ਜਲੰਧਰ: ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਗੁਰੂ ਗੋਬਿੰਦ ਸਿੰਘ ਸਟੇਡੀਅਮ ਸੀਲ, ਟ੍ਰੈਫਿਕ ਪੁਲਸ ਵੱਲੋਂ ਰੂਟ ਪਲਾਨ ਜਾਰੀ

Sunday, Aug 14, 2022 - 04:51 PM (IST)

ਜਲੰਧਰ (ਸੁਧੀਰ)– ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸ਼ਹਿਰ 'ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਸ਼ਨੀਵਾਰ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡੀ. ਸੀ. ਪੀ. ਸਕਿਓਰਿਟੀ ਨਰੇਸ਼ ਡੋਗਰਾ, ਏ. ਡੀ. ਸੀ. ਪੀ. ਟ੍ਰੈਫਿਕ ਪਰਮਿੰਦਰ ਸਿੰਘ ਹੀਰ, ਡੀ. ਸੀ. ਪੀ. ਸਿਟੀ ਜਗਮੋਹਨ ਸਿੰਘ, ਡੀ. ਸੀ. ਪੀ. ਵਤਸਲਾ ਗੁਪਤਾ, ਏ. ਡੀ. ਸੀ. ਪੀ. ਜਗਜੀਤ ਸਿੰਘ ਸਰੋਆ, ਏ. ਡੀ. ਸੀ. ਪੀ. ਸਿਟੀ-1 ਬਲਵਿੰਦਰ ਰੰਧਾਵਾ, ਏ. ਸੀ. ਪੀ. ਹਰਿੰਦਰ ਸਿੰਘ ਗਿੱਲ ਸਮੇਤ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਵਧਿਆ 'ਲੰਪੀ' ਸਕਿਨ ਦਾ ਕਹਿਰ, ਜਲੰਧਰ ਜ਼ਿਲ੍ਹੇ 'ਚ ਹੁਣ ਤੱਕ 5967 ਕੇਸ ਆਏ ਸਾਹਮਣੇ

PunjabKesari

ਪੁਲਸ ਕਮਿਸ਼ਨਰ ਨੇ ਸਟੇਡੀਅਮ ਵਿਚ ਦਾਖ਼ਲ ਹੋਣ ਵਾਲੇ ਸਾਰੇ ਰਸਤਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਸਟੇਡੀਅਮ ਨੂੰ ਸੀਲ ਕਰਨ ਦੇ ਹੁਕਮ ਜਾਰੀ ਕੀਤੇ। ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਸੀ. ਪੀ. ਗੁਰਸ਼ਰਨ ਸਿੰਘ ਸੰਧੂ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਵਿਚ ਸ਼ਾਮਲ ਹੋਣ ਸਮੇਂ ਮਾਸਕ ਜ਼ਰੂਰ ਪਹਿਨਣ। ਉਨ੍ਹਾਂ ਲੋਕਾ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਕੋਰੋਨਾ ਦਾ ਕਹਿਰ ਇਕ ਵਾਰ ਫਿਰ ਵਧਦਾ ਦਿਸ ਰਿਹਾ ਹੈ, ਇਸ ਲਈ ਉਹ ਆਪਣੀ ਅਤੇ ਆਪਣੇ ਪਰਿਵਾਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਸਕ ਦੀ ਵਰਤੋਂ ਜ਼ਰੂਰ ਕਰਨ।

ਇਹ ਵੀ ਪੜ੍ਹੋ: ਰਿਸ਼ਤੇਦਾਰੀ 'ਚ ਜਾ ਰਹੇ ਪਰਿਵਾਰ ਨੂੰ ਮੌਤ ਨੇ ਪਾਇਆ ਘੇਰਾ, ਗੜ੍ਹਸ਼ੰਕਰ ਵਿਖੇ ਬੱਚੇ ਸਣੇ 3 ਮੈਂਬਰਾਂ ਦੀ ਮੌਤ

PunjabKesari

ਇਸ ਦੇ ਨਾਲ ਹੀ ਟਰੈਫਿਕ ਰੂਟ ਪਲਾਨ ਵੀ ਜਾਰੀ ਕੀਤਾ ਗਿਆ ਤਾਂ ਕਿ ਸਟੇਡੀਅਮ ਵੱਲ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਦੇਰ ਸ਼ਾਮ ਪੁਲਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਦੇ ਨਿਰਦੇਸ਼ਾਂ ’ਤੇ ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਨੇ ਸਥਾਨਕ ਮਾਡਲ ਟਾਊਨ ਅਤੇ ਹੋਰ ਕਈ ਇਲਾਕਿਆਂ ਵਿਚ ਡੀ. ਸੀ. ਪੀ. ਨਰੇਸ਼ ਡੋਗਰਾ ਦੀ ਅਗਵਾਈ ਵਿਚ ਕਮਿਸ਼ਨਰੇਟ ਪੁਲਸ ਨੇ ਭਗਤ ਸਿੰਘ ਚੌਂਕ, ਅਟਾਰੀ ਬਾਜ਼ਾਰ, ਮਾਈ ਹੀਰਾਂ ਗੇਟ ਅਤੇ ਸ਼ਹਿਰ ਦੇ ਕਈ ਅੰਦਰੂਨੀ ਹਿੱਸਿਆਂ ਵਿਚ ਫਲੈਗ ਮਾਰਚ ਕੱਢਿਆ। ਉਨ੍ਹਾਂ ਲੋਕਾਂ ਨੂੰ ਕਿਸੇ ਲਾਵਾਰਿਸ ਚੀਜ਼ ਜਾਂ ਸ਼ੱਕੀ ਵਿਅਕਤੀ ਦੀ ਸੂਚਨਾ ਤੁਰੰਤ ਪੁਲਸ ਕੰਟਰੋਲ ਰੂਮ ’ਤੇ ਦੇਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ: ਫਗਵਾੜਾ ’ਚ ਗੰਨਾ ਮਿੱਲ ਖ਼ਿਲਾਫ਼ ਧਰਨਾ ਜਾਰੀ, ਟ੍ਰੈਫਿਕ ਨੂੰ ਲੈ ਕੇ ਕਿਸਾਨਾਂ ਨੇ ਲਿਆ ਇਹ ਫ਼ੈਸਲਾ

PunjabKesari

PunjabKesari

ਇਹ ਵੀ ਪੜ੍ਹੋ:ਆਜ਼ਾਦੀ ਦਿਹਾੜੇ ਮੌਕੇ ਜਲੰਧਰ 'ਚ ਸੁਰੱਖਿਆ ਸਖ਼ਤ, 2000 ਪੁਲਸ ਕਰਮਚਾਰੀ ਕਰਨਗੇ ਸ਼ਹਿਰ ਦੀ ਰਖਵਾਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News