ਬੇਅਦਬੀ ਦੇ ਇਨਸਾਫ਼ ਲਈ ਸਭ ਨੂੰ ਇੱਕ ਮੰਚ 'ਤੇ ਇਕੱਠਾ ਹੋਣਾ ਪਵੇਗਾ: ਦੀਪ ਸਿੱਧੂ

Wednesday, Jun 02, 2021 - 11:56 AM (IST)

ਬੇਅਦਬੀ ਦੇ ਇਨਸਾਫ਼ ਲਈ ਸਭ ਨੂੰ ਇੱਕ ਮੰਚ 'ਤੇ ਇਕੱਠਾ ਹੋਣਾ ਪਵੇਗਾ: ਦੀਪ ਸਿੱਧੂ

ਫਰੀਦਕੋਟ (ਜਗਤਾਰ): 1 ਜੂਨ 2015 ਨੂੰ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ’ਚੋਂ ਚੋਰੀ ਹੋਏ ਗੁਰੂ ਗ੍ਰੰਥ ਸਾਹਿਬ ਅਤੇ 12 ਅਕਤੂਬਰ ਨੂੰ ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਮਾਮਲੇ ਵਿਚ 6 ਸਾਲ ਬੀਤ ਜਾਣ ਬਾਅਦ ਵੀ ਇਨਸਾਫ਼ ਨਾ ਮਿਲਣ ’ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਵਿਖੇ ਅਰਦਾਸ ਕਰ ਕੇ ਪਸ਼ਚਾਤਾਪ ਦਿਵਸ ਮਨਾਇਆ ਗਿਆ। ਜਿਸ ਵਿਚ ਕਈ ਨਾਮੀਂ ਸਿੱਖ ਆਗੂਆਂ ਨੇ ਸ਼ਾਮਲ ਹੋ ਕੇ ਆਪਣੇ ਇਸ਼ਟ ਦੀ ਹੋਈ ਬੇਅਦਬੀ ਦਾ ਇਨਸਾਫ਼ ਜਲਦ ਦਿੱਤੇ ਜਾਣ ਦੀ ਅਪੀਲ ਕੀਤੀ। ਇਸ ਮੌਕੇ ਦੀਪ ਸਿੱਧੂ ਜੋ 26 ਜਨਵਰੀ ਦੀ ਕਿਸਾਨ ਪ੍ਰੇਡ ਤੋਂ ਬਾਅਦ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਨੂੰ ਲੈ ਕੇ ਚਰਚਾ ਵਿਚ ਆਇਆ ਸੀ, ਵੀ ਬਰਗਾੜੀ ਦੇ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਏ। 

ਇਹ ਵੀ ਪੜ੍ਹੋ: ਕਾਂਗਰਸ ਅੰਦਰ ਮਚੇ ਘਮਸਾਨ ਨੂੰ ਹੁਣ ਸ਼ਾਂਤ ਕਰਨਗੇ ਰਾਹੁਲ ਗਾਂਧੀ!

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੀਪ ਸਿੱਧੂ ਨੇ ਕਿਹਾ ਕਿ ਜਦੋਂ ਕੋਈ ਸਾਡੇ ਇਸ਼ਟ ਦੀ ਬੇਅਦਬੀ ਕਰਦਾ ਤਾਂ ਸਭ ਨੂੰ ਗੁੱਸਾ ਆਉਂਦਾ ਹੈ। ਉਨ੍ਹਾਂ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਵਿਚ ਵੀ ਰੋਸ ਹੈ ਅਤੇ ਸਰਕਾਰ ਵੱਲੋਂ ਕਰੀਬ 6 ਸਾਲ ਬੀਤ ਜਾਣ ਦੇ ਬਾਅਦ ਵੀ ਇਨਸਾਫ ਨਾ ਦੇਣ ਨੂੰ ਲੈ ਕੇ ਸੰਗਤਾਂ ਗੁੱਸੇ ’ਚ ਹਨ। ਉਨ੍ਹਾਂ ਸਾਰੀ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਸਭ ਨੂੰ ਇਕ ਪਲੇਟਫਾਰਮ ’ਤੇ ਇਕੱਠੇ ਹੋ ਕੇ ਲੜਾਈ ਲੜਨੀ ਪਵੇਗੀ ਤਾਂ ਹੀ ਜਾ ਕੇ ਕਿਤੇ ਸਾਨੂੰ ਇਨਸਾਫ਼ ਮਿਲੇਗਾ।

ਇਹ ਵੀ ਪੜ੍ਹੋ: ਹੈਰਾਨੀਜਨਕ: ਪਰਿਵਾਰ ਵਾਲੇ ਕਰ ਰਹੇ ਸਨ ਅੰਤਿਮ ਸੰਸਕਾਰ ਦੀ ਤਿਆਰੀ, ਜ਼ਿੰਦਾ ਹੋਈ 75 ਸਾਲਾ ਬੀਬੀ


author

Shyna

Content Editor

Related News