ਅਣਪਛਾਤੇ ਵਿਅਕਤੀ ਨੇ ਬੈਂਕ ਦੇ ਕੈਸ਼ੀਅਰ ਦੀ ਕੀਤੀ ਸ਼ਰੇਆਮ ਕੁੱਟਮਾਰ

10/31/2019 5:56:37 PM

ਗੁਰੂਹਰਸਹਾਏ (ਆਵਲਾ) - ਸਥਾਨਕ ਸ਼ਹਿਰ ਦੇ ਕੋਆਪ੍ਰੇਟਿਵ ਬੈਂਕ ਬ੍ਰਾਂਚ ਗੁਰੂਹਰਸਹਾਏ ਵਿਖੇ ਦੁਪਹਿਰ 12 ਕੁ ਵਜੇ ਦੇ ਕਰੀਬ ਕੈਸ਼ ਕਾਊਂਟਰ 'ਤੇ ਬੈਠੇ ਵਿਅਕਤੀ ਦੀ ਅਣਪਛਾਤੇ ਵਿਅਕਤੀ ਵਲੋਂ ਕੁੱਟ-ਮਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਵਿਅਕਤੀ ਵਿਸ਼ਾਲ ਬਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਰੋਜਾਨਾਂ ਵਾਂਗ ਕੋਆਪ੍ਰੇਟਿਵ ਬੈਂਕ ਬ੍ਰਾਂਚ ਗੁਰੂਹਰਸਹਾਏ ਅੰਦਰ ਆਪਣੇ ਕਾਊਂਟਰ 'ਤੇ ਬੈਠਾ ਹੋਇਆ ਸੀ। 12 ਕੁ ਵਜੇ ਦੇ ਕਰੀਬ ਇਕ ਅਣਪਛਾਤਾ ਵਿਅਕਤੀ ਉਸ ਕੋਲ ਆਇਆ, ਜਿਸ ਨੇ ਕਿਸੇ ਗੱਲ ਨੂੰ ਲੈ ਕੇ ਉਸ ਨਾਲ ਬਹਿਸ ਕਰਨੀ ਸ਼ੁਰੂ ਕਰ ਦਿੱਤੀ। ਬਹਿਸ ਕਰਦੇ-ਕਰਦੇ ਉਸ ਨੇ ਮੇਰੀ ਕੁੱਟਮਾਰ ਕਰਨੀ ਸ਼ੁਰ ਕਰ ਦਿੱਤੀ, ਜਿਸ ਤੋਂ ਬਾਅਦ ਉਹ ਫਰਾਰ ਹੋ ਗਿਆ।

ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ ਪੀੜਤ ਵਿਅਕਤੀ ਦੇ ਬਿਆਨਾਂ ਅਤੇ ਮਿਲੀ ਫੁਟੇਜ਼ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ।

rajwinder kaur

This news is Content Editor rajwinder kaur