ਦੇਸ਼ ਭਗਤੀ ਤੇ ਸੰਸਕ੍ਰਿਤਕ ਰੰਗ ਨਾਲ ਸਰੋਵਰ ਹੋਣਗੇ ਗਣਤੰਤਰ ਦਿਵਸ ਪ੍ਰੋਗਰਾਮ : ਡੀ.ਸੀ

01/24/2020 1:19:20 PM

ਜਲੰਧਰ (ਚੋਪੜਾ, ਸੋਨੂੰ) - ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ’ਚ ਗਣਤੰਤਰ ਦਿਵਸ ਮੌਕੇ ਹੋਣ ਵਾਲੇ ਸਾਰੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਦਾ ਕੰਮ ਮੁਕੰਮਲ ਤੌਰ ’ਤੇ ਪੂਰਾ ਕਰ ਲਿਆ ਗਿਆ ਹੈ। ਗਣਤੰਤਰ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਾਰੇ ਪ੍ਰੋਗਰਾਮ ਦੇਸ਼ ਭਗਤੀ ਤੇ ਕਲਚਰਲ ਰੰਗ ਨਾਲ ਸਰੋਬਾਰ ਹੋਣਗੇ। ਉਕਤ ਸ਼ਬਦ ਡੀ.ਸੀ. ਵਰਿੰਦਰ ਕੁਮਾਰ ਸ਼ਰਮਾ ਨੇ ਗਣਤੰਤਰ ਦਿਵਸ ਪ੍ਰੋਗਰਾਮ ਦੀ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਆਯੋਜਿਤ ਕੀਤੀ ਬੈਠਕ ਦੌਰਾਨ ਕਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਚ ਹੋਣ ਵਾਲੇ ਪ੍ਰੋਗਰਾਮ ਦੌਰਾਨ ਸੰਸਕ੍ਰਿਤਕ ਅਤੇ ਦੇਸ਼ ਭਗਤੀ ਦੇ ਰੰਗ ਕੇਂਦਰ ਬਿੰਦੂ ਹੋਣਗੇ, ਜਿਨ੍ਹਾਂ ਦੇ ਮਾਧਿਅਮ ਨਾਲ ਪੰਜਾਬ ਦੀ ਵਿਰਾਸਤ ਨੂੰ ਪ੍ਰਮੁੱਖਤਾ ਨਾਲ ਦਿਖਾਇਆ ਜਾਵੇਗਾ। 

PunjabKesari

ਉਨ੍ਹਾਂ ਨੇ ਤਿਆਰੀਆਂ ਨੂੰ ਅੰਤਿਮ ਰੂਪ ਦਿੰਦੇ ਹੋਏ ਕਿਹਾ ਕਿ ਪੁਲਸ ਵਿਭਾਗ ਵਲੋਂ ਸੁਚਾਰੂ ਆਵਾਜਾਈ ਲਈ ਵਿਸਥਰਿਤ ਯੋਜਨਾਬੱਧੀ ਅਤੇ ਰੂਟ ਪਲਾਨ ਕਰ ਲਿਆ ਗਿਆ ਅਤੇ ਨਾਲ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਵੀ ਕੀਤੇ ਗਏ ਹਨ। ਇਸ ਲਈ ਸਟੇਡੀਅਮ ਦੇ ਅੰਦਰ ਅਤੇ ਨੇੜੇ-ਤੇੜੇ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਗਏ ਹਨ। ਸਿਹਤ ਵਿਭਾਗ ਦੀ ਡਿਊਟੀ ਲਗਾਈ ਗਈ ਹੈ, ਨਗਰ ਨਿਗਮ ਨੂੰ ਸਾਫ ਸਫਾਈ, ਆਰਜ਼ੀ ਸ਼ੌਚਾਲਿਆ, ਪਾਣੀ ਦੇ ਛਿੜਕਣ ਦੇ ਸਖ਼ਤ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।

PunjabKesari

ਉਨ੍ਹਾਂ ਦੱਸਿਆ ਕਿ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਹੋਵੇਗੀ। ਇਸ ਮੌਕੇ ਜ਼ਿਲਾ ਸਿੱਖਿਆ ਅਧਿਕਾਰੀ ਹਰਿੰਦਰਪਾਲ ਸਿੰਘ, ਲੈਫ. ਕਰਨਲ (ਰਿਟਾ.) ਮਨਮੋਹਨ ਸਿੰਘ, ਉਪ ਜ਼ਿਲਾ ਸਿੱਖਿਆ ਅਧਿਕਾਰੀ ਗੁਰਪ੍ਰੀਤ ਕੌਰ ਅਤੇ ਹੋਰ ਵੀ ਹਾਜ਼ਰ ਸਨ।


rajwinder kaur

Content Editor

Related News