ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਹਰਜੋਤ ਬੈਂਸ

Saturday, Dec 23, 2023 - 06:27 PM (IST)

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਹਰਜੋਤ ਬੈਂਸ

ਫਰੀਦਕੋਟ (ਚਾਵਲਾ) : ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਕਾਂਡ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮੋਰਚਾ ਅੱਜ ਸ਼ਾਂਤੀ ਪੂਰਵਕ ਸਮਾਪਤ ਕਰਵਾਇਆ ਗਿਆ। ਇਸ ਮੌਕੇ ਬੈਂਸ ਨਾਲ ਇੰਦਰਜੀਤ ਸਿੰਘ ਨਿੱਜਰ, ਮੈਂਬਰ ਪੰਜਾਬ ਵਿਧਾਨ ਸਭਾ ਹਲਕਾ, ਅੰਮ੍ਰਿਤਸਰ ਦੱਖਣੀ, ਐੱਮ.ਐੱਲ.ਏ ਫਰੀਦਕੋਟ ਗੁਰਦਿੱਤ ਸਿੰਘ ਸ਼ੇਖੋਂ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਬੈਂਸ ਨੇ ਕਿਹਾ ਕਿ ਇਹ ਮੋਰਚਾ ਪਿਛਲੇ ਕਾਫੀ ਲੰਬੇ ਸਮੇਂ ਤੋਂ ਇਸੇ ਤਰ੍ਹਾਂ ਜਾਰੀ ਸੀ, ਜੋ ਹੁਣ ਬਹੁਤ ਹੀ ਸ਼ਾਂਤੀ ਪੂਰਵਕ ਮਾਹੌਲ ਵਿਚ ਸਮਾਪਤ ਕਰਵਾ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਅਪ੍ਰੈਲ 2015 ਵਿਚ ਇੱਥੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ਵਿਚ ਧਰਨਾ ਦੇ ਰਹੇ ਲੋਕਾਂ ’ਤੇ ਪੁਲਸ ਨੇ ਗੋਲੀ ਚਲਾ ਦਿੱਤੀ ਸੀ।

ਇਹ ਵੀ ਪੜ੍ਹੋ : ਮੈਡੀਕਲ ਕਾਲਜ ਦੀ ਵਿਦਿਆਰਥਣ ਦੀ ਵੀਡੀਓ ਕਾਲ ਰਿਕਾਰਡ ਕਰ ਬਣਾਈ ਵੀਡੀਓ, ਫਿਰ ਜੋ ਕੀਤਾ ਹੱਦ ਹੀ ਹੋ ਗਈ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਜਿੰਨੀਆਂ ਵੀ ਲੀਗਲ ਇਨਕੁਆਰੀਆਂ ਸਨ, ਚਾਰਜਸ਼ੀਟ, ਐੱਸ.ਆਈ.ਟੀ .ਰਿਪੋਰਟਾਂ, ਉਹ ਸਾਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਕ ਰਿਪੋਰਟ ਜੋ ਆਖਰੀ ਰਹਿੰਦੀ ਸੀ, ਉਹ ਵੀ ਮੁਕੰਮਲ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਇਹ ਸਾਰਾ ਮਾਮਲਾ ਅਦਾਲਤ ਅਧੀਨ ਹੈ ਅਤੇ ਪੰਜਾਬ ਸਰਕਾਰ ਅਦਾਲਤ ਵਿਚ ਇਸ ਸਬੰਧੀ ਮਾਹਿਰ ਵਕੀਲਾਂ ਰਾਂਹੀਂ ਪੈਰਵਾਈ ਕਰ ਰਹੀ ਹੈ।

ਉਨ੍ਹਾ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਇਸ ਕੇਸ ਵਿਚ ਜੋ ਵੀ ਦੋਸ਼ੀ ਹਨ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਬਹਿਬਲ ਕਲਾਂ ਕਤਲ ਕੇਸ ਵਿਚ ਸ਼ਾਮਿਲ ਦੋਸ਼ੀਆਂ ਨੂੰ ਕਿਸੇ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਹਰਜੀਤ ਸਿੰਘ ਐੱਸ.ਐੱਸ.ਪੀ. ਫਰੀਦਕੋਟ, ਚੇਅਰਮੈਨ ਪਲਾਨਿੰਗ ਬੋਰਡ ਸੁਖਜੀਤ ਸਿੰਘ ਢਿੱਲਵਾਂ, ਐੱਸ.ਡੀ.ਐੱਮ ਕੋਟਕਪੂਰਾ ਵੀਰਪਾਲ ਕੌਰ, ਨਾਇਬ ਤਹਿਸੀਲਦਾਰ ਕਸ਼ਿਸ਼ ਗਰਗ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਅਤੇ ਸੁਖਰਾਜ ਸਿੰਘ ਹਾਜ਼ਰ ਸਨ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News