ ਰਹੇ ਹਨ।

PunjabKesari

ਉਨ੍ਹਾਂ ਦੱਸਿਆ ਕਿ ਹੁਣ ਜਦੋਂ ਵੱਡੀ ਗਿਣਤੀ 'ਚ ਸੰਗਤ ਦਰਸ਼ਨਾਂ ਲਈ ਆ ਰਹੀ ਹੈ ਤਾਂ ਪੀ. ਐੱਸ. ਜੀ. ਪੀ. ਸੀ. ਨੇ ਫੈਸਲਾ ਕੀਤਾ ਹੈ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਤਿੰਨ ਦਿਨਾਂ ਸਮਾਗਮ ਕਰਵਾਇਆ ਜਾਵੇਗਾ। ਸ੍ਰੀ ਅਖੰਡ ਪਾਠ ਸਾਹਿਬ 3 ਜਨਵਰੀ ਨੂੰ ਆਰੰਭ ਹੋਣਗੇ। 10 ਏਕੜ ਵਿਚ ਫੈਲੇ ਗੁਰਦੁਆਰਾ ਕੰਪਲੈਕਸ ਵਿਚ ਇਕ ਨਗਰ ਕੀਰਤਨ ਵੀ ਸਜਾਇਆ ਜਾਵੇਗਾ।


author

Gurminder Singh

Content Editor

Related News